05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮੇਅਰ ਕੁੰਦਨ ਗੋਗੀਆ ਨੇ ਕੀਤਾ ਨਵੇਂ ਟਿਊਬਵੈੱਲ ਦਾ ਉਦਘਾਟਨ

ਅਜੀਤ ਡੈਸਕ 05-04-2026
ਪਟਿਆਲਾ, 4 ਅਪ੍ਰੈਲ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਧੋਬੀ ਘਾਟ ਇਲਾਕੇ ਵਿਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਸਮੱਸਿਆ ਨੂੰ ਹੱਲ ਕਰਦਿਆਂ ਮੇਅਰ ਕੁੰਦਨ ਗੋਗੀਆ ਵਲੋਂ ਇਕ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ | ਇਸ ਉਪਰਾਲੇ ਨਾਲ ਇਲਾਕਾ ਨਿਵਾਸੀਆਂ ਨੂੰ ਜਲਦ ਪਾਣੀ ਦੀ ਘਾਟ ਤੋਂ ਵੱਡੀ ਰਾਹਤ ਮਿਲੇਗੀ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਵਿਚ ਸੁਧਾਰ ਹੋਵੇਗਾ | ਉਦਘਾਟਨ ਮੌਕੇ ਸੰਬੋਧਨ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਧੋਬੀ ਘਾਟ ਇਲਾਕੇ ਦੇ ਲੋਕਾਂ ਨੂੰ ਪਿਛਲੇ ਕੁਝ ਸਮੇਂ ਤੋਂ ਪਾਣੀ ਦੇ ਘੱਟ ਪ੍ਰੈਸ਼ਰ ਅਤੇ ਕਿੱਲਤ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਉਨ੍ਹਾਂ ਕਿਹਾ ਕਿ ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਨੇ ਤੁਰੰਤ ਇਸ ਟਿਊਬਵੈੱਲ ਦੇ ਪ੍ਰੋਜੈਕਟ ਸ਼ੁਰੂ ਕਰਵਾਇਆ ਗਿਆ ਹੈ | ਇਹ ਕਦਮ ਸਾਫ਼ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਯੋਗਦਾਨ ਹੈ | ਮੇਅਰ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀਆਂ ਪਾਈਪਾਂ ਨੂੰ ਦਰੁਸਤ ਕਰਨ ਲਈ ਲਗਾਤਾਰ ਕੰਮ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਖ਼ੁਦ ਇਨ੍ਹਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਗਰਮੀਆਂ ਦੇ ਸੀਜ਼ਨ ਵਿੱਚ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ | ਉਨ੍ਹਾਂ ਭਰੋਸਾ ਦਿੱਤਾ ਕਿ ਪਟਿਆਲਾ ਦੇ ਕਿਸੇ ਵੀ ਕੋਨੇ ਵਿੱਚ ਪਾਣੀ ਦੀ ਸਮੱਸਿਆ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਟਿਊਬਵੈੱਲ ਦੇ ਲੱਗਣ ਨਾਲ ਉਨ੍ਹਾਂ ਦੀ ਸਭ ਤੋਂ ਵੱਡੀ ਮੁਸ਼ਕਿਲ ਹੱਲ ਹੋਵੇਗੀ | ਇਸ ਮੌਕੇ ਨਗਰ ਨਿਗਮ ਦੇ ਐਸ.ਈ. ਚੋਪੜਾ, ਜੇ.ਈ. ਰਾਜੇਸ਼ ਕੁਮਾਰ, ਜਗਦੀਸ ਕੁਮਾਰ ਪ੍ਰਧਾਨ ਧੋਬੀ ਘਾਟ, ਵਾਰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਵਿਖੇ ਕਾਨਵੋਕੇਸ਼ਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਵਲੋਂ ਕੱਲ੍ਹ ਦੀ ਮੁੱਖ ਮੰਤਰੀ ਰੈਲੀ ਦਾ ਵਿਰੋਧ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।