05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮਾਤਾ ਗੁਜਰੀ ਸਕੂਲ ਵਿਖੇ ਕਾਨਵੋਕੇਸ਼ਨ ਸਮਾਰੋਹ ਕਰਵਾਇਆ

ਅਜੀਤ ਡੈਸਕ 05-04-2026
ਦੇਵੀਗੜ੍ਹ, 4 ਅਪ੍ਰੈਲ (ਰਾਜਿੰਦਰ ਸਿੰਘ ਮÏਜੀ)-ਦੇਵੀਗੜ੍ਹ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਨੇੜੇ ਦੇਵੀਗੜ੍ਹ ਵਿਖੇ ਵਿਦਿਅਕ ਸੈਸ਼ਨ ਦੇ ਸਲਾਨਾ ਨਤੀਜਿਆਂ ਦੇ ਸਬੰਧ ਵਿਚ ਇਕ ਵਿਸ਼ੇਸ਼ 'ਕਨਵੋਕੇਸ਼ਨ ਸਮਾਰੋਹ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ¢ ਇਸ ਸਮਾਗਮ ਦÏਰਾਨ ਵਿਸ਼ੇਸ਼ ਤÏਰ 'ਤੇ ਯੂ.ਕੇ.ਜੀ. ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿਚ ਪ੍ਰਵੇਸ਼ ਕਰਨ ਦੀ ਖੁਸ਼ੀ ਵਿਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ¢ ਸਮਾਗਮ ਦੀ ਸ਼ੁਰੂਆਤ ਰਵਾਇਤੀ ਮਰਿਆਦਾ ਅਨੁਸਾਰ 'ਗਣੇਸ਼ ਵੰਦਨਾ' ਨਾਲ ਕੀਤੀ ਗਈ, ਜਿਸ ਨੇ ਪੂਰੇ ਮਾਹÏਲ ਨੂੰ ਅਧਿਆਤਮਿਕਤਾ ਅਤੇ ਸ਼ਾਂਤੀ ਨਾਲ ਭਰ ਦਿੱਤਾ¢ ਇਸ ਉਪਰੰਤ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਪੂਨਮ ਧੀਮਾਨ ਨੇ ਆਏ ਹੋਏ ਮਾਤਾ-ਪਿਤਾ, ਪਤਵੰਤੇ ਸੱਜਣਾਂ ਅਤੇ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ¢ ਸਮਾਰੋਹ ਦÏਰਾਨ ਛੋਟੇ-ਛੋਟੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਹਾਜ਼ਰ ਲੋਕਾਂ ਦਾ ਮਨ ਮੋਹ ਲਿਆ¢ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਲੋਕ ਗੀਤਾਂ ਅਤੇ ਡਾਂਸ ਨੇ ਸਟੇਜ 'ਤੇ ਖੂਬ ਰÏਣਕਾਂ ਲਗਾਈਆਂ¢ ਯੂ.ਕੇ.ਜੀ. ਅਤੇ ਪੰਜਵੀਂ ਦੇ ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਸਕੂਲ ਵਿਚ ਬਿਤਾਏ ਪਲਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਆਪਣੀ ਅਗਲੀ ਪੜ੍ਹਾਈ ਦੇ ਪੜਾਅ ਲਈ ਉਤਸ਼ਾਹ ਜ਼ਾਹਰ ਕੀਤਾ¢ ਇਸ ਮÏਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੂੰ ਸੰਬੋਧਨ ਕਰਦਿਆਂ ਸਿੱਖਿਆ ਅਤੇ ਸੰਸਕਾਰਾਂ ਦੇ ਸੁਮੇਲ 'ਤੇ ਜ਼ੋਰ ਦਿੱਤਾ¢ ਉਨ੍ਹਾਂ ਨੇ ਕਿਹਾ ਕਿ ਬੱਚਾ ਇੱਕ ਕੋਰੀ ਸਲੇਟ ਵਾਂਗ ਹੁੰਦਾ ਹੈ, ਜਿਸ ਉੱਤੇ ਅਧਿਆਪਕ ਅਤੇ ਮਾਤਾ-ਪਿਤਾ ਮਿਲ ਕੇ ਉਸ ਦੇ ਭਵਿੱਖ ਦੀ ਇਬਾਰਤ ਲਿਖਦੇ ਹਨ¢ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਮਾਤਾ-ਪਿਤਾ ਉਨ੍ਹਾਂ ਨਾਲ ਦੋਸਤਾਨਾ ਸਾਂਝ ਬਣਾ ਕੇ ਰੱਖਣ¢' ਸਮਾਰੋਹ ਵਿਚ ਮÏਜੂਦ ਸਕੂਲ ਦੀ ਪ੍ਰਧਾਨ ਰਵਿੰਦਰ ਕÏਰ, ਪਿ੍ੰਸੀਪਲ ਪੂਨਮ ਧੀਮਾਨ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ¢ ਉਨ੍ਹਾਂ ਕਿਹਾ ਕਿ ਕਨਵੋਕੇਸ਼ਨ ਦਾ ਮਕਸਦ ਬੱਚਿਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨਾ ਹੈ ¢ ਸਮਾਗਮ ਦੇ ਅੰਤ ਵਿਚ ਬੱਚਿਆਂ ਦੇ ਮਾਤਾ-ਪਿਤਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਕੂਲ ਪ੍ਰਬੰਧਕਾਂ ਵਲੋਂ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦੀ ਸ਼ਲਾਘਾ ਕੀਤੀ ¢
ਪਿਛਲੀ ਖ਼ਬਰ ਢਾਬੇ ਦੇ ਮਾਲਕ ਨਾਲ ਕੀਤਾ ਦੂਰਵਿਵਹਾਰ ਅਗਲੀ ਖ਼ਬਰ ਮੇਅਰ ਕੁੰਦਨ ਗੋਗੀਆ ਨੇ ਕੀਤਾ ਨਵੇਂ ਟਿਊਬਵੈੱਲ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।