11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਅਧਿਆਪਕਾਂ ਲਈ ਜਾਨਲੇਵਾ ਸਾਬਿਤ ਹੋ ਰਿਹਾ ਗੈਰ-ਵਿੱਦਿਅਕ ਕੰਮਾਂ ਦਾ ਬੋਝ-ਡੀ.ਟੀ.ਐਫ.

ਅਜੀਤ ਡੈਸਕ 06-04-2026
ਪਟਿਆਲਾ, 5 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਬੀਤੇ ਸ਼ਨੀਵਾਰ ਸਰਕਾਰੀ ਪ੍ਰਾਇਮਰੀ ਸਕੂਲ ਹਸਨਪੁਰ ਕੰਬੋਆ ਬਲਾਕ ਦੇਵੀਗੜ੍ਹ ਦੇ ਅਧਿਆਪਕ ਪ੍ਰਦੀਪ ਕੁਮਾਰ ਜੋ ਅਧਿਆਪਨ ਦੇ ਨਾਲ-ਨਾਲ ਹਲਕਾ ਸਨੌਰ ਦੇ ਬੂਥ ਨੰਬਰ 92 ਵਿਖੇ ਬਤੌਰ ਬੀ.ਐੱਲ.ਓ. (ਬੂਥ ਲੈਵਲ ਆਫਿਸਰ) ਪ੍ਰੀ-ਐੱਸ.ਆਈ.ਆਰ. ਤਹਿਤ ਡਿਊਟੀ ਨਿਭਾ ਰਹੇ ਸਨ, ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਐਸ.ਆਈ.ਆਰ. ਦੇ ਕੰਮ ਨੂੰ ਪੂਰਾ ਕਰਨ ਲਈ ਉੱਚ ਅਧਿਕਾਰੀਆਂ ਵਲੋਂ ਨਿੱਤ ਦਿਨ ਦਾ ਪਾਇਆ ਜਾ ਰਿਹਾ ਦਬਾਅ ਮੌਤ ਦਾ ਕਾਰਨ ਬਣਿਆ | ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਸਕੱਤਰ ਜਸਪਾਲ ਸਿੰਘ ਚੌਧਰੀ ਅਤੇ ਵਿੱਤ ਸਕੱਤਰ ਰਾਜਿੰਦਰ ਸਿੰਘ ਸਮਾਣਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਲੁਕਵੇਂ ਏਜੰਡੇ ਤਹਿਤ ਆਰੰਭੀ ਗਈ 'ਵਿਸ਼ੇਸ਼ ਸੁਧਾਈ ਮੁਹਿੰਮ' ਵਿਚ ਵੋਟਰ ਬਣੇ ਰਹਿਣ ਲਈ ਕਈ ਤਰ੍ਹਾਂ ਦੀਆਂ ਬੇਲੋੜੀਆਂ ਤੇ ਸਖਤ ਸ਼ਰਤਾਂ ਲਗਾਈਆਂ ਗਈਆਂ ਹਨ ਜਿਸ ਕਾਰਨ ਇਹ ਕੰਮ ਕਾਫੀ ਲਮਕਵਾਂ ਹੋ ਜਾਂਦਾ ਹੈ ਅਤੇ ਇਸ ਦੇ ਉਲਟ ਅਫ਼ਸਰਸ਼ਾਹੀ ਵਲੋਂ ਬੀ.ਐੱਲਓਜ਼ 'ਤੇ ਕੰਮ ਨੂੰ ਜਲਦ ਪੂਰਾ ਕਰਨ ਲਈ ਅਥਾਹ ਦਬਾਅ ਪਾਇਆ ਜਾ ਰਿਹਾ ਹੈ | ਜਿਸ ਦਾ ਖਮਿਆਜਾ ਕਰਮਚਾਰੀਆਂ ਨੂੰ ਆਪਣੀ ਜਾਨ ਤੋਂ ਹੱਥ ਧੋ ਕੇ ਦੇਣਾ ਪੈ ਰਿਹਾ ਹੈ | ਉੱਚ ਅਧਿਕਾਰੀਆਂ ਵੱਲੋਂ ਕੰਮ ਸਮੇਂ ਸਿਰ ਨੇਪਰੇ ਨਾ ਚੜਨ ਵਾਲੇ ਅਧਿਆਪਕਾਂ ਦੀਆਂ ਤਨਖਾਹਾਂ ਰੋਕਣ ਅਤੇ ਉਨ੍ਹਾਂ ਨੂੰ ਮੁਅਤਲ ਕਾਰਨ ਤੱਕ ਦੇ ਪੱਤਰ ਵੀ ਜਾਰੀ ਹੋ ਰਹੇ ਹਨ ਜੋ ਕਿ ਬਰਦਾਸ਼ਤ ਨਹੀਂ ਕੀਤੇ ਜਾਣਗੇ | ਆਗੂਆਂ ਨੇ 20,000 ਦੇ ਕਰੀਬ ਅਧਿਆਪਕਾਂ ਨੂੰ ਬੀ.ਐਲ.ਓ. ਡਿਊਟੀਆਂ ਸਮੇਤ ਹੋਰ ਗੈਰਵਿਦਿਅਕ ਕਾਰਜਾਂ 'ਤੇ ਲਗਾ ਕੇ 'ਸਿੱਖਿਆ ਕ੍ਰਾਂਤੀ' ਦਾ ਢੰਡੋਰਾ ਪਿੱਟ ਰਹੀ ਪੰਜਾਬ ਸਰਕਾਰ ਉੱਤੇ ਵੀ ਗੰਭੀਰ ਸਵਾਲ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਅਧਿਆਪਕਾਂ ਦੀਆਂ ਡਿਊਟੀਆਂ ਪ੍ਰੀਖਿਆ ਕੇਂਦਰਾਂ ਵਿੱਚ ਅਤੇ ਪੇਪਰ ਮਾਰਕਿੰਗ ਵਿਚ ਲੱਗੀਆਂ ਹੋਈਆਂ ਹਨ ਅਤੇ ਦੂਸਰੇ ਪਾਸੇ ਵੋਟਾਂ ਦਾ ਐੱਸ.ਆਈ.ਆਰ. (ਵਿਸ਼ੇਸ਼ ਸੁਧਾਈ) ਦਾ ਕੰਮ ਬੀ.ਐੱਲ.ਓ. ਡਿਊਟੀ ਕਰ ਰਹੇ ਕਰਮਚਾਰੀਆਂ ਲਈ ਮਾਨਸਿਕ ਤਣਾਅ ਅਤੇ ਦਬਾਅ ਨਿੱਤ ਦਿਨ ਵਧਾ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਵੋਟਾਂ ਦੀ ਵਿਸ਼ੇਸ਼ ਸੁਧਾਈ ਦੇ ਨਾਂ ਤੇ ਕੀਤਾ ਜਾ ਰਿਹਾ ਹੈ ਢਕਵੰਜ ਬੰਦ ਹੋਣਾ ਚਾਹੀਦਾ ਹੈ ਕਿਓਾਕਿ ਇਹ ਬੇਲੋੜਾ ਹੋਣ ਦੇ ਨਾਲ ਨਾਲ ਅਧਿਆਪਕਾਂ ਅਤੇ ਆਮ ਲੋਕਾਂ ਵਿੱਚ ਵੀ ਦੂਰੀਆਂ ਪੈਦਾ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕੇ ਗੈਰ ਵਿੱਦਿਅਕ ਕੰਮਾਂ( ਵੋਟਾਂ ਦੀ ਵਿਸ਼ੇਸ਼ ਸੁਧਾਈ) ਦੇ ਬੋਝ ਕਾਰਨ ਹੀ ਪਿਛਲੇ ਮਹੀਨੇ ਫਗਵਾੜਾ ਵਿਖੇ ਵੀ ਡਰਾਇੰਗ ਟੀਚਰ ਅਵਤਾਰ ਸਿੰਘ ਦੀ ਮੌਤ ਹੋਈ ਸੀ | ਉਨ੍ਹਾਂ ਇਲੈਕਸ਼ਨ ਕਮਿਸ਼ਨ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕੋਈ ਸੁਚੱਜਾ ਸਿਸਟਮ ਬਣਾ ਕੇ ਬੇਰੁਜ਼ਗਾਰ ਨੌਜਵਾਨਾਂ ਪਾਸੋਂ ਵੋਟਾਂ ਦਾ ਕੰਮ ਕਰਵਾਇਆ ਜਾਵੇ ਨਾ ਕਿ ਅਧਿਆਪਕਾਂ, ਕਰਮਚਾਰੀਆਂ ਨੂੰ ਬਲੀ ਦੇ ਬੱਕਰੇ ਬਣਾਇਆ ਜਾਵੇ¢
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਅਤੇ ਸਰਬਜੀਤ ਸਿੰਘ ਝਿੰਜਰ ਵਲੋਂ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ ਦੇ ਭਰਾ ਕਮੀਰ ਸਿੰਘ ਦੇ ਦਿਹ... ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ 7 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।