13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਾਲ ਸਿੰਘ ਦੇ ਸਦੀਵੀ ਵਿਛੋੜੇ 'ਤੇ ਕੀਤਾ ਦੁੱਖ ਸਾਂਝਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਨਾਲ ਲਾਲ ਸਿੰਘ ਦੇ ਸਦੀਵੀ ਵਿਛੋੜੇ 'ਤੇ ਦੁੱਖ ਸਾਂਝਾ ਕਰਦੇ ਹੋਏ, ਨਾਲ ਹਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਸਖਸ਼ੀਅਤਾਂ | ਅਜੀਤ ਤਸਵੀਰ <br/> 06-04-2026
ਪਟਿਆਲਾ, 5 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਟਕਸਾਲੀ ਕਾਂਗਰਸੀ ਲਾਲ ਸਿੰਘ ਦੇ ਸਦੀਵੀਂ ਵਿਛੋੜੇ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਅਤੇ ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਪਟਿਆਲਾ ਦਿਹਾਤੀ ਦੇ ਆਗੂ ਸਾਹਿਬਾਨਾਂ 'ਚ ਜਗਮੀਤ ਸਿੰਘ ਹਰਿਆਊ, ਜਸਪਾਲ ਸਿੰਘ ਬਿੱਟੂ ਚੱਠਾ, ਰਜਿੰਦਰ ਸਿੰਘ ਵਿਰਕ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਹਲਕਾ ਇੰਚਾਰਜ ਬਾਬੂ ਕਬੀਰ ਦਾਸ, ਹਲਕਾ ਇੰਚਾਰਜ ਐਨ.ਕੇ. ਸ਼ਰਮਾ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਤੇਜਿੰਦਰਪਾਲ ਸੰਧੂ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਆਦਿ ਉਚੇਚੇ ਤੌਰ 'ਤੇ ਇਸ ਦੁੱਖ ਦੀ ਘੜੀ ਵਿਚ ਸ਼ਾਮਲ ਹੋਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਟਕਸਾਲੀ ਕਾਂਗਰਸੀ ਲਾਲ ਸਿੰਘ ਦਿੱਗਜ਼ ਆਗੂ ਸਨ, ਜਿਨ੍ਹਾਂ ਦਾ ਸਮੁੱਚਾ ਜੀਵਨ ਸਾਰਿਆਂ ਲਈ ਪ੍ਰੇਰਨਾ ਦਾ ਮਾਰਗ ਹੈ | ਉਨ੍ਹਾਂ ਵੱਲੋਂ ਪਾਰਟੀ ਪ੍ਰਤੀ ਸਮਰਪਿਤ ਦੀ ਭਾਵਨਾ ਸਾਰਿਆਂ ਨੂੰ ਇਸ ਗੱਲ ਵੱਲ ਪ੍ਰੇਰਨਾ ਹੈ ਕਿ ਪਾਰਟੀ ਪ੍ਰਤੀ ਹਮੇਸ਼ਾ ਵਫ਼ਾਦਾਰ ਰਹਿਣ ਦੀ ਲੋੜ ਹੈ ਅਤੇ ਸਾਰੀ ਉਮਰ ਲਾਲ ਸਿੰਘ ਨੇ ਆਪਣਾ ਜੀਵਨ ਅਤੇ ਸਿਆਸਤ ਪਾਰਟੀ ਨੂੰ ਸਮਰਪਿਤ ਕੀਤੀ | ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲਾਲ ਸਿੰਘ ਜੀ ਦਾ ਅਚਨਚੇਤ ਇਸ ਸੰਸਾਰ ਨੂੰ ਛੱਡ ਜਾਣਾ ਵੱਡਾ ਘਾਟਾ ਹੈ, ਉਥੇ ਪਰਿਵਾਰ ਲਈ ਵੀ ਅਜਿਹਾ
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਅਤੇ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਅੰਮਿ੍ਤ ਸੰਚਾਰ ਅਗਲੀ ਖ਼ਬਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਵਿੱਢਿਆ ਜਾਵੇਗਾ ਤਿੱਖਾ ਸੰਘਰਸ਼-ਕਿਸਾਨ ਆਗੂ ਘੁਮਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।