14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਬਾਬਾ ਘੜਾਮਾਂ ਵਾਲਿਆਂ ਦੀ ਬਰਸੀ ਸ਼ਰਧਾ ਨਾਲ ਮਨਾਈ

ਨੇੜਲੇ ਪਿੰਡ ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਜੀ ਮਦਨਪੁਰ ਚਲਹੇੜੀ ਵਿਖੇ ਬਾਬਾ ਬੰਤ ਸਿੰਘ ਜਾਣਕਾਰੀ ਦਿੰਦੇ ਹੋਏ | ਤਸਵੀਰ : ਰਣਜੀਤ ਸਿੰਘ <br/> 06-04-2026
ਰਾਜਪੁਰਾ, 5 ਅਪ੍ਰੈਲ (ਰਣਜੀਤ ਸਿੰਘ)-ਰਾਜਪੁਰਾ-ਅੰਬਾਲਾ ਜੀ.ਟੀ. ਰੋਡ 'ਤੇ ਪੈਂਦੇ ਪਿੰਡ ਗੁਰਦਵਾਰਾ ਡੇਰਾ ਬਾਬਾ ਸ੍ਰੀ ਚੰਦ ਜੀ ਮਦਨਪੁਰ ਚਲਹੇੜੀ ਵਿਖੇ ਮੁੱਖ ਸੇਵਾਦਾਰ ਬਾਬਾ ਬੰਤ ਸਿੰਘ ਮਦਨਪੁਰ ਚਲਹੇੜੀ ਵਾਲਿਆਂ ਦੀ ਦੇਖ ਰੇਖ ਹੇਠ ਸੰਤ ਬਾਬਾ ਘੜਾਮਾਂ ਵਾਲਿਆਂ ਦੀ 28ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ | ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਆਈਆਂ ਸੰਗਤਾਂ ਨੂੰ ਗੁਰੂ ਜੱਸ ਨਾਲ ਨਿਹਾਲ ਕੀਤਾ | ਜਾਣਕਾਰੀ ਮੁਤਾਬਿਕ ਗੁਰਦਵਾਰਾ ਡੇਰਾ ਬਾਬਾ ਸ੍ਰੀ ਚੰਦ ਜੀ ਮਦਨਪੁਰ ਚਲਹੇੜੀ ਵਿਖੇ ਸੰਤ ਬਾਬਾ ਘੜਾਮਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਹਲਕੇ ਦੀ ਸੰਗਤ ਵੱਡੀ ਵਿਚ ਨਤਮਸਤਕ ਹੋਣ ਲਈ ਪੁੱਜੀ | ਸੰਤ ਬਾਬਾ ਬੰਤ ਸਿੰਘ ਨੇ ਸੰਤ ਬਾਬਾ ਘੜਾਮਾਂ ਵਾਲਿਆਂ ਦੀ ਜੀਵਨੀ 'ਤੇ ਭਰਪੂਰ ਚਾਨਣਾ ਪਾਇਆ | ਉਨ੍ਹਾਂ ਨੇ ਦੱਸਿਆ ਕਿ ਸੰਤਾਂ ਨੇ ਹਲਕੇ ਵਿਚ ਦਰਜਨਾਂ ਹੀ ਸਮਾਜ ਸੇਵਾ ਦੇ ਕੰਮ ਕੀਤੇ ਹਨ | ਉਨ੍ਹਾਂ ਨੇ ਦੱਸਿਆ ਕਿ ਬਾਬਾ ਜੀ ਘੜਾਮਾਂ ਵਾਲਿਆਂ ਦਾ ਪੂਰਾ ਜੀਵਨ ਮਾਨਵਤਾ ਦੀ ਸੇਵਾ ਅਤੇ ਪ੍ਰਮਾਤਮਾ ਦੀ ਭਗਤੀ ਲਈ ਸਮਰਪਿਤ ਰਿਹਾ | ਸਾਨੂੰ ਸਾਰਿਆਂ ਨੂੰ ਉਨ੍ਹਾਂ ਦੀ ਜ਼ਿੰਦਗੀ ਤੋਂ ਸੇਧ ਲੈਣੀ ਚਾਹੀਦੀ ਹੈ | ਇਸ ਮੌਕੇ 'ਤੇ ਹੋਰਨਾਂ ਸਮੇਤ ਭਾਈ ਕਰਨੈਲ ਸਿੰਘ ਘੜਾਮਾਂ, ਐਡਵੋਕੇਟ ਸ਼ਬੇਗ ਸਿੰਘ ਸੰਧੂ, ਸਾਬਕਾ ਕੌਂਸਲਰ ਜਸਵੀਰ ਸਿੰਘ ਜੱਸੀ, ਬਾਬਾ ਸੁਰਿੰਦਰ ਸਿੰਘ ਫਰੀਦਪੁਰ, ਸਾਬਕਾ ਸਰਪੰਚ ਬੱਬਲੂ ਅਤੇ ਹੋਰ ਇਲਾਕੇ ਦੀ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸੀ |
ਪਿਛਲੀ ਖ਼ਬਰ ਲੋਕ ਨਿਰਮਾਣ ਮੰਤਰੀ ਪਟਿਆਲਾ ਦੇ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਅਗਲੀ ਖ਼ਬਰ ਹੋਮਿਓਪੈਥੀ ਕੈਂਪ ਦੌਰਾਨ 209 ਮਰੀਜ਼ਾਂ ਦਾ ਚੈੱਕਅਪ ਕਰਨ ਉਪਰੰਤ ਦਵਾਈਆਂ ਮੁਫ਼ਤ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।