22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕੰਪਿਊਟਰ ਅਧਿਆਪਕ ਕੱਲ੍ਹ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ

ਪਟਿਆਲਾ 'ਚ ਕੰਪਿਊਟਰ ਅਧਿਆਪਕ ਰੋਸ ਪ੍ਰਗਟ ਕਰਦੇ ਹੋਏ | ਅਜੀਤ ਤਸਵੀਰ <br/> 10-04-2026
ਪਟਿਆਲਾ, 9 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ | ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਲਏ ਗਏ ਫ਼ੈਸਲੇ ਅਨੁਸਾਰ 11 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਸੰਬੰਧੀ ਅੱਜ ਕੰਪਿਊਟਰ ਟੀਚਰਜ਼ ਯੂਨੀਅਨ ਪਟਿਆਲਾ ਦੀ ਇਕ ਅਹਿਮ ਮੀਟਿੰਗ ਸੂਬਾ ਆਗੂ ਬਲਜੀਤ ਸਿੰਘ, ਹਨੀ ਗਰਗ, ਰਣਜੀਤ ਸਿੰਘ ਅਤੇ ਧਿਆਨ ਸਿੰਘ ਦੀ ਅਗਵਾਈ ਵਿਚ ਇਕ ਹੰਗਾਮੀ ਮੀਟਿੰਗ ਹੋਈ | ਜਿਸ ਵਿਚ ਆਗੂਆਂ ਵਲੋਂ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿਚ ਹਮੇਸ਼ਾ ਉਨ੍ਹਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ | 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫ਼ਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੰਨ-ਬਿੰਨ ਲਾਗੂ ਨਹੀਂ ਕੀਤਾ ਹੈ | ਇਸ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਜ਼ਿਲ੍ਹਾ ਆਗੂ ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਅਰਵਿੰਦ ਕੁਮਾਰ, ਰਜਨੀਸ਼ ਬਾਂਸਲ, ਮਨੋਜ ਕੁਮਾਰ, ਹਰਜੀਤ ਕੌਰ, ਸੀਮਾ ਰਾਣੀ, ਅਮਨਦੀਪ ਕੌਰ, ਰਣਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਲ ਇੰਡੀਆ ਬੈਂਕ ਰਿਟਾਇਰੀਜ਼ ਫੈਡਰੇਸ਼ਨ ਸੱਦੇ 'ਤੇ ਬੈਂਕ ਪੈਨਸ਼ਨਰਾਂ ਵਲੋਂ ਧਰਨਾ ਅਗਲੀ ਖ਼ਬਰ ਦੇਵੀਗੜ੍ਹ ਤੇ ਦੁਧਨਸਾਧਾਂ ਮੰਡੀਆਂ 'ਚ ਕਣਕ ਦੀ ਖ਼ਰੀਦ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।