22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਨੌਜਵਾਨਾਂ ਨੂੰ ਸੰਗਠਿਤ ਕਰਨ ਵੱਲ ਮਿਸਲ ਸਤਲੁਜ ਦਾ ਵੱਡਾ ਉਪਰਾਲਾ

ਰਾਜਪੁਰਾ ਵਿਖੇ ਧਰਮਿੰਦਰ ਸਿੰਘ ਨੂੰ ਮਿਸਲ ਸਤਲੁਜ ਦਾ ਯੂਥ ਪ੍ਰਧਾਨ ਨਿਯੁਕਤ ਕਰਨ ਉਪਰੰਤ ਸਿਰੋਪਾਉ ਪਾ ਕੇ ਸਨਮਾਨਿਤ ਕਰਦੇ ਹੋਏ ਅਜੇਪਾਲ ਸਿੰਘ ਬਰਾੜ ਅਤੇ ਹੋਰ | ਤਸਵੀਰ : ਗੁਰਵਿੰਦਰ ਪਾਲ ਸਿੰਘ <br/> 10-04-2026
ਰਾਜਪੁਰਾ, 9 ਅਪ੍ਰੈਲ (ਜੀ.ਪੀ. ਸਿੰਘ)-ਪੰਜਾਬ ਦੇ ਹਿਤਾਂ 'ਤੇ ਕੇਂਦਰਿਤ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਲਹਿਰ ਖੜ੍ਹੀ ਕਰਨ ਲਈ ਵਚਨਬੱਧ ਜਥੇਬੰਦੀ ਮਿਸਲ ਸਤਲੁਜ ਵਲੋਂ ਸੰਗਠਨ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਧਰਮਿੰਦਰ ਸਿੰਘ ਨੂੰ ਹਲਕਾ ਰਾਜਪੁਰਾ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਵਲੋਂ ਪ੍ਰੈੱਸ ਨੋਟ ਰਾਹੀਂ ਦਿੱਤੀ ਗਈ | ਇਸ ਮੌਕੇ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਨੌਜਵਾਨ ਤਾਕਤ ਨੂੰ ਇਕਜੁੱਟ ਕਰਕੇ ਪੰਜਾਬ ਕੇਂਦਰਿਤ ਸੋਚ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੁੜਨ ਦਾ ਸੱਦਾ ਦਿੰਦਿਆਂ ਭਰੋਸਾ ਦਿਵਾਇਆ ਕਿ ਮਿਸਲ ਸਤਲੁਜ ਵਿਚ ਹਰ ਇਕ ਨੌਜਵਾਨ ਨੂੰ ਪੂਰਾ ਮਾਣ-ਸਤਿਕਾਰ ਅਤੇ ਅੱਗੇ ਵਧਣ ਦੇ ਮੌਕੇ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਇਹ ਜਥੇਬੰਦੀ ਨੌਜਵਾਨਾਂ ਦੀ ਆਪਣੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਅਤੇ ਸੁਪਨਿਆਂ ਨੂੰ ਮਜ਼ਬੂਤੀ ਦੇਣ ਲਈ ਵਚਨਬੱਧ ਹੈ | ਇਸ ਮੌਕੇ ਪੂਰਾ ਪੰਜਾਬ ਲਹਿਰ ਦੇ ਕਨਵੀਨਰ ਅਮਰਿੰਦਰ ਸਿੰਘ ਤੁੜ ਨੇ ਵੀ ਹਾਜ਼ਰ ਨੌਜਵਾਨਾਂ ਦਾ ਮਿਸਲ ਸਤਲੁਜ ਵਿਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਦੀ ਸਰਗਰਮ ਭਾਗੀਦਾਰੀ ਨਾਲ ਹੀ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ | ਇਸ ਦੌਰਾਨ ਹਰਜੀਤ ਸਿੰਘ ਖ਼ਿਜ਼ਰਾਬਾਦ, ਗੁਰਬੀਰ ਸਿੰਘ ਧੀਰਾ ਜ਼ਿਲ੍ਹਾ ਮੋਹਾਲੀ ਯੂਥ ਪ੍ਰਧਾਨ, ਹਰਪਿੰਦਰ ਸਿੰਘ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਯੂਥ ਪ੍ਰਧਾਨ, ਬਲਜੀਤ ਸਿੰਘ ਬਿਲਾ, ਸੁਖਵਿੰਦਰ ਸਿੰਘ ਸਮੇਤ ਕਈ ਹੋਰ ਨੌਜਵਾਨਾਂ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ ਅਤੇ ਜਥੇਬੰਦੀ ਦੇ ਮਿਸ਼ਨ ਨਾਲ ਕਦਮ ਮਿਲਾ ਕੇ ਚੱਲਣ ਦਾ ਸੰਕਲਪ ਦੁਹਰਾਇਆ |
ਪਿਛਲੀ ਖ਼ਬਰ ਲਾਲ ਸਿੰਘ ਦੇ ਪਰਿਵਾਰ ਨਾਲ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ 'ਚ ਰਾਜਪੁਰਾ 'ਚ ਮਹਾਨ ਨਗਰ ਕੀਰਤਨ 12 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।