21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਨਾਮਦੇਵ ਸਭਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਬਜਾਜ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਨਾਮਦੇਵ ਸਭਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਬਜਾਜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਦੇ ਹੋਏ | ਅਜੀਤ ਤਸਵੀਰ <br/> 10-04-2026
ਪਾਤੜਾਂ, 9 ਅਪ੍ਰੈਲ (ਗੁਰਇਕਬਾਲ ਸਿੰਘ ਖਾਲਸਾ)-ਜ਼ਿਲ੍ਹਾ ਪਰਿਸ਼ਦ ਪਟਿਆਲਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਦੇ ਭਰਾ ਕਮੀਰ ਸਿੰਘ ਦੇ ਦਿਹਾਂਤ ਉਪਰੰਤ ਜਥੇਦਾਰ ਮਹਿੰਦਰ ਸਿੰਘ ਲਾਲਵਾ ਦੇ ਗ੍ਰਹਿ ਵਿਖੇ ਅਫਸੋਸ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਨਾਮਦੇਵ ਸਭਾ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਨਰਿੰਦਰ ਸਿੰਘ ਬਜਾਜ ਨੇ ਮੁਲਾਕਾਤ ਕਰਦਿਆਂ ਹਲਕਾ ਸ਼ੁਤਰਣਾ ਅੰਦਰ ਉਨ੍ਹਾਂ ਵਲੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਸੰਬੰਧੀ ਜਾਣਕਾਰੀ ਦਿੱਤੀ | ਇਸ ਸੰਬੰਧੀ ਜਾਣਕਾਰੀ ਦਿੰਦਿਆ ਸੀਨੀਅਰ ਆਗੂ ਨਰਿੰਦਰ ਸਿੰਘ ਬਜਾਜ ਨੇ ਕਿਹਾ ਕਿ ਉਨ੍ਹਾਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਹਲਕਾ ਸ਼ਤਰਾਨਾ ਅੰਦਰ ਉਨ੍ਹਾਂ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ | ਦਿੱਤੀ ਜਥੇਦਾਰ ਬਜਾਜ ਨੇ ਦੱਸਿਆ ਕਿ ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਅੰਦਰ ਉਨ੍ਹਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਇੱਥੇ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ, ਮਾਸਟਰ ਜਸਵਿੰਦਰ ਸਿੰਘ, ਮੰਗਾ ਸਿੰਘ ਪਾਤੜਾਂ, ਜਗਦੇਵ ਸਿੰਘ ਸਰਪੰਚ, ਨਰਿੰਦਰ ਸਿੰਘ ਦੁਤਾਲ, ਸਮੇਤ ਵੱਖ-ਵੱਖ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਡਾਇਮੰਡ ਅਗਲੀ ਖ਼ਬਰ ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸੰਬੰਧੀ 6 ਦਿਨਾ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।