09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

2014 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 11-04-2026
ਪਟਿਆਲਾ, 10 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-2014 ਬੈਚ ਦੇ ਨÏਜਵਾਨ ਆਈ.ਏ.ਐਸ. ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ¢ ਇਸ ਮÏਕੇ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਹੇਠਲੇ ਪੱਧਰ 'ਤੇ ਲਾਭਪਾਤਰੀਆਂ ਤੱਕ ਪੁੱਜਦਾ ਕਰਨਾ ਉਨਾਂ ਦੀ ਮੁੱਖ ਤਰਜੀਹ ਹੋਵੇਗੀ¢ ਡਾ. ਅਗਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲੇ 'ਚ ਪ੍ਰਸ਼ਾਸਕੀ ਸੁਧਾਰਾਂ ਸਮੇਤ ਬੁਨਿਆਦੀ ਢਾਂਚੇ ਦਾ ਵਿਕਾਸ, ਸਵੱਛਤਾ ਤੇ ਟ੍ਰੈਫਿਕ ਵਿਵਸਥਾ 'ਚ ਸੁਧਾਰ, ਨÏਜਵਾਨ ਤੇ ਮਹਿਲਾ ਸਸ਼ਕਤੀਕਰਨ, ਨਸ਼ਾ ਮੁਕਤੀ, ਸਿੱਖਿਆ ਤੇ ਸਿਹਤ ਸੰਭਾਲ ਵੀ ਉਨਾਂ ਦੇ ਮੁੱਖ ਏਜੰਡੇ ਹੋਣਗੇ¢ ਜਦਕਿ ਜ਼ਿਲੇ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਨਿਜੀ ਮੋਨੀਟਰਿੰਗ ਵੀ ਯਕੀਨੀ ਬਣਾਈ ਜਾਵੇਗੀ¢ ਇਸ ਮÏਕੇ ਐਸ.ਜੀ.ਪੀ.ਸੀ. ਮੈਂਬਰ ਸੁਰਜੀਤ ਸਿੰਘ ਗੜੀ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਤੇ ਮੈਨੇਜਰ ਭਾਗ ਸਿੰਘ ਨੇ ਸਿਰੋਪਾਓ ਦਿੱਤਾ ਤੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੀ ਮੰਦਰ ਪੁਜਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮਾਤਾ ਦੀ ਚੁਨਰੀ ਤੇ ਪਰਸ਼ਾਦਿ ਦਿੱਤਾ¢ ਜਿਕਰਯੋਗ ਹੈ ਕਿ 2014 ਬੈਚ ਦੇ ਯੂ.ਪੀ.ਐਸ.ਸੀ. 'ਚ 28ਵੇਂ ਰੈਂਕ ਵਾਲੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਅਗਰਵਾਲ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਿਜ ਤੋਂ ਐਮ.ਬੀ.ਬੀ.ਐਸ. ਪਾਸ ਕੀਤੀ ਹੈ¢ ਇਸ ਤੋਂ ਪਹਿਲਾਂ ਉਹ ਜਲੰਧਰ, ਫਾਜ਼ਿਲਕਾ ਤੇ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਸਮੇਤ ਏਡੀਸੀ ਮੋਹਾਲੀ ਤੇ ਅੰਮਿ੍ਤਸਰ ਅਤੇ ਐਸ ਡੀ ਐਮ ਵਜੋਂ ਹੁਸ਼ਿਆਰਪੁਰ ਵਿਖੇ ਵੀ ਸੇਵਾਵਾਂ ਨਿਭਾਅ ਚੁੱਕੇ ਹਨ¢ ਅੱਜ ਅਹੁਦਾ ਸੰਭਾਲਣ ਸਮੇਂ ਉਨਾਂ ਦੇ ਨਾਲ ਉਨਾਂ ਦੇ ਮਾਤਾ ਸ੍ਰੀਮਤੀ ਸ਼ਕੁੰਤਲਾ ਅਗਰਵਾਲ ਤੇ ਪਿਤਾ ਸ੍ਰੀ ਸੁਰਿੰਦਰ ਅਗਰਵਾਲ ਸਮੇਤ ਪੁੱਤਰੀ ਇਸ਼ਾ ਅਗਰਵਾਲ ਵੀ ਮÏਜੂਦ ਸਨ¢ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲੇ ਜਾਣ ਮÏਕੇ ਏ.ਡੀ.ਸੀਜ ਦਮਨਜੀਤ ਸਿੰਘ ਮਾਨ, ਐਸ.ਪੀ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮਜ ਨਮਨ ਮਾਰਕੰਨ, ਏ.ਪੀ.ਐਸ. ਸੋਮਲ, ਗੁਰਦੇਵ ਸਿੰਘ ਤੇ ਜ਼ਿਲਾ ਮਾਲ ਅਫ਼ਸਰ ਹਰਸਿਮਰਨ ਸਿੰਘ ਸਮੇਤ ਡੀ.ਸੀ. ਦਫ਼ਤਰ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਨਵੇਂ ਡਿਪਟੀ ਕਮਿਸ਼ਨਰ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਨਿੱਘਾ ਸਵਾਗਤ ਕੀਤਾ |
ਪਿਛਲੀ ਖ਼ਬਰ ਸਮਾਣਾ 'ਚ ਕਾਂਗਰਸ ਛੱਡ ਕੇ ਬਲਾਕ ਸੰਮਤੀ ਮੈਂਬਰ ਜਾਹਲਾਂ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗੀ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ-ਗੁਰਮੀਤ ਸਿੰਘ ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।