09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਮਾਣਾ 'ਚ ਕਾਂਗਰਸ ਛੱਡ ਕੇ ਬਲਾਕ ਸੰਮਤੀ ਮੈਂਬਰ ਜਾਹਲਾਂ 'ਆਪ' 'ਚ ਸ਼ਾਮਿਲ

ਅਜੀਤ ਡੈਸਕ 11-04-2026
ਸਮਾਣਾ, 10 ਅਪ੍ਰੈਲ (ਸਾਹਿਬ ਸਿੰਘ)-ਹਲਕਾ ਸਮਾਣਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਸੱਟ ਵੱਜੀ ਜਦੋਂ ਮੌਜੂਦਾ ਬਲਾਕ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਜਾਹਲਾਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਕਾਂਗਰਸ ਲਈ ਇਹ ਮਾੜੀ ਖ਼ਬਰ ਇਸ ਲਈ ਵੀ ਹੈ ਕਿ ਕਾਂਗਰਸ ਦਾ ਇਕਲੌਤਾ ਬਲਾਕ ਸੰਮਤੀ ਮੈਂਬਰ ਜਿੱਤਿਆ ਸੀ | ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸੁਖਵਿੰਦਰ ਸਿੰਘ ਜਾਹਲਾਂ ਅਤੇ ਉਨ੍ਹਾਂ ਦੀ ਟੀਮ ਦਾ 'ਆਪ' ਪਰਿਵਾਰ ਵਿਚ ਤਹਿ ਦਿਲੋਂ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੀ ਵੱਖ-ਵੱਖ ਪਾਰਟੀਆਂ ਦੇ ਆਗੂ 'ਆਪ' ਨਾਲ ਜੁੜ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਦੀ ਸੇਵਾ ਹੋਰ ਤਾਕਤ ਨਾਲ ਕੀਤੀ ਜਾਵੇਗੀ | ਇਸ ਸਮਾਗਮ ਦੌਰਾਨ ਬਲਕਾਰ ਸਿੰਘ ਗੱਜੂਮਾਜਰਾ ਚੇਅਰਮੈਨ ਮਾਰਕੀਟ ਕਮੇਟੀ ਸਮਾਣਾ ਅਤੇ ਬਲਕਾਰ ਸਿੰਘ ਰਾਜਗੜ੍ਹ ਵਾਈਸ ਚੇਅਰਮੈਨ ਵੀ ਹਾਜ਼ਰ ਸਨ | ਉਨ੍ਹਾਂ ਨੇ ਵੀ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ | ਸਮਾਗਮ ਦੌਰਾਨ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਆਉਣ ਵਾਲੇ ਸਮੇਂ ਵਿਚ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਵਿਚ 'ਆਪ' ਦੀ ਮਜ਼ਬੂਤੀ ਦੀ ਗੱਲ ਉੱਭਰ ਕੇ ਸਾਹਮਣੇ ਆਈ ਹੈ | ਸ. ਜੌੜਾਮਾਜਰਾ ਦੇ ਹਲਕੇ ਅੰਦਰ ਹੱਥ ਹੋਰ ਮਜ਼ਬੂਤ ਹੁੰਦੇ ਵਿਖਾਈ ਦੇ ਰਹੇ ਹਨ |
ਪਿਛਲੀ ਖ਼ਬਰ ਕੰਮ ਜਾਂ ਬੇਰੁਜ਼ਗਾਰੀ ਭੱਤਾ ਨਾ ਦਿੱਤਾ ਤਾਂ ਸੰਘਰਸ਼ ਨੂੰ ਤੇਜ਼ ਕਰਦਿਆਂ ਪੰਜਾਬ ਸਰਕਾਰ ਦੇ ਪੁਤਲੇ ਫੂਕਾਂਗੇ-ਗਦਾਈਆ ਅਗਲੀ ਖ਼ਬਰ 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।