09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਦਾਲਤਾਂ ਦੇ ਰਹੀਆਂ ਸਵਾਗਤਯੋਗ ਫ਼ੈਸਲੇ-ਪ੍ਰੋ. ਬਡੂੰਗਰ

ਅਜੀਤ ਡੈਸਕ 11-04-2026
ਪਟਿਆਲਾ, 10 ਅਪ੍ਰੈਲ (ਅ.ਸ. ਆਹਲੂਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਉਸ ਫ਼ੈਸਲੇ ਦਾ ਸਵਾਗਤ ਕੀਤਾ, ਜਿਸ ਵਿਚ ਪੰਜਾਬ ਦੇ ਕਰਮਚਾਰੀਆਂ, ਪੈਨਸ਼ਨਧਾਰਕਾਂ ਨੂੰ ਉਨ੍ਹਾਂ ਦੇ ਬਣਦੇ ਡੀ.ਏ. ਦੇ ਪੂਰੇ ਬਕਾਏ 30 ਜੂਨ ਤੀਕ ਦੇਣ ਦੇ ਆਦੇਸ਼ ਹੋਏ ਹਨ | ਸਾਬਕਾ ਪ੍ਰਧਾਨ ਨੇ ਕਿਹਾ ਕਿ ਸੰਘਰਸ਼ ਕਰ ਰਹੇ ਮੁਲਾਜ਼ਮਾਂ ਕੋਲ ਅਦਾਲਤ ਹੀ ਇਕੋ ਇਕ ਰਾਹ ਸੀ, ਜਿਸ ਵਿਚ ਮੁਲਾਜ਼ਮਾਂ ਦੀ ਜਿੱਤ ਹੋਈ ਹੈ ਅਤੇ ਸਰਕਾਰ ਨੂੰ ਸ਼ਰਮਸਾਰ ਹੋਣਾ ਪਿਆ ਹੈ | ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ 'ਤੇ ਸੰਘਰਸ਼ ਕਰ ਰਹੇ ਅਧਿਆਪਕ, ਮੁਲਾਜ਼ਮ ਅਤੇ ਨਰਸਾਂ ਤੱਕ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਜਿਸ ਕਾਰਨ ਆਮ ਜਨਤਾ ਵੀ ਅਜਿਹੇ ਸੰਘਰਸ਼ ਵਿਚ ਅਨੇਕਾਂ ਪੇ੍ਰਸ਼ਾਨੀਆਂ ਦਾ ਸਾਹਮਣਾ ਕਰ ਰਹੀ ਹੈ |
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਆਂਗਣਵਾੜੀ ਭਰਤੀ 'ਤੇ ਸਿਆਸੀ ਘਮਾਸਾਨ : ਮੈਰਿਟ ਦੀ ਥਾਂ ਇੰਟਰਵਿਊ ਰੱਖਣ 'ਤੇ ਉੱਠੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।