08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬਨੂੜ ਦੇ ਅਧਿਆਪਕ ਗੁਰਸ਼ਰਨ ਸਿੰਘ ਨੇ ਪੰਜਾਬ ਯੂਨੀਵਰਸਿਟੀ ਤੋਂ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ 'ਚ ਹਾਸਿਲ ਕੀਤਾ ਪਹਿਲਾ ਸਥਾਨ

ਅਜੀਤ ਡੈਸਕ 11-04-2026
ਬਨੂੜ, 10 ਅਪ੍ਰੈਲ (ਭੁਪਿੰਦਰ ਸਿੰਘ)-ਸਕੂਲ ਆਫ ਐਮੀਨੈਂਸ ਬਨੂੜ ਵਿਖੇ ਮੈਥ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਗੁਰਸ਼ਰਨ ਸਿੰਘ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਇਲਾਕੇ ਅਤੇ ਸਿੱਖਿਆ ਜਗਤ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੀ ਇਸ ਕਾਬਿਲ-ਏ-ਤਾਰੀਫ਼ ਪ੍ਰਾਪਤੀ ਦੇ ਸਨਮਾਨ ਵਜੋਂ ਉਨ੍ਹਾਂ ਨੂੰ ਯੂਨੀਵਰਸਿਟੀ ਦੇ 49ਵੇਂ ਸਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਰਿਤੂ ਬਾਲਾ, ਐਸ.ਐਮ.ਸੀ. ਕਮੇਟੀ ਅਤੇ ਸਮੂਹ ਸਟਾਫ ਵਲੋਂ ਗੁਰਸ਼ਰਨ ਸਿੰਘ ਨੂੰ ਦਿਲੋਂ ਵਧਾਈਆਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਅਕਾਲ ਯੁਗਤ ਭੁਲੱਥ ਬਾਸਕਟਬਾਲ ਲੀਗ ਲਈ ਚੋਣ ਟਰਾਇਲ ਕੱਲ੍ਹ <br/> ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਖਿਲਾਫ਼ ਬੋਲਣ ਦੀ ਅਕਾਲੀ ਦਲ ਪੁੱਨਰ ਸੁਰਜੀਤ ਦੇ ਆਗੂਆਂ ਨੇ ਕੀਤੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।