07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਆਲ ਇੰਡੀਆ ਐਕਟ ਬਿੱਲ ਲਿਆਂਦਾ ਜਾਵੇ : ਪ੍ਰੋ. ਬਡੂੰਗਰ

ਅਜੀਤ ਡੈਸਕ 11-04-2026
ਪਟਿਆਲਾ, 10 ਅਪ੍ਰੈਲ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ 13 ਅਪ੍ਰੈਲ ਨੂੰ ਵਿਸ਼ੇਸ਼ ਸੈਸ਼ਨ ਸੱਦ ਕੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਬਿੱਲ ਲਿਆਉਣ ਜਾ ਰਹੀ, ਪ੍ਰੰਤੂ ਏਸੇ ਪੰਜਾਬ ਵਿਧਾਨ ਸਭਾ ਵਲੋਂ ਪਹਿਲਾਂ ਵੀ ਦੋ ਵਾਰ ਅਜਿਹਾ ਹੀ ਬਿੱਲ ਪਾਸ ਕੀਤਾ ਜਾ ਚੁੱਕਾ ਹੈ, ਜਿਸ ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਦੇਸ ਦੇ ਮਾਨਯੋਗ ਰਾਸ਼ਟਰਪਤੀ ਵਲੋਂ ਪ੍ਰਵਾਨਗੀ ਨਾ ਮਿਲਣ ਕਾਰਨ ਉਹ ਦੋਵੇਂ ਪ੍ਰਸਤਾਵਿਤ ਬਿੱਲ ਕਾਨੂੰਨ ਨਹੀਂ ਬਣ ਸਕੇ | ਸਾਬਕਾ ਪ੍ਰਧਾਨ ਨੇ ਸੁਝਾਅ ਦਿੰਦਿਆਂ ਆਖਿਆ ਕਿ ਪੰਜਾਬ ਵਿਧਾਨ ਸਭਾ ਵਲੋਂ ਆਲ ਇੰਡੀਆ ਗੁਰਦੁਆਰਾ ਐਕਟ ਦਾ ਬਿੱਲ ਪਾਸ ਕਰਕੇ ਕੇਂਦਰ ਨੂੰ ਨਵਾਂ ਕਾਨੂੰਨ ਪਾਸ ਕਰਨ ਲਈ ਭੇਜਿਆ ਜਾਵੇ ਤਾਂ ਕਿ ਬੇਅਦਬੀ ਕਰਨ ਵਾਲਿਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾ ਸਕੇ | ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਅਸਲ ਵਿਚ ਚਿਰਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਸਿੱਖ ਗੁਰਦੁਆਰਾ ਐਕਟ 1925 ਦੀ ਥਾਂ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਕਰਦੀ ਆ ਰਹੀ ਹੈ ਪਰੰਤੂ ਇਹ ਬਦਕਿਸਮਤੀ ਹੀ ਹੈ ਅਜਿਹਾ ਕਰਨ ਦੀ ਥਾਂ ਦਿੱਲੀ ਅਤੇ ਹਰਿਆਣਾ ਦੇ ਵੱਖਰੇ-ਵੱਖਰੇ ਗੁਰਦੁਆਰਾ ਐਕਟ ਬਣਾ ਕੇ ਸਿੱਖਾਂ ਦੀ ਚਿਰੋਕਣੀ ਮੰਗ ਨੂੰ ਤਹਿਸ-ਨਹਿਸ ਕਰ ਦਿਤਾ ਗਿਆ ਹੈ | ਇਸ ਲਈ ਪੰਜਾਬ ਵਿਧਾਨ ਸਭਾ ਵਲੋਂ ਆਲ ਇੰਡੀਆ ਗੁਰਦੁਆਰਾ ਐਕਟ ਦਾ ਬਿੱਲ ਪਾਸ ਕਰਕੇ ਕੇਂਦਰ ਨੂੰ ਨਵਾਂ ਕਾਨੂੰਨ ਪਾਸ ਕਰਨ ਲਈ ਭੇਜਿਆ ਜਾਵੇ | ਉਸ ਪ੍ਰਸਤਾਵਿਤ ਕਾਨੂੰਨ ਵਿਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਸਖ਼ਤ ਧਾਰਾਵਾਂ ਸ਼ਾਮਲ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਕਥਿਤ ਦੋਸ਼ੀਆਂ ਨੂੰ ਕਾਨੂੰਨੀ ਕਟਿਹਰੇ ਵਿਚ ਖੜ੍ਹਾ ਕੀਤਾ ਜਾ ਸਕੇ |
ਪਿਛਲੀ ਖ਼ਬਰ ਬਾਦਸ਼ਾਹ ਦਿਓਲ ਕਾਂਗਰਸ ਪਾਰਟੀ ਦੇ ਬਲਾਕ-1 ਦੇ ਦੂਜੀ ਵਾਰ ਬਣੇ ਪ੍ਰਧਾਨ <br/> ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਪੰਜ ਦਿਨਾਂ ਸਾਹਿਤ ਉਤਸਵ ਦੌਰਾਨ ਦੇਬੀ ਮਖ਼ਸੂਸਪੁਰੀ ਦੀ ਸਾਹਿਤਕ ਗਾਇਕੀ ਨੇ ਕੀਲੇ ਸ੍ਰੋਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।