07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਐਸ.ਸੀ. ਭਾਈਚਾਰੇ ਦੀਆਂ ਔਰਤਾਂ ਨੂੰ 1500 ਪ੍ਰਤੀ ਮਹੀਨਾ ਦੇਣ ਲਈ ਜਾਤੀ ਸਰਟੀਫਿਕੇਟ ਦੇ ਨਾਂਅ 'ਤੇ ਕੀਤਾ ਜਾ ਰਿਹਾ ਖੱਜਲ ਖੁਆਰ-ਜਗਜੀਤ ਸਿੰਘ ਛੜਬੜ

ਅਜੀਤ ਡੈਸਕ 11-04-2026
ਬਨੂੜ, 10 ਅਪ੍ਰੈਲ (ਭੁਪਿੰਦਰ ਸਿੰਘ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦਲਿਤ ਭਾਈਚਾਰੇ ਦੀ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੇ ਮਾਮਲੇ ਵਿਚ ਜਾਤੀ ਸਰਟੀਫਿਕੇਟ ਬਣਾਉਣ ਦੇ ਨਾ 'ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ | ਜੋ ਕਿ ਆਮ ਆਦਮੀ ਪਾਰਟੀ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਇਹ ਵਾਅਦਾ ਚਾਰ ਸਾਲ ਬੀਤ ਜਾਣ ਦੇ ਬਾਅਦ ਲਾਗੂ ਕੀਤਾ ਜਾ ਰਿਹਾ ਹੈ | ਬਸਪਾ ਆਗੂ ਨੇ ਕਿਹਾ ਕਿ ਦਲਿਤ ਭਾਈਚਾਰੇ ਦੀ ਔਰਤਾਂ ਨੂੰ ਇਸ ਰਜਿਸਟਰੇਸ਼ਨ ਕਰਵਾਉਣ ਲਈ ਜਾਤੀ ਸਰਟੀਫਿਕੇਟ ਜਰੂਰੀ ਕੀਤਾ ਜਾ ਰਿਹਾ ਹੈ | ਜਿਸ ਨੂੰ ਬਣਾਉਣ ਲਈ ਸੂਬੇ ਦੀਆਂ ਦਲਿਤ ਭਾਈਚਾਰੇ ਦੀਆਂ ਔਰਤਾਂ ਨੂੰ ਸੇਵਾ ਕੇਂਦਰਾਂ ਵਿਚ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਕਿਉਂਕਿ ਸਰਟੀਫਿਕੇਟ ਬਣਾਉਣ ਲੱਗਿਆਂ ਹਦਾਇਤਾਂ ਅਨੁਸਾਰ ਸੁਚੇ ਹਰਿਆਣੇ ਤੋਂ ਪੰਜਾਬ ਵਿਚ ਵਿਆਹੀਆਂ ਔਰਤਾਂ ਦੇ ਸਰਟੀਫਿਕੇਟ ਬਣਾਉਣ ਨੂੰ ਲੈ ਕੇ ਵਖਰੇਵੇਂ ਖਤਮ ਕੀਤੇ ਜਾਣ ਕਿਉਂਕਿ ਉਹ ਔਰਤਾਂ ਬਹੁਤ ਸਾਲਾਂ ਤੋਂ ਵਿਆਹ ਕਰਕੇ ਪੰਜਾਬ ਦੀ ਵਾਸੀ ਬਣ ਚੁੱਕੀਆਂ ਹਨ | ਉਨ੍ਹਾਂ ਦੇ ਪੈਨ ਕਾਰਡ ਆਧਾਰ ਕਾਰਡ ਵੋਟਰ ਕਾਰਡ ਬੈਂਕ ਖਾਤੇ ਅਤੇ ਪਿੰਡ ਦੀਆਂ ਵੋਟਰ ਸੂਚੀਆਂ ਵਿਚ ਨਾਮ ਦਰਜ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੇ ਜਾਤੀ ਸਰਟੀਫਿਕੇਟ ਨਹੀਂ ਬਣਾਏ ਜਾ ਰਹੇ | ਇਸ ਰੋਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੂੰ ਇਸ ਰਜਿਸਟਰੇਸ਼ਨ ਲਈ ਸਿਰਫ ਪਿੰਡ ਦੇ ਸਰਪੰਚ ਜਾਂ ਨੰਬਰਦਾਰ ਦੀ ਗਵਾਹੀ ਕਰਕੇ ਹੀ ਰਜਿਸਟਰੇਸ਼ਨ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਮਿਲੇ ਸ਼ਿਮਲਾਪੁਰੀ <br/> ਅਗਲੀ ਖ਼ਬਰ ਬਾਦਸ਼ਾਹ ਦਿਓਲ ਕਾਂਗਰਸ ਪਾਰਟੀ ਦੇ ਬਲਾਕ-1 ਦੇ ਦੂਜੀ ਵਾਰ ਬਣੇ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।