07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਧਾਇਕ ਦੇਵ ਮਾਨ ਨੇ ਰੱਖਿਆ ਗੁਰੂ ਤੇਗ ਬਹਾਦਰ ਨਗਰ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਅਜੀਤ ਡੈਸਕ 11-04-2026
ਨਾਭਾ, 10 ਅਪ੍ਰੈਲ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਕੀਤਾ ਹਰ ਵਾਅਦਾ ਪੂਰਾ ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਲੱਖਾਂ ਦੀ ਲਾਗਤ ਨਾਲ ਸਥਾਨਕ ਗੁਰੂ ਤੇਗ ਬਹਾਦਰ ਨਗਰ ਦੇ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਨਾਭਾ ਹਲਕੇ 'ਚ ਕਰੋੜਾਂ ਦੀ ਲਾਗਤ ਹੋਣ ਵਾਲੇ ਪ੍ਰਜੋਕਟਾਂ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਕੰਮਾਂ ਤੇ ਵਿਕਾਸ ਕਾਰਜਾ ਨੂੰ ਦੇਖਦਿਆਂ ਵਿਰੋਧੀ ਪਾਰਟੀਆਂ ਦੇ ਆਗੂ ਬੁਖਲਾਹਟ ਵਿਚ ਬੇਤੁਕੇ ਦੋਸ਼ ਲਾ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਦੀ ਲੋਕਪਿ੍ਅਤਾ ਦਿਨੋਂ ਦਿਨ ਵੱਧ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਬਲਾਕ ਸੰਮਤੀ ਦੀ ਚੇਅਰਮੈਨ ਅਮਨਦੀਪ ਕੌਰ ਦੇ ਪਤੀ ਤੇਜਿੰਦਰ ਸਿੰਘ ਖਹਿਰਾ, ਵਾਇਸ ਚੇਅਰਮੈਨ ਭੁਪਿੰਦਰ ਸਿੰਘ ਕੱਲਰਮਾਜਰੀ, ਸਾਬਕਾ ਸਰਪੰਚ ਜੋਧ ਸਿੰਘ ਨੋਹਰਾ, ਰਣਜੀਤ ਸਿੰਘ ਜੱਜ ਸਰਪੰਚ, ਜੋਰਾ ਸਿੰਘ ਪੰਚ, ਜਤਿੰਦਰ ਸਿੰਘ ਰਾਜੂ ਪੰਚ, ਕਰਮਜੀਤ ਕੌਰ ਪੰਚ, ਫਕੀਰੀਆ ਖਾਨ ਪੰਚ, ਕਿਰਨਜੀਤ ਕੌਰ ਪੰਚ, ਸੁਰਜੀਤ ਸਿੰਘ ਪੰਚ, ਹਰਜਿੰਦਰ ਕੋਰ ਪੰਚ, ਜਸਵੀਰ ਸਿੰਘ ਛਿੰਦਾ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਆਰੀਆ ਕਾਲਜ ਵਿਖੇ ਕੈਨਵਾ ਦੀ ਵਰਤੋਂ ਕਰ ਕੇ ਗ੍ਰਾਫਿਕਸ ਬਣਾਉਣ ਦਾ ਕੋਰਸ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਮਿਲੇ ਸ਼ਿਮਲਾਪੁਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।