28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪਿੰਡ ਅਗੌਲ ਵਾਸੀਆਂ ਵਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ

ਅਜੀਤ ਡੈਸਕ 13-04-2026
ਨਾਭਾ, 12 ਅਪ੍ਰੈਲ (ਕਰਮਜੀਤ ਸਿੰਘ)-ਪੰਜਾਬ 'ਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਰੂਪ ਧਾਰਨ ਕਰ ਰਹੀ ਹੈ ਅਤੇ ਇਸ ਨੂੰ ਰੋਕਣ ਲਈ ਸਰਕਾਰਾਂ ਦੇ ਦਾਅਵੇ ਹਕੀਕਤ 'ਚ ਕਾਮਯਾਬ ਹੁੰਦੇ ਨਹੀਂ ਦਿਖ ਰਹੇ | ਇਸ ਪ੍ਰਸੰਗ 'ਚ ਪਿੰਡ ਅਗੌਲ ਦੇ ਵਾਸੀਆਂ ਨੇ ਖ਼ੁਦ ਮੈਦਾਨ 'ਚ ਉੱਤਰਦਿਆਂ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ | ਇਹ ਗੱਲ ਸਟੇਟ ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ (ਸੇਵਾ) ਪੰਜਾਬ ਦੇ ਸੂਬਾ ਪ੍ਰਧਾਨ ਦਫ਼ੇਦਾਰ ਹਰਜਿੰਦਰ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ | ਉਨ੍ਹਾਂ ਦੱਸਿਆ ਕਿ ਪਿੰਡ ਦੀ ਨੌਜਵਾਨ ਪੀੜ੍ਹੀ ਵੀ ਨਸ਼ਿਆਂ ਦੀ ਲਪੇਟ 'ਚ ਆ ਚੁੱਕੀ ਹੈ ਅਤੇ ਕੁਝ ਮੌਤਾਂ ਵੀ ਹੋਣ ਕਾਰਨ ਪਿੰਡ ਵਾਸੀਆਂ ਵਿਚ ਚਿੰਤਾ ਵਧੀ ਹੈ | ਇਸ ਦੇ ਚਲਦੇ ਨਗਰ ਪੰਚਾਇਤ, ਲੰਬੜਦਾਰਾਂ, ਕਿਸਾਨ ਆਗੂਆਂ, ਸਾਬਕਾ ਪੰਚ-ਸਰਪੰਚਾਂ, ਫ਼ੌਜੀਆਂ ਅਤੇ ਨੌਜਵਾਨਾਂ ਨੇ ਇਕੱਠ ਕਰਕੇ ਨਸ਼ਾ ਵਿਰੋਧੀ ਮੁਹਿੰਮ ਦਾ ਆਗਾਜ਼ ਕੀਤਾ | ਪਿੰਡ ਵਾਸੀਆਂ ਨੇ ਸਰਵਸੰਮਤੀ ਨਾਲ ਫ਼ੈਸਲਾ ਕੀਤਾ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਦਾ ਇਲਾਜ ਪਿੰਡ ਵਲੋਂ ਕਰਵਾਇਆ ਜਾਵੇਗਾ, ਨਾਲ ਹੀ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਉਹ ਤੁਰੰਤ ਇਹ ਧੰਦਾ ਬੰਦ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ | ਪਿੰਡ 'ਚ ਨਸ਼ਾ ਰੋਕੂ ਕਮੇਟੀ ਵੀ ਬਣਾਈ ਗਈ ਹੈ | ਇਸ ਮੌਕੇ ਸਰਪੰਚ ਓਾਕਾਰ ਸਿੰਘ ਕਾਲਾ, ਨਰਿੰਦਰ ਸਿੰਘ, ਹਰਜੀਤ ਸਿੰਘ, ਇੰਦਰਜੀਤ ਸਿੰਘ ਖਹਿਰਾ ਸਮੇਤ ਕਈ ਹੋਰ ਆਗੂਆਂ ਅਤੇ ਪਿੰਡ ਵਾਸੀਆਂ ਨੇ ਇਕਸੁਰ 'ਚ ਨਸ਼ਾ ਤਸਕਰਾਂ ਦਾ ਵਿਰੋਧ ਕਰਦਿਆਂ ਮੁਹਿੰਮ ਨੂੰ ਕਾਮਯਾਬ ਬਣਾਉਣ ਦਾ ਸੰਕਲਪ ਲਿਆ |
ਪਿਛਲੀ ਖ਼ਬਰ ਲਟਕਦੀਆਂ ਮੰਗਾਂ ਨੂੰ ਲੈ ਕੇ ਹੁਣ ਸਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ: ਡਾ. ਰਮੇਸ਼ ਬਾਲੀ ਅਗਲੀ ਖ਼ਬਰ ਹਲਕਾ ਵਿਧਾਇਕ ਦੇਵ ਮਾਨ ਨੇ ਅਨਾਜ ਮੰਡੀ ਭਾਦਸੋਂ 'ਚ ਖ਼ਰੀਦ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।