08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 14-04-2026
ਕਪੂਰਥਲਾ, 12 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਤੇ ਸਾਇੰਸ ਤੇ ਤਕਨਾਲੋਜੀ ਵਿਭਾਗ ਦੇ ਗਵਰਨਿੰਗ ਕੌਂਸਲ ਦੇ ਮੈਂਬਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਕਾਲਜ ਪਿ੍ੰਸੀਪਲ ਤੇ ਸਟਾਫ਼ ਵਲੋਂ ਮੁੱਖ ਮਹਿਮਾਨ ਨੂੰ ਗੁਲਦਸਤਾ ਭੇਟ ਕਰਕੇ ਜੀ ਆਇਆ ਆਖਿਆ ਗਿਆ | ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਰਾਹੀਂ ਕੀਤੀ ਗਈ | ਉਪਰੰਤ ਮੁੱਖ ਮਹਿਮਾਨ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚੇ ਮਹਿਮਾਨਾਂ, ਅੰਤਰਰਾਸ਼ਟਰੀ ਕਬੱਡੀ ਕੋਚ ਡਾ. ਅਮਰੀਕ ਸਿੰਘ, ਨੈਸ਼ਨਲ ਐਵਾਰਡੀ ਮੰਗਲ ਸਿੰਘ ਭੰਡਾਲ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਇਨਾਮ ਵੰਡ ਸਮਾਗਮ ਆਰੰਭ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਵਲੋਂ ਕਾਲਜ ਦੀਆਂ ਵਿੱਦਿਅਕ, ਸਾਹਿਤਕ ਤੇ ਸਭਿਆਚਾਰਕ ਸਰਗਰਮੀਆਂ ਸਬੰਧੀ ਸਾਲਾਨਾ ਰਿਪੋਰਟ ਪੜ੍ਹੀ ਗਈ | ਸਮਾਗਮ ਦੌਰਾਨ ਪ੍ਰੋ. ਸੁਖਪਾਲ ਸਿੰਘ ਥਿੰਦ ਵਲੋਂ ਉਨ੍ਹਾਂ ਦੇ ਮਾਤਾ ਜੀ ਅਤੇ ਸੇਵਾ ਮੁਕਤ ਪਿ੍ੰਸੀਪਲ ਸਵ. ਪ੍ਰੀਤਮ ਸਿੰਘ ਸਰਗੋਧੀਆ ਦੇ ਪਰਿਵਾਰ ਵਲੋਂ ਉਨ੍ਹਾਂ ਦੇ ਬਜ਼ੁਰਗ ਸਵ. ਅਮਰ ਸਿੰਘ ਸਰਗੋਧੀਆ ਸਮੇਤ ਹੋਰ ਸ਼ਖ਼ਸੀਅਤਾਂ ਦੇ ਨਾਂਅ 'ਤੇ ਵਿਦਿਆਰਥੀਆਂ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਆਪਣੇ ਸੰਬੋਧਨ ਦੌਰਾਨ ਮੁੱਖ ਮਹਿਮਾਨ ਕੰਵਰ ਇਕਬਾਲ ਸਿੰਘ ਨੇ ਕਾਲਜ ਦੀਆਂ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਾਲਜ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਵਲੋਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕੀਤੇ ਜਾਂਦੇ ਕੰਮਾਂ ਦੀ ਵੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਨਿਰੰਤਰ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ | ਅੰਤ ਵਿਚ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਵਲੋਂ ਮੁੱਖ ਮਹਿਮਾਨ ਸ਼ਾਇਰ ਕੰਵਰ ਇਕਬਾਲ ਸਿੰਘ ਸਮੇਤ ਹੋਰ ਵਿਸ਼ੇਸ਼ ਮਹਿਮਾਨਾਂ ਨੂੰ ਆਪਣੇ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਕਾਲ ਸਬੰਧੀ ਲਿਖੀ ਪੁਸਤਕ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਤੇ ਪ੍ਰੋ. ਹੈਪੀ ਕੁਮਾਰ ਨੇ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਕੀਤਾ ਜਾ ਰਿਹਾ ਕੰਮ-ਬਰਸਟ ਅਗਲੀ ਖ਼ਬਰ ਵਿਸਾਖੀ ਸਮਾਗਮਾਂ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੂਜੇ ਦਿਨ ਸੰਗਤਾਂ ਦੀ ਰਹੀ ਭਰਵੀਂ ਹਾਜ਼ਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।