08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਕੀਤਾ ਜਾ ਰਿਹਾ ਕੰਮ-ਬਰਸਟ

ਅਜੀਤ ਡੈਸਕ 14-04-2026
ਸਮਾਣਾ, 13 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਹਲਕਾ ਸਮਾਣਾ ਦੀ ਰਾਜਲਾ ਰੋਡ ਵਿਖੇ ਮਾਂ ਛੱਠ ਪੂਜਾ ਸੇਵਾ ਦਲ ਦੇ ਰਾਸ਼ਟਰੀ ਪ੍ਰਧਾਨ ਵਿਨੈ ਸਿੰਘ ਠਾਕੁਰ ਵਲੋਂ ਵਿਸ਼ਾਲ ਜਨਸਭਾ ਕਰਵਾਈ ਗਈ | ਇਸ ਜਨ-ਸਭਾ ਵਿਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਇਸ ਜਨ-ਸਭਾ ਵਿਚ ਪ੍ਰਵਾਸੀ ਭਾਈਚਾਰੇ ਵਲੋਂ ਵੱਡੀ ਗਿਣਤੀ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਜਨ ਸਭਾ ਦੌਰਾਨ ਬਰਸਟ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਸੁਣਿਆ | ਚੇਅਰਮੈਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਸਿਹਤ, ਸਿੱਖਿਆ, ਬਿਜਲੀ ਅਤੇ ਕਿਸਾਨਾਂ ਦੀ ਭਲਾਈ ਨੂੰ ਪ੍ਰਾਥਮਿਕਤਾ ਦਿੱਤੀ ਹੈ | ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਨੁਹਾਰ ਬਦਲ ਕੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਿਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ | ਉੱਥੇ ਹੀ ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਸੜਕ ਸੁਰੱਖਿਆ ਫੋਰਸ ਸਥਾਪਿਤ ਕੀਤੀ ਗਈ ਹੈ | ਇਸ ਮੌਕੇ ਸ਼ੰਕਰ ਜਿੰਦਲ, ਹਜ਼ਾਰੀ ਲਾਲ ਜੌਹਰੀ, ਰੋਹਿਤ ਗਰਗ, ਸੁਖਵਿੰਦਰ ਸਿੰਘ, ਜੈਂਕੀ ਮਹਿਰਾ, ਮਨੋਜ ਉਪਾਧਿਆ, ਸੁਨੀਲ ਯਾਦਵ, ਰਾਮ ਬਾਬੂ ਪਾਂਡੇ, ਇੰਦਰਭਾਨ ਸਿੰਘ, ਸੁਰੇਸ਼ ਕੁਮਾਰ, ਰਮਾਇਣ ਮਿਸ਼ਰਾ, ਵਿਜੇ ਯਾਦਵ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ |
ਪਿਛਲੀ ਖ਼ਬਰ ਏ.ਡੀ.ਸੀ. ਵਲੋਂ ਕਣਕ ਦੇ ਨਾੜ ਤੇ ਹੋਰ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 4 ਵੈਨਾਂ... ਅਗਲੀ ਖ਼ਬਰ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।