29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦਸਵੀਂ ਦੇ ਨਤੀਜੇ 'ਚ ਅਵਲੀਨ ਕੌਰ ਨੇ ਮਾਰੀ ਰਾਜਪੁਰਾ 'ਚੋਂ ਬਾਜ਼ੀ

ਅਜੀਤ ਡੈਸਕ 17-04-2026
ਰਾਜਪੁਰਾ, 16 ਅਪ੍ਰੈਲ (ਰਣਜੀਤ ਸਿੰਘ)-ਇੱਥੋਂ ਦੀ ਅਵਲੀਨ ਕੌਰ ਨੇ ਸੀ.ਬੀ.ਐੱਸ.ਈ. ਦਸਵੀਂ ਦੇ ਆਏ ਨਤੀਜਿਆਂ ਵਿਚ ਰਾਜਪੁਰਾ ਵਿਚ ਪਹਿਲੇ ਨੰਬਰ 'ਤੇ ਆ ਕੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਵਲੀਨ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਧਮੌਲੀ 'ਆਪ' ਆਗੂ ਅਤੇ ਪ੍ਰਧਾਨ ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਨੇ ਦੱਸਿਆ ਕਿ ਸ਼ੁਰੂ ਤੋਂ ਹੀ ਉਸ ਦਾ ਨਿਸ਼ਾਨਾ ਕੁੱਝ ਬਣਨ ਦਾ ਸੀ | ਭਾਵੇਂ ਕਿ ਉਹ ਬਹੁਤ ਜ਼ਿਆਦਾ ਮਿਹਨਤ ਤਾਂ ਕਰਦੀ ਸੀ ਪਰ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਪੂਰੇ ਸ਼ਹਿਰ ਵਿਚੋਂ ਪਹਿਲੇ ਨੰਬਰ 'ਤੇ ਆ ਜਾਵੇਗੀ | ਉਸ ਨੇ ਦੱਸਿਆ ਕਿ ਉਹ ਮੁਕਤ ਪਬਲਿਕ ਸਕੂਲ ਵਿਖੇ ਪੜ੍ਹਦੀ ਹੈ | ਉਸ ਨੇ 500 ਵਿਚੋਂ 496 ਨੰਬਰ ਲੈ ਕੇ ਪੂਰੇ ਹਲਕੇ ਦਾ ਨਾਮ ਰੌਸ਼ਨ ਕੀਤਾ ਹੈ |
ਪਿਛਲੀ ਖ਼ਬਰ ਸੀ.ਬੀ.ਐੱਸ.ਈ. ਦੇ ਦਸਵੀਂ ਦੇ ਨਤੀਜਿਆਂ 'ਚ ਕੁੜੀਆਂ ਮੋਹਰੀ, ਮਾਨਿਆ ਨੇ 100 ਫ਼ੀਸਦੀ ਅੰਕ ਲੈ ਕੇ ਜ਼ਿਲ੍ਹੇ ਦਾ ਨਾਂਅ ਕੀਤ... ਅਗਲੀ ਖ਼ਬਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣਾ ਸਰਕਾਰ ਦਾ ਇਤਿਹਾਸਕ ਤੇ ਸ਼ਲਾਘਾਯੋਗ ਕਦਮ- ਸਿਆਣ, ਧੀਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।