29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬਿੱਟੂ ਚੱਠਾ ਨੇ ਅਨਾਜ ਮੰਡੀ ਦਾ ਦੌਰਾ ਕਰ ਕੇ ਰੁਲਦੀ ਫ਼ਸਲ 'ਤੇ ਸਰਕਾਰ ਨੂੰ ਘੇਰਿਆ

ਅਜੀਤ ਡੈਸਕ 17-04-2026
ਪਟਿਆਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਅਨਾਜ ਮੰਡੀ ਪਟਿਆਲਾ ਦਾ ਦੌਰਾ ਕੀਤਾ | ਜਿੱਥੇ ਉਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਨਾਮ ਸਿੰਘ ਲਚਕਾਣੀ, ਹਰਦੇਵ ਸਿੰਘ ਸਰਪੰਚ, ਵਿਕਰਮ ਬੱਧਵਾਰ, ਅਨਮੋਲ ਚੱਠਾ, ਪਰਮਜੀਤ ਸਿੰਘ ਪੰਮਾ, ਕਮਲਪ੍ਰੀਤ ਸਿੰਘ, ਗੋਰਾ ਵਿਰਕ, ਰੋਹਿਨ ਸ਼ਰਮਾ ਸਮੇਤ ਕਈ ਹੌਰ ਆਗੂ ਮੌਜੂਦ ਸਨ | ਬਿੱਟੂ ਚੱਠਾ ਨੇ ਕਿਹਾ ਕਿ ਅਨਾਜ ਮੰਡੀ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਸਪਸ਼ਟ ਨਜ਼ਰ ਆ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਦਾ ਸਹੀ ਮੁੱਲ ਅਤੇ ਸੁਵਿਧਾਵਾਂ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਮੌਜੂਦਾ ਪ੍ਰਬੰਧਨ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਮੰਡੀ ਵਿਚ ਤੁਰੰਤ ਸੁਧਾਰ ਕੀਤੇ ਜਾਣ, ਫ਼ਸਲ ਦੀ ਖ਼ਰੀਦ ਪ੍ਰਕਿਰਿਆ ਨੂੰ ਤੇਜ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਹਰ ਪੱਖੋਂ ਸਹੂਲਤਾਂ ਦਿੱਤੀਆਂ ਜਾਣ | ਬਿੱਟੂ ਚੱਠਾ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕਦਮ ਨਾ ਚੁੱਕੇ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਦੌਰੇ ਦੌਰਾਨ ਸਥਾਨਕ ਲੋਕਾਂ ਅਤੇ ਕਿਸਾਨਾਂ ਨੇ ਵੀ ਆਪਣੇ ਮਸਲੇ ਰੱਖੇ, ਜਿਨ੍ਹਾਂ ਦੇ ਹੱਲ ਲਈ ਬਿੱਟੂ ਚੱਠਾ ਨੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਝਰਵਾਣਾ ਸਾਹਿਬ ਦਿੱਤੂਪੁਰ ਜੱਟਾਂ ਵਿਖੇ ਸਮਾਗਮ ਅਗਲੀ ਖ਼ਬਰ ਜੀ.ਬੀ ਆਈ ਸਕੂਲ ਨਾਭਾ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।