27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨੰਬਰਦਾਰ ਯੂਨੀਅਨ ਨੇ ਆਪਣੀਆਂ ਮੰਗਾਂ ਸੰਬੰਧੀ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 17-04-2026
ਬਨੂੜ, 16 ਅਪ੍ਰੈਲ (ਭੁਪਿੰਦਰ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਦੀ ਅਹਿਮ ਬੈਠਕ ਤਹਿਸੀਲ ਬਨੂੜ ਦੇ ਪ੍ਰਧਾਨ ਨੰਬਰਦਾਰ ਕੁਲਵੀਰ ਸਿੰਘ ਖਾਸਪਰ, ਨੰਬਰਦਾਰ ਸਤਨਾਮ ਸਿੰਘ ਸੱਤਾ ਖਲੋਰ ਤੇ ਸਵਰਨ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਲਾਂਡਰਾ, ਸੂਬਾ ਖ਼ਜ਼ਾਨਚੀ ਗੁਰਜੀਤ ਸਿੰਘ ਲਾਂਡਰਾ, ਭਜਨ ਸਿੰਘ ਤੋਂ ਇਲਾਵਾ ਯੂਨੀਅਨ ਦੇ ਹੋਰ ਸੂਬਾਈ ਅਹੁਦੇਦਾਰ ਪਹੁੰਚੇ | ਇਸ ਬੈਠਕ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨੰਬਰਦਾਰਾ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਜਾਣ 'ਤੇ ਯੂਨੀਅਨ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਦੇ ਨਾਲ ਹੀ ਉਨ੍ਹਾਂ ਯੂਨੀਅਨ ਦੀਆਂ ਮੰਗਾਂ ਜਿਵੇਂ ਹਰਿਆਣਾ ਦੀ ਤਰਜ਼ 'ਤੇ 5000 ਮਾਣ ਭੱਤਾ ਦੇਣ, ਨੰਬਰਦਾਰੀ ਜੱਦੀ ਪੁਸ਼ਤੀ ਕਰਨ, ਬੱਸਾਂ ਵਿਚ ਕਿਰਾਇਆ ਮੁਆਫ਼ ਕਰਨ, ਬੈਠਕਾ ਕਰਨ ਲਈ ਤਹਿਸੀਲ ਪੱਧਰ 'ਤੇ ਕਮਰੇ ਬਣਾ ਕੇ ਦੇਣ, ਟੋਲ ਪਲਾਜ਼ਾ ਮੁਆਫ਼ੀ ਕਰਨ ਤੋਂ ਇਲਾਵਾ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ | ਯੂਨੀਅਨ ਦੇ ਆਗੂਆਂ ਵਲੋਂ ਇਨ੍ਹਾਂ ਮੰਗਾਂ ਸੰਬੰਧੀ ਮੰਗ ਪੱਤਰ ਨਾਇਬ ਤਹਿਸੀਲਦਾਰ ਦੇ ਰੀਡਰ ਨੂੰ ਸੌਂਪਿਆ ਗਿਆ ਅਤੇ ਸੂਬਾ ਸਰਕਾਰ ਤੋਂ ਯੂਨੀਅਨ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ ਗਈ |
ਪਿਛਲੀ ਖ਼ਬਰ ਕਮਿਸ਼ਨਰ ਦੇ ਹੁਕਮ ਤੋਂ ਬਾਅਦ ਵੀ ਰੇੜੀ ਫੜੀ ਵਾਲੇ ਪਾ ਰਹੇ ਨੇ ਗੰਦ ਅਗਲੀ ਖ਼ਬਰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਅਨਾਜ ਮੰਡੀ ਬਲਬੇੜਾ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।