13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੁੱਖ ਮੰਤਰੀ ਦੀ 'ਸ਼ੁਕਰਾਨਾ ਯਾਤਰਾ' ਨੂੰ ਲੈ ਕੇ ਪੁਲਿਸ ਵਲੋਂ ਕੀਤੇ ਸਖਤ ਸੁਰੱਖਿਆ ਪ੍ਰਬੰਧ <br/>

ਅਜੀਤ ਡੈਸਕ 09-05-2026
ਪਟਿਆਲਾ, 8 ਮਈ (ਮਨਦੀਪ ਸਿੰਘ ਖਰੌੜ)-ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਉਣ ਦੇ ਫ਼ੈਸਲੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਨੂੰ ਸੂਬੇ ਭਰ ਵਿਚ ਵੱਡੇ ਪੱਧਰ 'ਤੇ ਸਮਰਥਨ ਮਿਲ ਰਿਹਾ ਹੈ | ਇਹ ਯਾਤਰਾ ਕੱਲ੍ਹ ਸੰਗਰੂਰ ਰੋਡ ਉਤੇ ਮਹਿਮਦਪੁਰ ਦਾਣਾ ਮੰਡੀ ਵਿਖੇ 11 ਵਜੇ ਪੁੱਜੇਗੀ ਉਸ ਤੋਂ ਬਾਅਦ 12 ਵਜੇ ਇਹ ਯਾਤਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਪਹੁੰਚੇਗੀ | 12.45 ਤੋਂ ਸਰਹਿੰਦ ਉਤੇ ਪਿੰਡ ਕਸਿਆਣਾ 'ਚ ਯਾਤਰਾ ਆਵੇਗੀ ਅਤੇ ਉਸ ਤੋਂ ਬਾਅਦ ਫਤਿਹਗੜ੍ਹ ਸਾਹਿਬ ਨੂੰ ਰਵਾਨਾ ਹੋ ਜਾਵੇਗੀ | ਯਾਤਰਾ 'ਚ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵਲੋਂ 5 ਹਜਾਰ ਤੋਂ ਵੱਧ ਅਮਲੇ ਨੂੰ ਤਾਇਨਾਤ ਕੀਤਾ ਗਿਆ ਹੈ ਜਿਸ ਦੀ ਅਗਵਾਈ ਐਸ.ਐਸ.ਪੀ. ਤੇ ਐਸ.ਪੀ. ਪੱਧਰ ਦੇ ਅਧਿਕਾਰੀ ਕਰਨਗੇ | ਇਸ ਸੰਬੰਧੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਮੁੱਖ ਮੰਤਰੀ ਸ਼ੁਕਰਾਨਾ ਯਾਤਰਾ ਵਿਚ ਪੰਜਾਬ ਭਰ ਤੋਂ ਲੋਕੀ ਜੁੜ ਕੇ ਆਮ ਆਦਮੀ ਪਾਰਟੀ ਦੀ ਸਰਾਹਨਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਦੀ ਆਪਾਰ ਕਿਰਪਾ ਸਦਕਾ ਹੀ ਆਮ ਆਦਮੀ ਪਾਰਟੀ ਸੌ ਸੀਟਾਂ ਤੋਂ ਵੱਧ ਜਿੱਤ ਹਾਸਲ ਕਰੇਗੀ | ਇਸ ਸੰਬੰਧੀ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ਅਤੇ ਆਮ ਲੋਕਾਂ ਵਲੋਂ ਇਸ ਯਾਤਰਾ ਦਾ ਭਰਪੂਰ ਸਨਮਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਇਸ ਇਤਿਹਾਸਕ ਫ਼ੈਸਲੇ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰ ਰਹੇ ਹਨ | ਸ਼ੁਕਰਾਨਾ ਯਾਤਰਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਪਹੁੰਚਣ 'ਤੇ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ, ਜੋ ਲੋਕਾਂ ਦੇ ਭਰੋਸੇ ਅਤੇ ਸਮਰਥਨ ਨੂੰ ਦਰਸਾਉਂਦਾ ਹੈ | ਇਸ ਮੌਕੇ ਚੇਅਰਮੈਨ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਅਜਿਹਾ ਸਖ਼ਤ ਕਾਨੂੰਨ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਸੀ | ਉਨ੍ਹਾਂ ਨੇ ਕਿਹਾ ਕਿ ਕੁਝ ਗਲਤ ਅਤੇ ਸ਼ਰਾਰਤੀ ਅਨਸਰਾਂ ਵਲੋਂ, ਕਈ ਵਾਰ ਮਾਨਸਿਕ ਬਿਮਾਰੀਆਂ ਦਾ ਬਹਾਨਾ ਬਣਾ ਕੇ, ਵੱਖ-ਵੱਖ ਧਰਮਾਂ ਅਤੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਵਾ ਕੇ ਸੂਬੇ ਵਿਚ ਫਿਰਕਾਪ੍ਰਸਤੀ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ | ਇਸ ਨਾਲ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਲੋਕਾਂ 'ਚ ਆਪਸੀ ਨਫ਼ਰਤ ਪੈਦਾ ਹੁੰਦੀ ਹੈ | ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਇਹ ਕਦਮ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਹੋਰ ਸੂਬਿਆਂ ਵਿਚ ਵੀ ਪ੍ਰਸੰਸਾ ਹਾਸਲ ਕਰ ਰਿਹਾ ਹੈ | ਉਥੇ ਦੇ ਧਾਰਮਿਕ ਵਰਗ ਵੀ ਅਜਿਹੇ ਬੇਅਦਬੀ ਰੋਕੂ ਕਾਨੂੰਨਾਂ ਦੀ ਮੰਗ ਕਰ ਰਹੇ ਹਨ ਅਤੇ ਸੂਬਾ ਵਿਰੋਧੀ ਤਾਕਤਾਂ ਵਿਰੁੱਧ ਇਕਜੁੱਟ ਹੋ ਰਹੇ ਹਨ | ਇਸ ਮੌਕੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮਾਮਲੇ 'ਤੇ ਪਿਛਲੀਆਂ ਸਰਕਾਰਾਂ ਵਲੋਂ ਸਿਰਫ਼ ਰਾਜਨੀਤੀ ਕੀਤੀ ਗਈ, ਪਰ ਮੌਜੂਦਾ ਸਰਕਾਰ ਨੇ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਕੇ ਸੰਗਤਾਂ ਦਾ ਭਰੋਸਾ ਜਿੱਤਿਆ ਹੈ | ਅੰਤ ਵਿਚ ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਭਵਿੱਖ ਵਿਚ ਬੇਅਦਬੀ ਦੀਆਂ ਘਟਨਾਵਾਂ 'ਤੇ ਨੱਥ ਪਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣ ਯਕੀਨੀ ਬਣੇਗੀਆਂ | ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਸਮੇਤ ਸੀਨੀਅਰ ਪਾਰਟੀ ਵਰਕਰ ਜਸਵਿੰਦਰ ਸਿੰਘ ਰਿੰਪਾ, ਰਾਜਵੀਰ ਸਿੰਘ, ਪ੍ਰਤਾਪ ਸਿੰਘ ਵੀ ਮੌਜੂਦ ਸਨ¢

ਪਿਛਲੀ ਖ਼ਬਰ ਡਾ. ਬਲਬੀਰ ਸਿੰਘ ਨੇ 10 ਕਰੋੜ ਰੁਪਏ ਨਾਲ ਬਣੇ ਹੋਸਟਲ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਖ਼ਰਬੂਜ਼ੇ ਦੀ ਫ਼ਸਲ 'ਤੇ ਝੁਲਸ ਰੋਗ ਦੇ ਹਮਲੇ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆਂ ਪਾਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।