13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਗਰ ਕੌਂਸਲ ਸਨੌਰ ਦੇ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 09-05-2026
ਸਨੌਰ, 8 ਮਈ (ਸੋਖਲ) -ਦਿ ਸੁਬਾਰਡੀਨੇਟ ਫੈਡਰੇਸ਼ਨ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਨਗਰ ਕੌਂਸਲ ਸਨੌਰ ਦੇ ਕਰਮਚਾਰੀਆਂ ਵਲੋਂ ਚੱਲ ਰਹੀ ਹੜਤਾਲ ਤੀਜੇੇ ਦਿਨ ਵੀ ਜਾਰੀ ਰਹੀ | ਇਸ ਦੌਰਾਨ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਕੰਮ ਕਰਦੇ ਸਫ਼ਾਈ ਸੇਵਕਾਂ, ਸੀਵਰਮੈਨਾਂ, ਵਾਟਰ ਆਪੇ੍ਰਟਰਾਂ, ਸੁਪਰਵਾਈਜ਼ਰਾਂ, ਕੰਪਿਊਟਰ ਆਪੇ੍ਰਟਰਾਂ ਅਤੇ ਹੋਰ ਚੌਥਾ ਦਰਜਾ ਕਰਮਚਾਰੀਆਂ ਨੇ ਨਗਰ ਕੌਂਸਲ ਸਨੌਰ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਅਤੇ ਪਿੱਟ ਸਿਆਪਾ ਕੀਤਾ ਇਸ ਮੌਕੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਅਸ਼ੋਕ ਕੁਮਾਰ ਬਿੱਟੂ, ਰਾਮ ਲਾਲ ਰਾਮਾ, ਸ਼ਿਵ ਚਰਨ, ਰਾਮ ਪ੍ਰਸ਼ਾਦ ਸਹੋਤਾ, ਰਜਿੰਦਰ ਵਾਲਮੀਕੀ, ਅਜੈ ਕੁਮਾਰ ਹੈਪੀ, ਹੰਸਰਾਜ, ਰਾਜੂ ਟਾਂਕ, ਨੰਦ ਲਾਲ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ, ਵਰੂਣ ਕੁਮਾਰ ਵਾਇਸ ਪ੍ਰਧਾਨ ਅਤੇ ਰਾਕੇਸ਼ ਕੁਮਾਰ ਬੱਬੂ ਸੈਕਟਰੀ ਸਮੇਤ ਕਈ ਆਗੂਆਂ ਨੇ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਹੜਤਾਲ ਦੇ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਨਾ ਤਾਂ ਕੋਈ ਨੋਟਿਸ ਲਿਆ ਗਿਆ ਹੈ ਅਤੇ ਨਾ ਹੀ ਯੂਨੀਅਨ ਨਾਲ ਕੋਈ ਗੱਲਬਾਤ ਕੀਤੀ ਜਾ ਰਹੀ ਹੈ | ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਕੱਚੇ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਘੱਟੋ-ਘੱਟ ਉਜ਼ਰਤਾਂ ਵਿੱਚ ਮਹਿੰਗਾਈ ਅਨੁਸਾਰ ਵਾਧਾ ਨਹੀਂ ਕੀਤਾ ਗਿਆ ਅਤੇ ਠੇਕੇਦਾਰੀ ਪ੍ਰਥਾ ਵੀ ਖ਼ਤਮ ਨਹੀਂ ਕੀਤੀ ਗਈ | ਇਸ ਤੋਂ ਇਲਾਵਾ ਉੱਚ ਅਦਾਲਤਾਂ ਦੇ ਫ਼ੈਸਲੇ ਵੀ ਲਾਗੂ ਨਹੀਂ ਕੀਤੇ ਜਾ ਰਹੇ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਬਰਾਬਰ ਕੰਮ ਲਈ ਬਰਾਬਰ ਤਨਖਾਹ ਦਿੱਤੀ ਜਾਵੇ ਜਾਂ ਘੱਟੋ-ਘੱਟ 35 ਹਜ਼ਾਰ ਰੁਪਏ ਮਹੀਨਾ ਤਨਖਾਹ ਨਿਰਧਾਰਿਤ ਕੀਤੀ ਜਾਵੇ | ਉਨ੍ਹਾਂ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਖਾਲੀ ਅਸਾਮੀਆਂ ਭਰਨ ਅਤੇ ਮਹਿੰਗਾਈ ਭੱਤੇ ਜਾਰੀ ਕਰਨ ਦੀ ਵੀ ਮੰਗ ਕੀਤੀ |

ਪਿਛਲੀ ਖ਼ਬਰ ਮੁਲਾਜ਼ਮ ਮੰਗਾਂ ਦੇ ਹੱਕ 'ਚ ਦਿੱਤਾ ਧਰਨਾ <br/> ਅਗਲੀ ਖ਼ਬਰ ਕੋਆਪਰੇਟਿਵ ਬੈਂਕਾਂ ਵਲੋਂ ਲਿਮਟਾਂ ਜਾਮ ਕਰਨ ਖ਼ਿਲਾਫ਼ ਭਾਕਿਯੂ ਡਕੌਂਦਾ ਦਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।