13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪਿੰਡ ਮਨੌਲੀ ਸੂਰਤ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਤਿੰਨ ਦਰਜਨ ਤੋਂ ਵੱਧ ਨੌਜਵਾਨ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲ

ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ <br/> 09-05-2026
ਬਨੂੜ, 8 ਮਈ (ਭੁਪਿੰਦਰ ਸਿੰਘ)-ੇਪਿੰਡ ਮਨੌਲੀ ਸੂਰਤ ਵਿਚੋਂ ਵੱਖ-ਵੱਖ ਪਾਰਟੀਆਂ ਦੇ ਤਿੰਨ ਦਰਜਨ ਤੋ ਵੱਧ ਪਿੰਡ ਦੇ ਨੌਜਵਾਨ, ਕਾਂਗਰਸੀ ਸਾਬਕਾ ਸਰਪੰਚ ਨੈਬ ਸਿੰਘ ਜ਼ੈਲਦਾਰ ਦੀ ਪ੍ਰੇਰਨਾ ਸਦਕਾ ਕਾਂਗਰਸ ਦੇ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਵਾਲਿਆਂ ਨੂੰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਵਾਇਆ ਅਤੇ ਸਿਰੋਪਾ ਦੇ ਕੇ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਸੂਬੇ ਅੰਦਰ ਅਮਨ ਕਾਨੂੰਨ ਦੀ ਹਾਲਤ ਦਿਨ ਭਰ ਦਿਨ ਬਹੁਤ ਹੀ ਮਾੜੀ ਹੁੰਦੀ ਜਾ ਰਹੀ ਹੈ | ਜਿਸ ਦੀ ਮਿਸਾਲ ਸੂਬੇ ਅੰਦਰ ਲੁੱਟ ਖੋਹ, ਸ਼ਰੇਆਮ ਗੋਲੀਆਂ, ਮੰਗੀਆਂ ਜਾਂਦੀਆਂ ਫਰੌਤੀਆਂ ਦੀਆਂ ਵਾਪਰ ਰਹੀਆਂ ਵਾਰਦਾਤਾਂ ਤੇ ਬੰਬ ਬਲਾਸਟ ਹੋ ਰਹੇ ਹਨ | ਜਿਸ ਕਾਰਨ ਲੋਕ ਸਹਿਮੇ ਹੋਏ ਹਨ | ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਨਿਰਾਸ਼ ਹੋਏ ਲੋਕ ਹੁਣ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਇਸ ਮੌਕੇ ਜੋਗਿੰਦਰ ਸਿੰਘ, ਇਕਬਾਲ ਸਿੰਘ ਲਾਡੀ, ਗੁਰਮੀਤ ਸ਼ਰਮਾ, ਜੈ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਸੁਰਜੀਤ ਖਾਨ, ਜਗਤਾਰ ਸਿੰਘ, ਲੱਖੀ , ਗੁਰਨਾਮ ਸਿੰਘ, ਜਸਬੀਰ ਸਿੰਘ, ਰਾਜ ਕੁਮਾਰ, ਭਾਗ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ, ਗੱਜਣ ਸਿੰਘ, ਪਵਨ ਕੁਮਾਰ, ਪਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਾਮਕਰਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਤਾਵਰਨ ਸੁਰੱਖਿਆ ਗਤੀਵਿਧੀ ਸੰਬੰਧੀ ਸਾਲਾਨਾ ਯੋਜਨਾ ਮੀਟਿੰਗ 10 ਨੂੰ ਅਗਲੀ ਖ਼ਬਰ ਮੁਲਾਜ਼ਮ ਮੰਗਾਂ ਦੇ ਹੱਕ 'ਚ ਦਿੱਤਾ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।