12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕਿਸਾਨਾਂ ਨਾਲ ਧੱਕੇ ਖ਼ਿਲਾਫ਼ ਅੱਜ ਤੋਂ ਪਿੰਡਾਂ 'ਚ ਝੰਡਾ ਮਾਰਚ ਸ਼ੁਰੂ ਹੋਵੇਗਾ-ਬੂਟਾ ਸਿੰਘ ਸ਼ਾਦੀਪੁਰ <br/>

ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਮੀਟਿੰਗ ਕਰਦੇ ਹੋਏ ਨਾਲ ਖੜ੍ਹੇ ਹਨ ਕੌਮੀ ਪ੍ਰੈਸ ਸਕੱਤਰ ਹਰਬੰਸ ਸਿੰਘ ਦਦਹੇੜਾ ਤੇ ਹੋਰ | ਅਜੀਤ ਤਸਵੀਰ <br/> 09-05-2026
ਪਟਿਆਲਾ, 8 ਮਈ (ਗੁਰਵਿੰਦਰ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਤੇ ਐਸਕੇਐਮ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਫ਼ਸਲੀ ਲਿਮਿਟਾਂ ਵਿਚ ਕੀਤਾ ਵਾਧਾ ਵਾਪਸ ਲੈਣ ਦੇ ਵਿਰੋਧ ਵਿਚ ਕੱਲ੍ਹ 9 ਮਈ ਤੋਂ ਪਿੰਡਾਂ ਵਿਚ ਝੰਡਾ ਮਾਰਚ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਮਾਰਚ ਰਾਹੀਂ ਹਰ ਘਰ ਤੱਕ ਇਹ ਗੱਲ ਪਹੁੰਚਾਈ ਜਾਵੇਗੀ ਕਿ ਸਰਕਾਰ ਨੇ ਕਿਸਾਨਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਸੱਤ-ਅੱਠ ਸਾਲਾਂ ਬਾਅਦ ਕਿਸਾਨਾਂ ਦੀਆਂ ਫ਼ਸਲੀ ਲਿਮਟਾਂ ਵਿਚ ਨਾਂਮਾਤਰ ਵਾਧਾ ਕੀਤਾ ਗਿਆ ਸੀ ਪਰ ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਦੀ ਹੜਤਾਲ ਦੇ ਡਰ ਕਾਰਨ ਸਰਕਾਰ ਨੇ ਉਹ ਵਾਧਾ ਵੀ ਵਾਪਸ ਲੈ ਲਿਆ | ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਨਾਲ ਵੱਡਾ ਧੋਖਾ ਹੈ ਜਿਸ ਦੀ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵਲੋਂ ਘੋਰ ਨਿੰਦਾ ਕੀਤੀ ਜਾਂਦੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਡੇ ਕਾਰਪੋਰੇਟ ਘਰਾਨਿਆਂ ਅਤੇ ਸ਼ਾਹੂਕਾਰਾਂ ਨੂੰ ਵੱਡੀਆਂ ਸਹੂਲਤਾਂ ਅਤੇ ਕਰਜ਼ੇ ਦੇ ਸਕਦੀ ਹੈ ਪਰ ਕਿਸਾਨਾਂ ਨੂੰ ਫ਼ਸਲੀ ਚੱਕਰ ਲਈ ਦਿੱਤਾ ਗਿਆ ਥੋੜ੍ਹਾ ਜਿਹਾ ਵਾਧਾ ਵੀ ਬਰਦਾਸ਼ਤ ਨਹੀਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਕੱਲ੍ਹ ਡੈਪੂਟੇਸ਼ਨ ਦੇ ਰੂਪ ਵਿਚ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨੂੰ ਮਿਲ ਕੇ ਰੱਦ ਕੀਤੇ ਨਵੇਂ ਹੱਦ ਕਰਜ਼ੇ ਮੁੜ ਲਾਗੂ ਕਰਨ ਲਈ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਸਰਕਾਰ ਨੂੰ 15 ਮਈ ਤੱਕ ਦਾ ਸਮਾਂ ਦਿੱਤਾ ਗਿਆ ਹੈ | ਬੂਟਾ ਸਿੰਘ ਸ਼ਾਦੀਪੁਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਭਰ ਵਿਚ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਕੌਮੀ ਪ੍ਰੈਸ ਸਕੱਤਰ ਹਰਬੰਸ ਸਿੰਘ ਦਦਹੇੜਾ, ਕੈਪਟਨ ਮੇਜਰ ਸਿੰਘ, ਭੁਪਿੰਦਰ ਸਿੰਘ ਸ਼ੰਕਰਪੁਰ, ਜ਼ਿਲ੍ਹਾ ਪ੍ਰਧਾਨ ਗੁਰਮੇਸ਼ ਸਿੰਘ ਅਲੀਪੁਰ, ਹਾਕਮ ਸਿੰਘ ਥੂਹੀ, ਭਗਵੰਤ ਸਿੰਘ ਗੁਰਾਇਆ, ਬਲਦੇਵ ਸਿੰਘ ਅਬਦੁਲਪੁਰ, ਗੁਰਬਾਜ਼ ਸਿੰਘ ਪਿਲਖਣੀ, ਨਿਸ਼ਾਨ ਸਿੰਘ ਪਿਲਖਣੀ, ਹਰਭਜਨ ਸਿੰਘ, ਸ਼ਹਿਰੀ ਪ੍ਰਧਾਨ ਬਲਕਾਰ ਸਿੰਘ, ਭਜਨ ਸਿੰਘ ਨੀਲਪੁਰ, ਸੁਖਵਿੰਦਰ ਸਿੰਘ ਨੰਬਰਦਾਰ, ਗੁਰਲਾਲ ਸਿੰਘ ਖੇੜੀ, ਰਣਜੀਤ ਸਿੰਘ ਮਿਆਲਾ, ਜਸਵੰਤ ਸਿੰਘ ਖਦਾਦਪੁਰ, ਸ਼ਬੇਗ ਸਿੰਘ, ਚਰਨਜੀਤ ਸਿੰਘ ਬਾਜਵਾ, ਬੂਟਾ ਸਿੰਘ ਠਾਕੁਰਗੜ੍ਹ, ਲੱਖਾ ਸਿੰਘ ਵਿਰਕ, ਅਮਰਜੀਤ ਸਿੰਘ ਲੱਭੀ, ਸੋਨੰੂ ਮੁਹੱਬਤਪੁਰ, ਬਿੱਟੂ ਮਹੱਬਤਪੁਰ, ਲੱਖਾ ਸਿੰਘ, ਸੰਸਾਰ ਸਿੰਘ ਸ਼ਾਦੀਪੁਰ ਖੁੱਡਾ, ਗੁਰਚਰਨ ਸਿੰਘ, ਹੈਪੀ ਕੁਪੀਆਂ, ਗੁਰਵਿੰਦਰ ਰੋੜ, ਪਾਲਾ ਸਿੰਘ ਸਨੌਰ, ਦੇਵਰਾਜ ਸ਼ਰਮਾ, ਫਰਿਆਦ ਸਿੰਘ, ਕਸ਼ਮੀਰ ਸਿੰਘ, ਕਾਲਾ ਸਿੰਘ ਡਰੋਲੀ, ਦਿਲਬਾਗ ਸਿੰਘ ਪਾਤੜਾਂ, ਪੰਮੀ ਅਤੇ ਕਾਲਾ ਗੱਜੂਮਾਜਰਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਰਾਜਿੰਦਰਾ ਹਸਪਤਾਲ ਦੇ ਅੱਗੋਂ ਲੰਘਦੀ ਸੜਕ 'ਤੇ ਸਰਕਾਰੀ ਜਗ੍ਹਾ 'ਤੇ ਕਬਜ਼ਿਆਂ ਦੀ ਭਰਮਾਰ <br/> ਅਗਲੀ ਖ਼ਬਰ ਵਾਤਾਵਰਨ ਸੁਰੱਖਿਆ ਗਤੀਵਿਧੀ ਸੰਬੰਧੀ ਸਾਲਾਨਾ ਯੋਜਨਾ ਮੀਟਿੰਗ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।