12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਧਾਇਕ ਦੇਵ ਮਾਨ ਨੇ ਵਾਰਡ ਨੰਬਰ 19 ਦੇ ਉਮੀਦਵਾਰ ਦੇ ਦਫ਼ਤਰ ਦਾ ਕੀਤਾ ਉਦਘਾਟਨ <br/>

ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵਾਰਡ ਨੰਬਰ 19 ਤੋਂ ਉਮੀਦਵਾਰ ਨਾਗਪਾਲ ਦੇ ਦਫਤਰ ਦਾ ਉਦਘਾਟਨ ਕਰਦੇ ਹੋਏ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 09-05-2026
ਨਾਭਾ, 8 ਮਈ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਵਾਰਡ ਨੰਬਰ 19 ਦੇ ਮੁਖ ਸੇਵਾਦਾਰ ਦੀਪਕ ਨਾਗਪਾਲ ਵੱਲੋਂ ਜਲਦੀ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਵਾਸੀਆਂ ਦੀ ਸਹੂਲਤ ਲਈ ਦਫਤਰ ਖੋਲ੍ਹ ਦਿੱਤਾ ਗਿਆ ਹੈ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਗੁਰਦੇਵ ਸਿੰਘ ਦੇ ਮਾਨ ਵੱਲੋਂ ਕੀਤਾ ਗਿਆ | ਉਪਰੰਤ ਗੱਲਬਾਤ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਹਰ ਵਾਰਡ ਵਿੱਚ ਮਜ਼ਬੂਤ ਤੇ ਲੋਕਪਿ੍ਯ ਉਮੀਦਵਾਰ ਖੜ੍ਹੇ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ | ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਵਾਰ ਨਗਰ ਕੌਂਸਲ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਝੰਡੇ ਗੱਡੇਗੀ | ਸਮਾਜ ਸੇਵੀ ਦੀਪਕ ਨਾਗਪਾਲ ਅਤੇ ਉਨ੍ਹਾਂ ਦੀ ਪਤਨੀ ਕੌਂਸਲਰ ਰੋਜੀ ਨਾਗਪਾਲ ਨੇ ਦਫਤਰ ਵਿਖੇ ਪਹੁੰਚਣ 'ਤੇ ਹਲਕਾ ਵਿਧਾਇਕ ਦੇਵ ਮਾਨ ਦਾ ਧੰਨਵਾਦ ਕੀਤਾ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਵਾਰਡ ਵਾਸੀ ਮੇਰੇ ਪਰਿਵਾਰਿਕ ਮੈਂਬਰ ਹਨ, ਉਹਨਾਂ ਦੇ ਦੁੱਖ ਸੁੱਖ ਵਿੱਚ 24 ਘੰਟੇ ਹਮੇਸ਼ਾ ਹਾਜ਼ਰ ਰਹਾਂਗਾ | ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਹੱਲ ਹਲਕਾ ਵਿਧਾਇਕ ਦੇਵ ਮਾਨ ਦੇ ਅਸ਼ੀਰਵਾਦ ਸਦਕਾ ਪਹਿਲ ਦੇ ਅਧਾਰ |ਤੇ ਕੀਤਾ ਜਾਵੇਗਾ | ਇਸ ਮੌਕੇ ਤੇਜਿੰਦਰ ਸਿੰਘ ਖਹਿਰਾ, ਸੁਰਿੰਦਰ ਜੀਤ ਨਾਗਪਾਲ, ਨੀਲਮ ਰਾਣੀ, ਰਿਤਿਕ ਨਾਗਪਾਲ, ਗੁਰਇੰਦਰ ਸਿੰਘ ਸ਼ਾਨ, ਭੁਪਿੰਦਰ ਸਿੰਘ ਕਲਰਮਾਜਰੀ, ਸਿਮਰਨ ਅੜਕ ਚੌਹਾਨ, ਆਦਰਸ਼ ਜੈਨ, ਦੀਪਕ ਅਗਰਵਾਲ, ਸੋਨੂ, ਇਮਤਿਆਜ਼ ਖਾਂ ਆਦਿ ਵਾਰਡ ਵਾਸੀ ਹਾਜਰ ਸਨ |

ਪਿਛਲੀ ਖ਼ਬਰ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਲਈ ਗੁਰੂ ਘਰ ਸ਼ੁਕਰਾਨਾ ਕਰਨ ਪਟਿਆਲਾ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਮਾਨ-ਰਣਜੋਧ ਸਿੰਘ ਹ... ਅਗਲੀ ਖ਼ਬਰ ਰਾਜਿੰਦਰਾ ਹਸਪਤਾਲ ਦੇ ਅੱਗੋਂ ਲੰਘਦੀ ਸੜਕ 'ਤੇ ਸਰਕਾਰੀ ਜਗ੍ਹਾ 'ਤੇ ਕਬਜ਼ਿਆਂ ਦੀ ਭਰਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।