12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਲਈ ਗੁਰੂ ਘਰ ਸ਼ੁਕਰਾਨਾ ਕਰਨ ਪਟਿਆਲਾ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਮਾਨ-ਰਣਜੋਧ ਸਿੰਘ ਹਡਾਣਾ <br/>

ਅਜੀਤ ਡੈਸਕ 09-05-2026
ਸਨੌਰ, 8 ਮਈ (ਸੋਖਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣਗੇ | ਮੁੱਖ ਮੰਤਰੀ ਵਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਕੱਢੀ ਜਾ ਰਹੀ ਇਸ ਵਿਸ਼ੇਸ਼ ਯਾਤਰਾ ਦੇ ਸੰਬੰਧ ਵਿਚ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਹਲਕਾ ਵਾਸੀਆਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦਾ ਸੱਦਾ ਦਿੰਦਿਆ ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਵਿਸ਼ੇਸ਼ ਕਾਨੂੰਨ ਪਾਸ ਕਰਵਾ ਕੇ ਇੱਕ ਵੱਡੀ ਸੇਵਾ ਨਿਭਾਈ ਹੈ | ਅੱਜ ਦੀ ਇਹ ਯਾਤਰਾ ਇਸੇ ਇਤਿਹਾਸਕ ਕਾਰਜ ਲਈ ਗੁਰੂ ਚਰਨਾਂ ਵਿਚ ਸ਼ੁਕਰਾਨਾ ਕਰਨ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਦੇ ਮਕਸਦ ਨਾਲ ਕੱਢੀ ਜਾ ਰਹੀ ਹੈ | ਸ. ਹਡਾਣਾ ਨੇ ਸਮੂਹ ਹਲਕਾ ਵਾਸੀਆਂ, ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੀ ਜਨਤਾ ਆਪਣੇ ਹਰਮਨ ਪਿਆਰੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਹਮੇਸ਼ਾ ਗੁਰੂ ਸਾਹਿਬ ਦੀ ਓਟ ਲੈ ਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੇ ਰਾਹ 'ਤੇ ਤੋਰ ਰਹੇ ਹਨ | ਸਵਾਗਤ ਤੋਂ ਬਾਅਦ ਮੁੱਖ ਮੰਤਰੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨਗੇ | ਇਸ ਮੌਕੇ ਹਲਕੇ ਦੇ ਸਮੂਹ ਕੌਂਸਲਰ, ਬਲਾਕ ਪ੍ਰਧਾਨ, ਪੰਚ-ਸਰਪੰਚ ਅਤੇ ਭਾਰੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੇਗੀ |

ਪਿਛਲੀ ਖ਼ਬਰ ਆਲੋਵਾਲ ਵਿਖੇ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਵਾਰਡ ਨੰਬਰ 19 ਦੇ ਉਮੀਦਵਾਰ ਦੇ ਦਫ਼ਤਰ ਦਾ ਕੀਤਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।