12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਕਾਂਗਰਸ ਪਾਰਟੀ ਨੂੰ ਹਲਕਾ ਸ਼ੁਤਰਾਣਾ ਅੰਦਰ ਲੱਗਾ ਵੱਡਾ ਝਟਕਾ <br/>

ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਪਾਤੜਾਂ ਵਿਖੇ ਜਗਦੇਵ ਸਿੰਘ ਸੰਧੂ ਅਤੇ ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਨ ਉਪਰੰਤ ਜੇਤੂ ਨਿਸ਼ਾਨ ਬਣਾਉਂਦੇ ਹੋਏ | ਤਸਵੀਰ : ਗੁਰਇਕਬਾਲ ਸਿੰਘ ਖ਼ਾਲਸਾ <br/> 23-05-2026
ਪਾਤੜਾਂ, 22 ਮਈ (ਗੁਰਇਕਬਾਲ ਸਿੰਘ ਖ਼ਾਲਸਾ, ਜਗਦੀਸ ਸਿੰਘ ਕੰਬੋਜ)-ਕਾਂਗਰਸ ਪਾਰਟੀ ਨੂੰ ਹਲਕਾ ਸ਼ੁਤਰਾਣਾ ਅੰਦਰ ਅੱਜ ਉਸੇ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਵਾਰਡ ਨੰਬਰ 5 ਤੋਂ ਉਮੀਦਵਾਰ ਸੁਖਵਿੰਦਰ ਕੌਰ ਸੰਧੂ ਅਤੇ ਉਨ੍ਹਾਂ ਦੇ ਪਤੀ ਜਗਦੇਵ ਸਿੰਘ ਸੰਧੂ ਨੇ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਜੀਤ ਕੌਰ ਦੇ ਹੱਕ ਵਿਚ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ | ਜਿਸ ਦਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਵਿਸ਼ੇਸ਼ ਤੌਰ 'ਤੇ ਸਨਮਾਨ ਕਰਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਜਗਦੇਵ ਸਿੰਘ ਸੰਧੂ ਮਿਹਨਤੀ ਅਤੇ ਜੁਝਾਰੂ ਵਰਕਰ ਹਨ ਜਿਨ੍ਹਾਂ ਦੇ ਦੁਬਾਰਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਜ਼ਿਆਦਾ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਜਗਦੇਵ ਸਿੰਘ ਸੰਧੂ ਅਤੇ ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਦਾ ਪਾਰਟੀ ਵਿਚ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਆਮ ਆਦਮੀ ਪਾਰਟੀ ਵਿਚ ਦੁਬਾਰਾ ਸ਼ਾਮਿਲ ਹੁੰਦਿਆਂ ਜਗਦੇਵ ਸਿੰਘ ਸੰਧੂ ਨੇ ਕਿਹਾ ਕਿ ਕੁਝ ਕਾਰਨਾਂ ਕਰਕੇ ਭਾਵੇਂ ਉਹ ਆਮ ਆਦਮੀ ਪਾਰਟੀ ਨੂੰ ਛੱਡ ਗਏ ਸਨ ਪਰ ਅੱਜ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ ਦਿੱਤੇ ਪਿਆਰ ਅਤੇ ਉਤਸ਼ਾਹ ਕਰਕੇ ਉਹ ਦੁਬਾਰਾ ਫਿਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਕਾਨੂੰਨ ਬਣਾਇਆ ਹੈ ਉਸ ਤੋਂ ਵੀ ਉਹ ਪ੍ਰਭਾਵਿਤ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਧਰਮ ਦੇ ਨਾਮ 'ਤੇ ਰੋਟੀਆਂ ਸੇਕੀਆਂ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਕਾਨੂੰਨ ਬਣਾ ਕੇ ਸਭ ਧਰਮਾਂ ਦਾ ਸਤਿਕਾਰ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਨਗਰ ਕੌਂਸਲ ਪਾਤੜਾਂ ਦੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਸਖ਼ਤ ਮਿਹਨਤ ਕਰਨਗੇ | ਇਸ ਮੌਕੇ ਇੱਥੇ ਕੌਂਸਲਰ ਅੰਮਿ੍ਤਪਾਲ ਕਾਲੇਕਾ, 'ਆਪ' ਦੀ ਉਮੀਦਵਾਰ ਪਰਮਜੀਤ ਕੌਰ, ਕੁਲਦੀਪ ਸਿੰਘ ਬਿੱਟੂ ਬਦੇਸਾਂ, 'ਆਪ' ਆਗੂ ਕੰਵਲਪ੍ਰੀਤ ਵਧਵਾ ਸਮੇਤ ਵਾਰਡ ਵਾਸੀ ਅਤੇ ਆਪ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਪਾਰਟੀ 'ਚ ਹਲਚਲ ਸ਼ੁਰੂ ਮਈ-ਜੂਨ 'ਚ ਹਾਈਕਮਾਨ ਵਲੋਂ ਕੀਤਾ ਜਾ ਸਕਦੈ ਨਵੇਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।