12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਿਧਾਇਕ ਵਲੋਂ ਦਿੱਤੇ ਇਕ ਹੋਰ ਬਿਆਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਹਾਈ ਕੋਰਟ 'ਚ ਜਾਣ ਦੀ ਦਿੱਤੀ ਚਿਤਾਵਨੀ <br/>

(ਸੱਜੇ) ਭਾਜਪਾ ਆਗੂ ਬੀਬਾ ਜੈਇੰਦਰ ਕੌਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ | (ਸੱਜੇ) ਦਰਬਾਰਾ ਸਿੰਘ ਬੰਨਵਾਲਾ ਅਤੇ ਹੋਰ ਕਾਂਗਰਸੀ ਆਗੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰਾਂ : ਜਗਦੀਸ਼ ਸਿੰਘ ਕੰਬੋਜ <br/> 23-05-2026
ਪਾਤੜਾਂ, 22 ਮਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ ਬੀਤੇ ਦਿਨ ਚੋਣ ਪ੍ਰਚਾਰ ਦੌਰਾਨ ਦਿੱਤੇ ਗਏ ਬਿਆਨ ਦੀ ਚਰਚਾ ਫਿਰ ਤੋਂ ਸਿਆਸੀ ਗਲਿਆਰਿਆਂ ਵਿਚ ਛਿੜ੍ਹੀ ਹੋਈ ਹੈ | ਇਸ ਬਿਆਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਡਰਾਉਣ ਧਮਕਾਉਣ ਲਈ ਅਜਿਹਾ ਬਿਆਨ ਦੇਣ ਦੇ ਦੋਸ਼ ਲਾਉਂਦਿਆਂ ਚੋਣ ਕਮਿਸ਼ਨਰ ਵਲੋਂ ਇਸ ਮਾਮਲੇ 'ਤੇ ਕਾਰਵਾਈ ਨਾ ਕਰਨ 'ਤੇ ਹਾਈਕੋਰਟ ਵਿਚ ਜਾਣ ਦੀ ਚਿਤਾਵਨੀ ਦਿੱਤੀ ਹੈ ਜਦੋਂ ਕਿ ਵਿਧਾਇਕ ਕੁਲਵੰਤ ਸਿੰਘ ਨੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਵਲੋਂ ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ | ਕਰਨ ਸਿੰਘ ਡੀਟੀਓ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜੇਕਰ ਕੋਈ ਵੀ ਚੋਣਾਂ ਦੌਰਾਨ ਕਿਸੇ ਨੂੰ ਡਰਾਉਂਦਾ ਧਮਕਾਉਂਦਾ ਹੈ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕਰਨੀ ਬਣਦੀ ਹੈ ਪਰ ਕਰਵਾਈ ਨਾ ਕਰਨ 'ਤੇ ਮੇਰੇ ਵਲੋਂ ਹਾਈਕੋਰਟ ਵਿਚ ਇਕ ਐਪਲੀਕੇਸ਼ਨ ਦਿੱਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਲੋਤੰਤਤਰ ਦਾ ਘਾਣ ਨਹੀ ਕਰਨ ਦਿੱਤਾ ਜਾਵੇਗਾ | ਭਾਜਪਾ ਆਗੂ ਬੀਬਾ ਜੈਇੰਦਰ ਕੌਰ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਵਿਧਾਇਕ ਵਲੋਂ ਧਮਕੀ ਭਰੇ ਬਿਆਨ ਦੇ ਕੇ ਸਾਡੇ ਉਮੀਦਵਾਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਪਰ ਅਸੀ ਉਮੀਦਵਾਰਾਂ ਨਾਲ ਖੜ੍ਹੇ ਹਾਂ ਕਿਸੇ ਤਰ੍ਹਾਂ ਦਾ ਕੋਈ ਵੀ ਧੱਕਾ ਨਹੀਂ ਹੋਣ ਦਿਆਂਗੇ | ਕਾਂਗਰਸ ਦੇ ਹਲਕਾ ਮੁਖੀ ਦਰਬਾਰਾ ਸਿੰਘ ਬੰਨਵਾਲਾ ਨੇ ਵਿਧਾਇਕ ਵਲੋਂ ਦਿੱਤੇ ਗਏ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਦੇ ਆਗੂ ਪਾਰਟੀ ਦੇ ਸਮਰਥਨ 'ਚ ਨਾਲ ਖੜਨਗੇ ਅਤੇ ਸੱਤਾਧਾਰੀ ਪਾਰਟੀ ਵਲੋਂ ਕੀਤੇ ਜਾਣ ਵਾਲੇ ਧੱਕੇ ਦਾ ਜਿੱਥੇ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ | ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਜਾਵੇਗੀ | ਨਛੱਤਰ ਸਿੰਘ ਅਰਾਂਈਮਾਜਰਾ ਨੇ ਵੀ ਵਿਧਾਇਕ ਦੇ ਬਿਆਨ ਦੀ ਨਿਖੇਧੀ ਕੀਤੀ ਹੈ | ਇਸ ਸੰਬੰਧੀ ਵਿਧਾਇਕ ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਤਾਂ 'ਆਪ' ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਕਿਸੇ ਨੂੰ ਵੀ ਧੱਕਾ ਨਾ ਕਰਨ ਦਿੱਤੇ ਜਾਣ ਬਾਰੇ ਕਿਹਾ ਸੀ ਪਰ ਮੇਰੇ ਵਲੋਂ ਦਿੱਤੇ ਗਏ ਬਿਆਨ ਨੂੰ ਤਰੋੜ ਮਰੋੜ ਕੇ ਪੇਸ਼ ਕਰਕੇ ਲਾਹਾ ਲੈਣ ਦੀ ਕੋਸ਼ਿਸ਼ ਵਿਰੋਧੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਹੈ ਪਰ ਲੋਕ ਸਮਝਦਾਰ ਹਨ ਉਹ ਇਨ੍ਹਾਂ ਲੋਕਾਂ ਨੂੰ ਮੂੰਹ ਨਹੀਂ ਲਾਉਣਗੇ |

ਪਿਛਲੀ ਖ਼ਬਰ ਆਉਟਸੋਰਸ ਵਰਕਰ ਯੂਨੀਅਨ ਏਟਕ ਵਲੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਜਾਰੀ <br/> ਅਗਲੀ ਖ਼ਬਰ ਵਾਰਡ ਨੰਬਰ 20 ਤੋਂ ਕਾਂਗਰਸੀ ਉਮੀਦਵਾਰ ਦਰਸ਼ਨ ਸਿੰਘ ਮਾਮਾ ਵਲੋਂ ਘਰ-ਘਰ ਜਾ ਕੇ ਮੰਗੀਆਂ ਵੋਟਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।