11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਾਬਕਾ ਵਿਧਾਇਕ ਰਾਜਿੰਦਰ ਸਿੰਘ ਵਲੋਂ ਵੱਖ-ਵੱਖ ਉਮੀਦਵਾਰਾਂ ਦੇ ਹੱਕ 'ਚ ਚੋਣ ਰੈਲੀਆਂ <br/>

ਅਜੀਤ ਡੈਸਕ 23-05-2026
ਸਮਾਣਾ, 22 ਮਈ (ਸਾਹਿਬ ਸਿੰਘ)-ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਅੱਜ ਵਾਰਡ ਨੰਬਰ 5 ਦੇ ਕਾਂਗਰਸੀ ਉਮੀਦਵਾਰ ਪੂਜਾ ਗਰਗ, 10 ਤੋਂ ਕਾਂਗਰਸ ਦੇ ਉਮੀਦਵਾਰ ਲਲਿਤ ਜੈਨ, 13 ਤੋਂ ਕਾਂਗਰਸ ਦੇ ਉਮੀਦਵਾਰ ਆਸ਼ਾ ਰਾਣੀ ਪਤਨੀ ਸੋਮਾ ਘਨੌਤ ਅਤੇ 14 ਨੰਬਰ ਵਾਰਡ ਦੇ ਪਾਰਟੀ ਉਮੀਦਵਾਰ ਹਰਪ੍ਰੀਤ ਸਿੰਘ ਕੂਕਾ ਦੇ ਹੱਕ ਵਿਚ ਚੋਣ ਰੈਲੀਆਂ ਕੀਤੀਆਂ | ਰੈਲੀਆਂ ਵਿਚ ਉਨ੍ਹਾਂ ਨਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਯਸ਼ਪਾਲ ਸਿੰਗਲਾ, ਸੁਭਾਸ਼ ਗੁੱਲੂ, ਡਾ. ਇੰਦਰਪਾਲ ਸਿੰਘ ਸੰਧੂ, ਮਹਿੰਦਰ ਕੁਮਾਰ ਅਮਾਮਗੜ੍ਹ, ਮਨਪੀ੍ਰਤ ਸਿੰਘ ਦਾਨੀਪੁਰ, ਜੱਜ ਨਿਜ਼ਾਮਨੀਵਾਲਾ ਅਤੇ ਕਾਂਗਰਸ ਆਗੂ ਜੀਵਨ ਗਰਗ ਵੀ ਹਾਜ਼ਰ ਸਨ | ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਸਮਾਣਾ ਸ਼ਹਿਰ ਨੂੰ ਲੁੱਟਣ, ਕੁੱਟਣ ਅਤੇ ਸ਼ਹਿਰ ਦੀਆਂ ਜਾਇਦਾਦਾਂ ਵੇਚਣ ਵਾਲੇ ਰੰਗ ਬਦਲ ਕੇ ਸ਼ਹਿਰ ਵਾਸੀਆਂ ਤੋਂ ਵੋਟਾਂ ਮੰਗ ਰਹੇ ਹਨ | ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਇੰਨੀ ਘਟੀਆ ਤੇ ਸਸਤੀ ਸਿਆਸਤ ਕਰਨ ਵਾਲਿਆਂ ਦਾ ਸਾਥ ਨਾ ਦੇਣ | ਉਨ੍ਹਾਂ ਆਖਿਆ ਕਿ ਵੋਟ ਦੇਣ ਤੋਂ ਪਹਿਲਾਂ ਉਮੀਦਵਾਰਾਂ ਦਾ ਕਿਰਦਾਰ ਵੇਖਿਆ ਜਾਵੇ | ਉਨ੍ਹਾਂ ਲੋਕਾਂ ਨੂੰ ਚੌਕਸ ਕੀਤਾ ਕਿ ਦੇਸ਼ ਅਤੇ ਪੰਜਾਬ ਨੂੰ ਕੰਗਾਲ ਕਰਨ ਦਾ ਯਤਨ ਕਰਨ ਵਾਲਿਆਂ ਨੂੰ ਮੂੰਹ ਨਾ ਲਾਇਆ ਜਾਵੇ | ਅੱਜ ਦੇਸ਼ ਨਫ਼ਰਤ ਦੀ ਭੱਠੀ ਵਿਚ ਸੜ ਰਿਹਾ ਹੈ | ਸਰਕਾਰ ਤੋਂ ਸਵਾਲ ਪੁੱਛਣ ਵਾਲਿਆਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ | ਨਗਰ ਕੌਂਸਲ ਦੀ ਇਕ-ਇਕ ਵੋਟ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਸਹਾਈ ਹੋਵੇਗੀ | ਮਹਿੰਗਾਈ ਨੇ ਗਰੀਬ ਅਤੇ ਆਮ ਵਰਗ ਦੇ ਲੋਕਾਂ ਦੇ ਚੁੱਲ੍ਹੇ ਠੰਢੇ ਕਬ ਦਿੱਤੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਾਫ਼ ਅਤੇ ਇਮਾਨਦਾਰ ਪਾਰਟੀ ਵਰਕਰਾਂ ਨੂੰ ਟਿਕਟਾਂ ਦਿੱਤੀਆਂ ਹਨ |

ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਾਰਡ ਨੰਬਰ 19 ਤੋਂ 'ਆਪ' ਉਮੀਦਵਾਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਆਨਲਾਈਨ ਨਿਵੇਸ਼ ਕਰਨ ਦਾ ਝਾਂਸਾ ਦੇਕੇ ਠੱਗੇ 75 ਲੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।