11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਕਾਂਗਰਸ ਉਮੀਦਵਾਰ ਰੁਪਿੰਦਰ ਕੌਰ ਨੇ ਵਾਰਡ ਨੰਬਰ 3 'ਚ ਭਖਾਇਆ ਚੋਣ ਅਖਾੜਾ <br/>

ਅਜੀਤ ਡੈਸਕ 23-05-2026
ਰਾਜਪੁਰਾ, 22 ਮਈ (ਜੀ.ਪੀ. ਸਿੰਘ)-ਨਗਰ ਕੌਂਸਲ ਰਾਜਪੁਰਾ ਦੇ ਵਾਰਡ ਨੰਬਰ 'ਚ ਕਾਂਗਰਸ ਪਾਰਟੀ ਦੀ ਉਮੀਦਵਾਰ ਰੁਪਿੰਦਰ ਕੌਰ ਨੇ ਚੋਣ ਪ੍ਰਚਾਰ ਤੇਜ਼ ਕਰ ਅਖਾੜਾ ਭਖਾ ਦਿੱਤਾ ਹੈ | ਉਨ੍ਹਾਂ ਵਲੋਂ ਆਪਣੇ ਸਮਰਥਕਾਂ ਨਾਲ ਮਿਲ ਕੇ ਸਵੇਰੇ ਸ਼ਾਮ ਘਰੋਂ ਘਰੀ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਵਾਰਡ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਸੁਨਾਮ ਵਿਸ਼ੇਸ਼ ਤੋਰ 'ਤੇ ਪਹੁੰਚੇ ਤੇ ਉਹਨਾਂ ਸਥਾਨਕ ਵਾਰਡ ਵਾਸੀਆਂ ਨਾਲ ਮਿਲ ਕੇ ਇਲਾਕੇ 'ਚ ਨੁੱਕੜ ਬੈਠਕਾਂ ਕੀਤੀਆਂ | ਇਸ ਮੋਕੇ ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਗੁਰੀ ਚਹਿਲ, ਕਰਮਜੀਤ ਸਿੰਘ ਅਤੇ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 3 ਫੋਕਲ ਪੁਆਇੰਟ ਦੀਆਂ ਕਾਲੌਨੀਆਂ ਤੋਂ ਹਮੇਸ਼ਾ ਕਾਂਗਰਸ ਪਾਰਟੀ ਹੀ ਜਿੱਤਦੀ ਰਹੀ ਹੈ ਤੇ ਇਸ ਵਾਰ ਵੀ ਜਿਸ ਤਰ੍ਹਾਂ ਉਹਨਾਂ ਨੂੰ ਸਮਰਥਨ ਮਿਲ ਰਿਹਾ ਹੈ ਉਸ ਤੋਂ ਲੱਗਦਾ ਹੈ ਕਿ ਇਸ ਵਾਰ ਵੀ ਕਾਂਗਰਸੀ ਉਮੀਦਵਾਰ ਰੁਪਿੰਦਰ ਕੌਰ ਵੱਡੀ ਲੀਡ ਲੈ ਕੇ ਜਿੱਤੇਗੀ | ਉਹਨਾਂ ਕਿਹਾ ਕਿ ਰੁਪਿੰਦਰ ਕੌਰ ਘਰੋ ਘਰੀ ਜਾ ਕੇ ਅਤੇ ਨੁੱਕੜ ਮੀਟਿੰਗਾਂ ਕਰਕੇ ਵੋਟਰਾਂ ਨੂੰ ਨਾਲ ਜੋੜ ਰਹੀ ਹੈ | ਇਸ ਮੋਕੇ ਗੁਰਦੀਪ ਸਿੰਘ ਸੁਨਾਮ, ਸੁਖਦੇਵ ਸਿੰਘ ਬਾਸਮਾ, ਸਤੀਸ਼ ਰਾਣਾ, ਕਾਲਾ ਸਿੰਘ ਕੋਟਲਾ, ਬੱਬੂ ਚਹਿਲ, ਬਲਜੀਤ ਸਿੰਘ, ਗਗਨ ਸਿੰਘ ਭੰਗੂ, ਗੁਰਚਰਨ ਸਿੰਘ ਪੰਛੀ, ਕਰਮ ਚੰਦ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਸਨੌਰ 'ਚ ਸੀਵਰੇਜ ਪ੍ਰਣਾਲੀ ਦੀ ਮਾੜੀ ਹਾਲਤ ਨੂੰ ਜਲਦੀ ਹੱਲ ਕੀਤਾ ਜਾਵੇਗਾ-ਬਲਜਿੰਦਰ ਸਿੰਘ ਢਿੱਲੋਂ <br/> ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਮਿ੍ਤਕ ਦੇਹ ਵਾਰਿਸਾਂ ਦੇ ਕੀਤੀ ਹਵਾਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।