11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪਿੰਡ ਸੁਖੇਵਾਲ ਵਿਖੇ ਮਨੋਹਰ ਸ਼ਖਸ਼ੀਅਤ ਉਸਾਰੀ ਕੈਂਪ ਲਗਾਇਆ <br/>

ਅਜੀਤ ਡੈਸਕ 23-05-2026
ਨਾਭਾ, 22 ਮਈ (ਜਗਨਾਰ ਸਿੰਘ ਦੁਲੱਦੀ)-ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਪ੍ਰੇਰਨਾ ਸਦਕਾ ਪੰਜਾਬ 'ਚ ਚਲਾਈ ਗਈ ਸੰਸਥਾ ਐਜੂਕੇਟ ਪੰਜਾਬ ਪ੍ਰੋਜੈਕਟ ਦੀ ਅਗਵਾਈ ਹੇਠ ਨਾਭਾ ਹਲਕੇ ਦੇ ਪਿੰਡ ਸੁਖੇਵਾਲ ਵਿਖੇ ਐਮਿਨੇਂਟ ਸਮਾਰਟ ਸਕੂਲ ਅਤੇ ਇਲਾਕੇ ਦੇ ਵਿਦਿਆਰਥੀਆਂ ਲਈ ਮਨੋਹਰ ਸ਼ਖਸ਼ੀਅਤ ਉਸਾਰੀ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਜੀਵਨ ਨਾਲ ਜੁੜੇ ਵਿਚਾਰਾਂ ਅਤੇ ਭਵਿੱਖੀ ਲਕਸ਼ਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਕੈਂਪ ਵਿਚ ਵਿਦਿਆਰਥੀਆਂ ਨੂੰ ਚੰਗੀਆਂ ਕਦਰਾਂ-ਕੀਮਤਾਂ ਅਪਣਾਉਣ ਅਤੇ ਸਮਾਜ ਵਿਚ ਸਨਮਾਨਪੂਰਵਕ ਜੀਵਨ ਬਿਤਾਉਣ ਲਈ ਪ੍ਰੇਰਿਤ ਕੀਤਾ ਗਿਆ | ਵਲੰਟੀਅਰਾਂ ਵਲੋਂ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦੀ ਮੁੱਖ ਸੇਵਾਦਾਰ ਜਸਪ੍ਰੀਤ ਕੌਰ (ਇੰਚਾਰਜ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ, ਲੁਧਿਆਣਾ) ਦਮਨਪ੍ਰੀਤ ਕੌਰ, ਉਪਕਾਰ ਕੌਰ, ਅੰਮਿ੍ਤਪਾਲ ਕੌਰ ਅਤੇ ਦਲਜੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਚੰਗੀਆਂ ਕਦਰਾਂ ਕੀਮਤਾਂ ਅਤੇ ਸਮਾਜ ਦੇ ਵਿੱਚ ਵਿਚਰਨ ਦੇ ਗੁਰਾ ਬਾਰੇ ਜਾਣੂ ਕਰਵਾਇਆ ਗਿਆ | ਸਕੂਲ ਪ੍ਰਬੰਧਕਾਂ ਨੇ ਇਸ ਉਪਰਾਲੇ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸਤਿੰਦਰ ਸਿੰਘ ਵਲੋਂ ਬੱਚਿਆਂ ਨਾਲ ਗੁਰਮਤਿ ਸੰਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਧਮਕਾ ਰਹੇ ਹਨ-ਹਰਿਆਊ <br/> ਅਗਲੀ ਖ਼ਬਰ ਪ੍ਰਚਾਰ ਸਿਖ਼ਰਾਂ 'ਤੇ ਪਹੁੰਚਿਆ, ਸ਼ਹਿਰ ਹੋਰਡਿੰਗਾਂ ਨਾਲ ਭਰਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।