11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਆਮ ਆਦਮੀ ਪਾਰਟੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਧਮਕਾ ਰਹੇ ਹਨ-ਹਰਿਆਊ <br/>

ਅਜੀਤ ਡੈਸਕ 23-05-2026
ਸਮਾਣਾ, 22 ਮਈ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸਮਾਣਾ ਦੇ ਮੁਖੀ ਜਗਮੀਤ ਸਿੰਘ ਹਰਿਆਊ ਨੇ ਆਮ ਆਦਮੀ ਪਾਰਟੀ 'ਤੇ ਦੋਸ਼ ਲਗਾਇਆ ਹੈ ਕਿ ਉਹ ਦਲ ਦੇ ਉਮੀਦਵਾਰਾਂ ਨੂੰ ਡਰਾ-ਧਮਕਾ ਰਹੇ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ 15 ਨੰਬਰ ਵਾਰਡ ਤੋਂ ਪਾਰਟੀ ਦੀ ਉਮੀਦਵਾਰ ਹਰਪ੍ਰੀਤ ਕੌਰ ਨੂੰ ਉਸ ਦੇ ਪਤੀ ਗੁਰਪ੍ਰੀਤ ਸਿੰਘ ਦੀ ਗ਼ੈਰਹਾਜ਼ਰੀ ਵਿਚ ਆਮ ਆਦਮੀ ਪਾਰਟੀ ਦੇ ਬੰਦੇ ਨਾਲ ਲੈ ਗਏ ਅਤੇ ਡਰਾ-ਧਮਕਾ ਕੇ ਉਸ ਦੇ ਨਾਮਜ਼ਦਗੀ ਪੱਤਰ ਵਾਪਸ ਕਰਾ ਦਿੱਤੇ | ਹਰਿਆਊ ਜਿਨ੍ਹਾਂ ਨਾਲ ਗੁਰਪ੍ਰੀਤ ਸਿੰਘ ਵੀ ਹਾਜ਼ਰ ਸੀ, ਨੇ ਦੱਸਿਆ ਕਿ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਪਣੇ ਪਿਛਲੇ ਕੰਮ ਨਹੀਂ ਛੱਡੇ ਅਤੇ ਸਾਮ-ਦਾਮ, ਦੰਡ-ਭੇਤ ਦੀ ਨੀਤੀ 'ਤੇ ਚੱਲਦਿਆਂ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੂੰ ਡਰਾ ਧਮਕਾ ਕੇ ਚੋਣਾਂ ਜਿੱਤਣੀਆਂ ਚਾਹੁੰਦੇ ਹਨ | ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਵਾਰਡ 16 ਤੋਂ ਦਲ ਦੇ ਉਮੀਦਵਾਰ ਹਨ ਅਤੇ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਆਖਿਆ ਕਿ ਧੱਕੇਸ਼ਾਹੀ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ |


ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 13 ਤੋਂ ਉਮੀਦਵਾਰ ਰੇਨੂ ਵਧਵਾ ਨੂੰ ਵਾਰਡ ਅੰਦਰ ਮਿਲਿਆ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਪਿੰਡ ਸੁਖੇਵਾਲ ਵਿਖੇ ਮਨੋਹਰ ਸ਼ਖਸ਼ੀਅਤ ਉਸਾਰੀ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।