11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 13 ਤੋਂ ਉਮੀਦਵਾਰ ਰੇਨੂ ਵਧਵਾ ਨੂੰ ਵਾਰਡ ਅੰਦਰ ਮਿਲਿਆ ਭਰਵਾਂ ਹੁੰਗਾਰਾ <br/>

ਆਜ਼ਾਦ ਉਮੀਦਵਾਰ ਪਲਵੀ ਗਰਗ ਅਤੇ ਉਨ੍ਹਾਂ ਦੇ ਪਤੀ ਸੋਨੂੰ ਗਰਗ ਵਲੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੇਨੂ ਵਧਵਾ ਦਾ ਸਮਰਥਨ ਕਰਨ ਉਪਰੰਤ ਉਨ੍ਹਾਂ ਨੂੰ ਸਨਮਾਨਿਤ ਕਰਦੇ ਹੋਏ 'ਆਪ' ਉਮੀਦਵਾਰ ਰੇਨੂੰ ਵਧਵਾ ਤੇ ਉਨ੍ਹਾਂ ਦੇ ਪਤੀ ਕੰਵਲ ਵਧਵਾ | ਤਸਵੀਰ : ਗੁਰਇਕਬਾਲ ਸਿੰਘ ਖਾਲਸਾ <br/> 23-05-2026
ਪਾਤੜਾਂ, 22 ਮਈ (ਗੁਰਇਕਬਾਲ ਸਿੰਘ ਖਾਲਸਾ)-ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਲਈ ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੇਨੂ ਵਧਵਾ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਵਾਰਡ ਨੰਬਰ 13 ਤੋਂ ਆਜ਼ਾਦ ਉਮੀਦਵਾਰ ਪਲਵੀ ਗਰਗ ਨੇ ਆਪ ਉਮੀਦਵਾਰ ਰੇਨੂ ਵਧਵਾ ਨੂੰ ਸਮਰਥਨ ਦੇ ਕੇ ਉਨ੍ਹਾਂ ਦੇ ਹੱਕ ਵਿਚ ਬੈਠਣ ਦਾ ਐਲਾਨ ਕਰ ਦਿੱਤਾ | ਇਸ ਮੌਕੇ 'ਆਪ' ਉਮੀਦਵਾਰ ਰੇਨੂ ਵਧਵਾ ਅਤੇ ਉਹਨਾਂ ਦੇ ਪਤੀ ਕੰਵਲ ਵਧਵਾ ਨੇ ਆਜ਼ਾਦ ਉਮੀਦਵਾਰ ਪਲਵੀ ਗਰਗਾ ਅਤੇ ਉਨ੍ਹਾਂ ਦੇ ਪਤੀ ਸੋਨੰੂ ਗਰਗ ਨੂੰ ਸਮਰਥਨ ਦੇਣ ਲਈ ਧੰਨਵਾਦ ਕਰਦਿਆ ਸਨਮਾਨਿਤ ਕੀਤਾ | ਆਪ ਉਮੀਦਵਾਰ ਦਾ ਸਮਰਥਨ ਕਰਨ ਤੋਂ ਬਾਅਦ ਆਜਾਦ ਉਮੀਦਵਾਰ ਪਲਵੀ ਗਰਗ ਅਤੇ ਉਨ੍ਹਾਂ ਦੇ ਪਤੀ ਸੋਨੂ ਗਰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਅਗਵਾਈ ਹੇਠ ਹਮੇਸ਼ਾ ਆਮ ਆਦਮੀ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣਗੇ ਪਰ ਕੁਝ ਕਾਰਨਾਂ ਕਰਕੇ ਉਹ ਪਾਰਟੀ ਤੋਂ ਖਫਾ ਹੋ ਗਏ ਸਨ ਪਰ ਹੁਣ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ ਮਿਲੇ ਪਿਆਰ ਅਤੇ ਉਤਸਾਹ ਕਰਕੇ ਉਹ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੇਨੂ ਵਧਵਾ ਨੂੰ ਸਮਰਥਨ ਕਰਕੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿੱਤ ਦਵਾਉਣਗੇ | ਇਸ ਮੌਕੇ ਆਪ ਉਮੀਦਵਾਰ ਰੇਨੂ ਵਧਵਾ ਅਤੇ ਉਨ੍ਹਾਂ ਦੇ ਪਤੀ ਕੰਵਲ ਵਧਵਾ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਲਈ ਪਲਵੀ ਗਰਗ ਅਤੇ ਉਨ੍ਹਾਂ ਦੇ ਪਤੀ ਸੋਨੂ ਗਰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਦਾ ਉਹਨਾਂ ਦੇ ਰਿਣੀ ਰਹਿਣਗੇ ਅਤੇ ਵਾਰਡ ਦੀ ਤਰੱਕੀ ਅਤੇ ਚੜਦੀ ਕਲਾ ਲਈ ਸਖਤ ਮਿਹਨਤ ਕਰਨਗੇ | ਇਸ ਮੌਕੇ ਇੱਥੇ ਵੱਡੀ ਗਿਣਤੀ ਵਿਚ ਆਪ ਵਰਕਰ ਅਤੇ ਵਾਰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਬਾਬੂ ਕਬੀਰ ਦਾਸ ਵਲੋਂ ਸੁਖਬੀਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਧਮਕਾ ਰਹੇ ਹਨ-ਹਰਿਆਊ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।