21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਚੋਣਾਂ ਦੇ ਮੱਦੇਨਜ਼ਰ ਸਮਾਣਾ ਪੁਲਿਸ ਵਲੋਂ ਸ਼ਹਿਰ 'ਚ ਝੰਡਾ ਮਾਰਚ

ਪੁਲਿਸ ਉਪ-ਕਪਤਾਨ ਫਤਿਹ ਸਿੰਘ ਬਰਾੜ ਦੀ ਅਗਵਾਈ ਵਿਚ ਝੰਡਾ ਮਾਰਚ ਕਰਦੀ ਹੋਈ ਸਮਾਣਾ ਪੁਲਿਸ | ਤਸਵੀਰ : ਸਾਹਿਬ ਸਿੰਘ <br/> 24-05-2026
ਸਮਾਣਾ, 23 ਮਈ (ਪ੍ਰੀਤਮ ਸਿੰਘ ਨਾਗੀ)-26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਸਮਾਣਾ ਦੀਆਂ ਚੋਣਾਂ ਦੇ ਮੱਦੇਨਜ਼ਰ ਸਮਾਣਾ ਪੁਲਿਸ ਵਲੋਂ ਸ਼ਹਿਰ ਵਿਚ ਪੁਲਿਸ ਉਪ-ਕਪਤਾਨ ਫਤਿਹ ਸਿੰਘ ਬਰਾੜ ਦੀ ਅਗਵਾਈ ਵਿਚ ਝੰਡਾ ਮਾਰਚ ਕੀਤਾ ਗਿਆ | ਇਸ ਵਿਚ ਥਾਣਾ ਸ਼ਹਿਰੀ ਦੇ ਮੁਖੀ ਬਲਜੀਤ ਸਿੰਘ ਅਤੇ ਥਾਣਾ ਸਦਰ ਦੇ ਮੁਖੀ ਅਜੇ ਪਰੋਚਾ ਸਣੇ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ | ਪੁਲਿਸ ਉਪ-ਕਪਤਾਨ ਫਤਿਹ ਸਿੰਘ ਬਰਾੜ ਨੇ ਆਖਿਆ ਕਿ ਝੰਡਾ ਮਾਰਚ ਦਾ ਉਦੇਸ਼ ਲੋਕਾਂ ਵਿਚੋਂ ਡਰ ਖ਼ਤਮ ਕਰਨਾ ਹੈ ਅਤੇ ਇਹ ਸੰਦੇਸ਼ ਦੇਣਾ ਹੈ ਕਿ ਵੋਟ ਦੇ ਸੰਵਿਧਾਨਕ ਹੱਕ ਦਾ ਇਸਤੇਮਾਲ ਸ਼ਾਂਤੀਪੂਰਨ ਅਤੇ ਸਦਭਾਵਨਾ ਦੇ ਮਾਹੌਲ ਵਿਚ ਜ਼ਰੂਰ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਕਾਂਗਰਸ ਕੋਲ ਨਾ ਪੰਜਾਬ ਵਿਚ ਸੱਤਾ ਹੈ ਅਤੇ ਨਾ ਹੀ ਕੇਂਦਰ ਵਿਚ ,ਵਿਕਾਸ ਸਿਰਫ਼ ਭਾਜਪਾ ਹੀ ਕਰ ਸਕਦੀ ਹੈ-ਜਗਦੀਸ਼ ਜੱਗਾ ਅਗਲੀ ਖ਼ਬਰ ਮੇਅਰ ਕੁੰਦਨ ਗੋਗੀਆ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਕੀਤੀ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।