22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਾਭਾ ਸ਼ਹਿਰ 'ਚ ਵੋਟਾਂ ਪਾਉਣ ਦਾ ਕੰਮ ਹੋਇਆ ਅਮਨ-ਅਮਾਨ ਨਾਲ ਸਮਾਪਤ <br/>

ਅਜੀਤ ਡੈਸਕ 27-05-2026
ਨਾਭਾ, 26 ਮਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਨਾਲ ਨਾਲ ਅੱਜ ਨਾਭਾ ਸ਼ਹਿਰ ਦੇ 23 ਵਾਰਡਾਂ ਵਿਚ ਵੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਾਂ ਪਾਈਆਂ ਗਈਆਂ, ਜੋ ਕਿ ਅਮਨ ਅਮਾਨ ਨਾਲ ਸਮਾਪਤ ਹੋ ਗਈਆਂ ਹਨ | ਦੱਸਣਯੋਗ ਹੈ ਕਿ ਕੁਝ ਵਾਰਡਾਂ ਵਿਚ ਉਮੀਦਵਾਰਾਂ 'ਚ ਆਪਸੀ ਖਿੱਚੋਤਾਣ ਦੇਖਣ ਨੂੰ ਤਾਂ ਜਰੂਰ ਮਿਲੀ ਪਰ ਕੁੱਲ ਮਿਲਾ ਕੇ ਮਾਹੌਲ ਸ਼ਾਂਤੀਪੂਰਵਕ ਹੀ ਰਿਹਾ | ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪਣੇ ਉਮੀਦਵਾਰਾਂ ਤੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ | ਨਗਰ ਕੌਂਸਲ ਨਾਭਾ ਦੇ ਦਫਤਰ ਬਾਹਰ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਵੋਟਰ ਉਨ੍ਹਾਂ ਦੇ ਉਮੀਦਵਾਰਾਂ ਨੂੰ ਇਸ ਕਰਕੇ ਵੋਟਾਂ ਪਾ ਰਹੇ ਹਨ ਕਿਉਂ ਜੋ ਉਨ੍ਹਾਂ ਨੇ ਪਿਛਲੇ ਕਰੀਬ ਸਾਡੇ ਚਾਰ ਸਾਲ ਦੌਰਾਨ ਰਿਕਾਰਡ ਤੋਂ ਬਿਨਾਂ ਪੱਖਪਾਤ ਪਾਰਟੀ ਪੱਧਰ ਤੋਂ ਵਿਕਾਸ ਕਾਰਜ ਕਰਵਾਏ ਹਨ | ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸ਼ਹਿਰ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਪਾਂ ਕਿਸੇ ਨੂੰ ਕੁਝ ਨਹੀਂ ਪੁੱਛਿਆ ਜੀ ਇਹ ਪਹਿਲੀ ਵਾਰ ਹੋਇਆ ਹੈ ਕਿ ਨਗਰ ਕੌਂਸਲ ਚੋਣਾਂ ਦੌਰਾਨ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜਿਆ ਹੈ | ਉਧਰ ਦੂਸਰੇ ਪਾਸੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸ਼ਹਿਰ ਵਾਸੀਆਂ ਵਲੋਂ ਕਾਂਗਰਸੀ ਉਮੀਦਵਾਰਾਂ ਨੂੰ ਹੁੰਗਾਰਾ ਦਿੱਤਾ ਜਾ ਰਿਹਾ ਹੈ ਕਿਉਂ ਜੋ ਅੱਜ ਜਿੰਨੇ ਵੀ ਵਿਕਾਸ ਕਾਰਜ ਚੱਲ ਰਹੇ ਹਨ ਜਾਂ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਕਰਾਇਆ ਹਨ ਉਹ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਜਾਰੀ ਕੀਤੇ ਫੰਡਾਂ ਤਹਿਤ ਹੀ ਹੋਏ ਹਨ | ਧਰਮਸੋਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਤਾਂ ਇਕ ਵੀ ਰੁਪਇਆ ਨਾਭੇ ਦੇ ਵਿਕਾਸ ਕਾਰਜਾਂ ਲਈ ਜਾਰੀ ਨਹੀਂ ਕੀਤਾ ਜਿਸ ਕਰਕੇ ਸ਼ਹਿਰ ਦੇ ਲੋਕ ਤਰਾਹਿ ਤਰਾਹਿ ਕਰ ਰਹੇ ਹਨ |
64.28% ਵੋਟ ਹੋਈ ਪੋਲ
ਨਗਰ ਕੌਂਸਲ ਚੋਣਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਕਮ ਚੋਣ ਅਫਸਰ ਏਪੀ ਸਿੰਘ ਸੋਮਲ ਨੇ ਦੱਸਿਆ ਕਿ ਸ਼ਹਿਰ ਅੰਦਰ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ ਗਿਆ ਹੈ, ਜਿਸ ਕਰਕੇ ਉਹ ਸਮੁੱਚੇ ਸ਼ਹਿਰ ਵਾਸੀਆਂ ਦਾ ਨਗਰ ਕੌਂਸਲ ਚੋਣਾਂ ਦੌਰਾਨ ਸਾਥ ਦੇਣ ਲਈ ਧੰਨਵਾਦ ਕਰਦੇ ਹਨ | ਏਪੀਐਸ ਸੋਮਲ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ 64.28% ਵੋਟ ਪੋਲ ਹੋਈ ਹੈ ਜੋ ਕਿ ਇੱਕ ਰਿਕਾਰਡ ਹੈ |

ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਦÏਰਾਨ ਹੋਈ ਹਿੰਸਾ ਤੇ ਬੂਥ ਕੈਪਚਰਿੰਗ ਬੇਹੱਦ ਨਿੰਦਣਯੋਗ-ਬੀਬੀ ਜਸਮੀਤ ਕÏਰ ਛੀਨਾ <br/> ਅਗਲੀ ਖ਼ਬਰ ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ 'ਚ 65 ਫ਼ੀਸਦੀ ਤੋਂ ਵੱਧ ਪਈਆਂ ਵੋਟਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।