22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਨਿਗਮ ਚੋਣਾਂ ਦÏਰਾਨ ਹੋਈ ਹਿੰਸਾ ਤੇ ਬੂਥ ਕੈਪਚਰਿੰਗ ਬੇਹੱਦ ਨਿੰਦਣਯੋਗ-ਬੀਬੀ ਜਸਮੀਤ ਕÏਰ ਛੀਨਾ <br/>

ਅਜੀਤ ਡੈਸਕ 27-05-2026
ਦੇਵੀਗੜ੍ਹ, 26 ਮਈ (ਰਾਜਿੰਦਰ ਸਿੰਘ ਮÏਜੀ)-ਨਗਰ ਨਿਗਮ ਚੋਣਾਂ ਦÏਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਹਿੰਸਕ ਝੜਪਾਂ, ਅਤੇ ਬੂਥ ਕੈਪਚਰਿੰਗ ਦੀਆਂ ਘਟਨਾਵਾਂ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਤਿੱਖੀ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ¢ ਇਸੇ ਲੜੀ ਤਹਿਤ ਅੱਜ 'ਮਿਸਲ ਸਤਲੁਜ' ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕÏਰ ਛੀਨਾ ਨੇ ਚੋਣਾਂ ਦÏਰਾਨ ਹੋਈ ਗੁੰਡਾਗਰਦੀ ਅਤੇ ਹਿੰਸਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ¢ ਉਨ੍ਹਾਂ ਕਿਹਾ ਕਿ ਚੋਣਾਂ ਵਰਗੇ ਪਵਿੱਤਰ ਲੋਕਤੰਤਰੀ ਅਮਲ ਵਿਚ ਅਜਿਹੀਆਂ ਹਿੰਸਕ ਘਟਨਾਵਾਂ ਦਾ ਵਾਪਰਨਾ ਬੇਹੱਦ ਚਿੰਤਾਜਨਕ ਅਤੇ ਸ਼ਰਮਨਾਕ ਹੈ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਸਮੀਤ ਕÏਰ ਛੀਨਾ ਨੇ ਆਖਿਆ ਕਿ ਅੱਜ ਨਗਰ ਨਿਗਮ ਚੋਣਾਂ ਦੌਰਾਨ ਕਈ ਥਾਵਾਂ ਤੋਂ ਹਿੰਸਾ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ¢ ਉਨ੍ਹਾਂ ਦੱਸਿਆ ਕਿ ਚੋਣਾਂ ਦÏਰਾਨ ਕਈ ਵਾਰਡਾਂ ਅਤੇ ਬੂਥਾਂ 'ਤੇ ਸ਼ਰੇਆਮ, ਵਿਰੋਧੀਆਂ 'ਤੇ ਇੱਟਾਂ-ਰੋੜੇ ਵਰ੍ਹਾਏ ਗਏ ਅਤੇ ਵੋਟਰਾਂ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ¢ ਇਸ ਤੋਂ ਵੀ ਵੱਡਾ ਦੁਖਾਂਤ ਇਹ ਰਿਹਾ ਕਿ ਕਈ ਥਾਵਾਂ 'ਤੇ ਪੋਲਿੰਗ ਬੂਥਾਂ 'ਤੇ ਨਾਜਾਇਜ਼ ਕਬਜ਼ਾ ਕਰਨ ਦੀਆਂ ਖ਼ਬਰਾਂ ਵੀ ਨਸ਼ਰ ਹੋਈਆਂ ਹਨ, ਜੋ ਕਿ ਸਿੱਧੇ ਤÏਰ 'ਤੇ ਜਨਤਾ ਦੇ ਜਮਹੂਰੀ ਹੱਕਾਂ 'ਤੇ ਡਾਕਾ ਹੈ¢ ਬੀਬੀ ਛੀਨਾ ਨੇ ਸਥਾਨਕ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ¢ ਉਨ੍ਹਾਂ ਕਿਹਾ ਕਿ ਚੋਣਾਂ ਨੂੰ ਅਮਨ-ਅਮਾਨ ਅਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੁੰਦੀ ਹੈ, ਪਰ ਅੱਜ ਦੇ ਹਾਲਾਤ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਸ਼ਰਾਰਤੀ ਅਨਸਰਾਂ ਨੂੰ ਕਾਨੂੰਨ ਦਾ ਕੋਈ ਡਰ ਹੀ ਨਹੀਂ ਸੀ¢ ਵੋਟਰਾਂ ਵਿਚ ਦਹਿਸ਼ਤ ਦਾ ਮਾਹÏਲ ਪੈਦਾ ਕਰਕੇ ਲੋਕਤੰਤਰ ਦਾ ਗਲਾ ਘੁੱਟਿਆ ਗਿਆ ਹੈ¢ ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਵੀ ਥਾਵਾਂ 'ਤੇ, ਪੱਥਰਬਾਜ਼ੀ ਜਾਂ ਬੂਥ ਕੈਪਚਰਿੰਗ ਦੀਆਂ ਘਟਨਾਵਾਂ ਵਾਪਰੀਆਂ ਹਨ, ਉੱਥੋਂ ਦੀ ਵੀਡੀਓ ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ¢ 'ਮਿਸਲ ਸਤਲੁਜ' ਦੇ ਮਹਿਲਾ ਵਿੰਗ ਦੀ ਪ੍ਰਧਾਨ ਨੇ ਇਹ ਵੀ ਸਾਫ਼ ਕੀਤਾ ਕਿ ਜੇਕਰ ਅਜਿਹੇ ਅਨਸਰਾਂ ਨੂੰ ਨੱਥ ਨਾ ਪਾਈ ਗਈ, ਤਾਂ ਲੋਕਾਂ ਦਾ ਚੋਣ ਪ੍ਰਣਾਲੀ ਤੋਂ ਭਰੋਸਾ ਉੱਠ ਜਾਵੇਗਾ¢ ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪ੍ਰਭਾਵਿਤ ਬੂਥਾਂ 'ਤੇ ਤੁਰੰਤ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਇਨਸਾਫ਼ ਬਹਾਲ ਹੋ ਸਕੇ¢ਇਸ ਮÏਕੇ ਅਮਰਿੰਦਰ ਸਿੰਘ ਤੁੜ, ਕਨਵੀਨਰ ਪੰਜਾਬ ਲਹਿਰ, ਇਕਬਾਲ ਸਿੰਘ ਲਾਹੋਰੀਆ, ਸਾਬਕਾ ਜਿਲਾ ਰੋਜ਼ਗਾਰ ਅਫਸਰ, ਅੰਗਰੇਜ ਸਿੰਘ ਸ਼ੇਰਗਿੱਲ ਅਤੇ ਰਾਜਦੀਪ ਸਿੰਘ ਹਾਜ਼ਰ ਸਨ¢

ਪਿਛਲੀ ਖ਼ਬਰ ਪੈਟਰੋਲੀਅਮ ਪਦਾਰਥਾਂ ਦੇ ਰੇਟਾਂ 'ਚ ਨਿਰੰਤਰ ਵਾਧੇ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ-ਲੌਟ ਅਗਲੀ ਖ਼ਬਰ ਨਾਭਾ ਸ਼ਹਿਰ 'ਚ ਵੋਟਾਂ ਪਾਉਣ ਦਾ ਕੰਮ ਹੋਇਆ ਅਮਨ-ਅਮਾਨ ਨਾਲ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।