22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਅਧਿਆਪਕ ਤੇ ਸਿੱਖਿਆ ਵਿਰੋਧੀ ਨੀਤੀਆਂ ਦੇ ਵਿਰੋਧ 'ਚ 2 ਜੂਨ ਨੂੰ ਮੁਹਾਲੀ ਵਿਖੇ ਕੀਤਾ ਜਾਵੇਗਾ ਵੱਡਾ ਰੋਸ ਮੁਜ਼ਾਹਰਾ- ਜੀ.ਟੀ.ਯੂ. ਪੰਜਾਬ <br/>

ਅਜੀਤ ਡੈਸਕ 27-05-2026
ਸਮਾਣਾ, 26 ਮਈ (ਪ੍ਰੀਤਮ ਸਿੰਘ ਨਾਗੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲਾ ਪਟਿਆਲਾ ਦੀ ਮੀਟਿੰਗ ਜ਼ਿਲਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਅਧਿਆਪਕਾਂ 'ਤੇ ਕਈ ਤਰਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਮੜ ਕੇ ਅਧਿਆਪਕਾਂ ਨੂੰ ਤੰਗ ਪੇ੍ਰਸ਼ਾਨ ਕਰ ਰਹੀ ਹੈ | ਆਗੂਆਂ ਨੇ ਆਖਿਆ ਕਿ ਅਧਿਆਪਕਾਂ ਨੂੰ ਕਈ ਤਰਾਂ ਦੀਆਂ ਗੈਰ-ਵਿੱਦਿਅਕ ਡਿਊਟੀਆਂ ਜਿਵੇਂ ਬੀ.ਐਲ.ਓ., ਚੋਣ ਡਿਊਟੀ, ਜਨਗਣਨਾ, ਡਰੱਗ ਜਨਗਣਨਾ, ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਸਬੰਧੀ, 10 ਲੱਖ ਦਾ ਬੀਮਾ ਕਾਰਡ ਬਣਾਉਣਾ, ਸਕੂਲਾਂ ਵਿਚ ਕਈ ਤਰਾਂ ਦੇ ਹੋਰ ਗੈਰ ਵਿੱਦਿਅਕ ਪ੍ਰੋਜੈਕਟ ਜਿਵੇਂ ਮਿਸ਼ਨ ਸਮਰੱਥ, ਭਾਨੋਟ ਰਿਸਰਚ ਪ੍ਰੋਜੈਕਟ ਆਦਿ ਅਨੇਕਾਂ ਪ੍ਰਕਾਰ ਦੇ ਗੈਰ-ਵਿੱਦਿਅਕ ਪ੍ਰੋਜੈਕਟ ਚਲਾ ਕੇ ਅਧਿਆਪਕਾਂ ਨੂੰ ਮਾਨਸਿਕ ਤੌਰ 'ਤੇ ਪੇ੍ਰਸ਼ਾਨ ਕੀਤਾ ਜਾ ਰਿਹਾ ਹੈ | ਪੰਜਾਬ ਦਾ ਸਿੱਖਿਆ ਮਹਿਕਮਾ ਇਹ ਸਭ ਕੁੱਝ ਦੇਖ ਕੇ ਮੂਕ ਦਰਸ਼ਕ ਬਣਿਆ ਬੈਠਾ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਧਿਆਪਕ ਅਤੇ ਸਿੱਖਿਆ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਅਤੇ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਲਈ 2 ਜੂਨ ਨੂੰ ਮੁਹਾਲੀ ਦੇ ਵਿੱਦਿਆ ਭਵਨ ਵਿਖੇ ਜ਼ਬਰਦਸਤ ਰੋਸ ਰੈਲੀ ਤੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਜੀ.ਟੀ.ਯੂ. ਦੇ ਆਗੂਆਂ ਨੇ ਸਮੂਹ ਅਧਿਆਪਕਾਂ ਨੂੰ ਬੇਨਤੀ ਕੀਤੀ ਕਿ ਇਸ ਰੋਸ ਮੁਜ਼ਾਹਰੇ 'ਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ | ਇਸ ਮੌਕੇ ਕਮਲ ਨੈਨ, 6635 ਤੋਂ ਰਾਜਵਿੰਦਰ ਸਿੰਘ ਭਿੰਡਰ ਅਤੇ ਨਵਦੀਪ ਸਿੰਘ ਕਕਰਾਲਾ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ, ਵਿਕਾਸ ਸਹਿਗਲ, ਜਸਵਿੰਦਰਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਖੰਗੂੜਾ, ਜੁਗਪ੍ਰਗਟ ਸਿੰਘ ਸਮਾਣਾ, ਪ੍ਰਭਾਤ ਵਰਮਾ, ਕਰਨਬੀਰ ਸਿੰਘ ਬੰਮਣਾ, ਅਸ਼ਵਨੀ ਬੰਸਲ, ਗੁਰਵਿੰਦਰ ਸਿੰਘ ਸੋਨੀ, ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੌਰ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਗੁਰਵਿੰਦਰ ਸਿੰਘ ਧਨੇਠਾ, ਵਰਿੰਦਰ ਸਿੰਘ ਮਰੌੜੀ, ਗੁਰਪ੍ਰੀਤ ਸਿੰਘ ਪਟਿਆਲਾ ਅਤੇ ਜਸਵੀਰ ਸਿੰਘ ਪਟਿਆਲਾ, ਗੁਰਵਿੰਦਰ ਸਿੰਘ ਗਹੀਰ, ਸੁਧੀਰ ਕੁਮਾਰ, ਹਰਜਿੰਦਰ ਸਿੰਘ ਪਟਿਆਲਾ, ਗੁਰਪ੍ਰੀਤ ਸਿੰਘ ਅਮਾਮਨਗਰ, ਸੰਦੀਪ ਕੁਮਾਰ, ਸੁਖਦੀਪ ਸਿੰਘ ਮਠਾੜੂ, ਸ਼ਿਵਪ੍ਰੀਤ ਸਿੰਘ ਪਟਿਆਲਾ ਆਦਿ ਹਾਜ਼ਰ ਰਹੇ |

ਪਿਛਲੀ ਖ਼ਬਰ ਚੋਣਾਂ ਦੌਰਾਨ ਡੀ.ਆਈ.ਜੀ. ਸਿੰਗਲਾ ਤੇ ਐਸ.ਐਸ.ਪੀ. ਗੌਰਵ ਤੂਰਾ ਨੇ ਕੀਤਾ ਸੰਵੇਦਨਸ਼ੀਲ ਬੂਥਾਂ ਦਾ ਦੌਰਾ <br/> ਅਗਲੀ ਖ਼ਬਰ ਵਿੱਕੀ ਘਨੌਰ ਵਲੋਂ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਵਿਰਕ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।