22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪਿੰਡ ਪੰਡਤਾਂ ਖੇੜੀ 'ਚ ਕਰਵਾਏ ਵਾਲੀਬਾਲ ਟੂਰਨਾਮੈਂਟ 'ਚ ਪਿੰਡ ਸੇਖੂਪੁਰ ਦੀ ਟੀਮ ਨੇ ਮਾਰੀ ਬਾਜ਼ੀ <br/>

ਅਜੀਤ ਡੈਸਕ 27-05-2026
ਘਨੌਰ, 26 ਮਈ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਪਿੰਡ ਪੰਡਤਾਂ ਖੇੜੀ ਵਿਖੇ ਇਕ ਦਿਨਾ ਸ਼ਾਨਦਾਰ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਇਲਾਕੇ ਦੀਆਂ ਵੱਖ-ਵੱਖ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ | ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਿੰਡ ਸੇਖੂਪੁਰ ਦੀ ਟੀਮ ਨੇ ਜਿੱਤ ਦੇ ਝੰਡੇ ਗੱਡ ਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਟਰਾਫੀ 'ਤੇ ਕਬਜ਼ਾ ਜਮਾਇਆ | ਜੇਤੂ ਰਹੀ ਸੇਖੂਪੁਰ ਦੀ ਟੀਮ 'ਚ ਸ਼ਾਮਲ ਹੋਣਹਾਰ ਖਿਡਾਰੀ ਜਸਕੀਰਤ ਸਿੰਘ, ਜਤਨਵੀਰ ਸਿੰਘ, ਸਹਿਜਵੀਰ ਸਿੰਘ, ਹੈਵਨ ਸਿੰਘ, ਕਰਨਵੀਰ ਸਿੰਘ, ਜਸਮੀਤ ਸਿੰਘ ਅਤੇ ਗੁਰਨੂਰ ਸਿੰਘ ਨੇ ਮੈਦਾਨ ਵਿਚ ਬਿਹਤਰੀਨ ਤਾਲਮੇਲ ਅਤੇ ਖੇਡ ਭਾਵਨਾ ਦਾ ਮੁਜ਼ਾਹਰਾ ਕੀਤਾ | ਇਸ ਅਹਿਮ ਪ੍ਰਾਪਤੀ 'ਤੇ ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ਵਲੋਂ ਜੇਤੂ ਖਿਡਾਰੀਆਂ ਨੂੰ ਟਰਾਫੀ ਜਿੱਤਣ 'ਤੇ ਬਹੁਤ-ਬਹੁਤ ਮੁਬਾਰਕਬਾਦ ਦਿੱਤੀ ਗਈ | ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕਰਦਿਆਂ ਉਨਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ | ਖੇਡ ਪ੍ਰੇਮੀਆਂ ਨੇ ਕਿਹਾ ਕਿ ਨੌਜਵਾਨਾਂ ਦਾ ਖੇਡਾਂ ਵੱਲ ਇਹ ਰੁਝਾਨ ਬੇਹੱਦ ਸ਼ਲਾਘਾਯੋਗ ਹੈ | ਅਜਿਹੇ ਟੂਰਨਾਮੈਂਟ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਮੈਦਾਨ ਨਾਲ ਜੋੜਨ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ |

ਪਿਛਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਕਿਸਾਨਾਂ ਦੇ ਹਿੱਤਾਂ ਲਈ ਹਰੇਕ ਸੰਘਰਸ਼ ਲੜਨ ਲਈ ਵਚਨਬੱਧ-ਸਿੱਧੂਪੁਰ <br/> ਅਗਲੀ ਖ਼ਬਰ ਨਵੇਂ ਬਣੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀਮਾਜਰਾ ਸ਼ਿਵ ਮੰਦਰ ਜਟਵਾਹੜ ਵਿਖੇ ਹੋਏ ਨਤਮਸਤਕ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।