22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਭਾਕਿਯੂ ਏਕਤਾ ਸਿੱਧੂਪੁਰ ਕਿਸਾਨਾਂ ਦੇ ਹਿੱਤਾਂ ਲਈ ਹਰੇਕ ਸੰਘਰਸ਼ ਲੜਨ ਲਈ ਵਚਨਬੱਧ-ਸਿੱਧੂਪੁਰ <br/>

ਭਾਕਿਯੂ ਏਕਤਾ ਸਿੱਧੂਪੁਰ ਵਲੋਂ ਲੈਂਡ ਮਾਰਗੇਜ ਬੈਂਕ ਬਸੀ ਪਠਾਣਾਂ ਅੱਗੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਸਮੇਂ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਤੇ ਹੋਰ ਕਿਸਾਨ ਆਗੂ | ਤਸਵੀਰ: ਕਰਨ <br/> 27-05-2026
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਨੇ ਲੈਂਡ ਮਾਰਗੇਜ ਬੈਂਕ ਬਸੀ ਪਠਾਣਾਂ ਅੱਗੇ ਚੱਲ ਰਹੇ ਧਰਨੇ ਵਿਚ ਸ਼ਮੂਲੀਅਤ ਕੀਤੀ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਲੈਂਡ ਮਾਰਗੇਜ ਬੈਂਕ ਦੀ ਧੋਖਾਧੜੀ ਦਾ ਸ਼ਿਕਾਰ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਪਿੰਡ ਹਰੀ ਨੌਂ ਦੇ ਦੋ ਸਕੇ ਭਰਾਵਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੀ 30 ਮਾਰਚ ਤੋਂ ਫ਼ਰੀਦਕੋਟ ਵਿਖੇ ਬੈਂਕ ਅੱਗੇ ਧਰਨਾ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨਾਂ ਪ੍ਰਤੀ ਨਫ਼ਰਤ ਅਤੇ ਕਾਰਪੋਰੇਟ ਘਰਾਣਿਆਂ ਨਾਲ ਯਾਰੀ ਦਾ ਇਸ ਗੱਲ ਤੋਂ ਹੀ ਪਤਾ ਲੱਗਦਾ ਹੈ ਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦਾ ਰਾਹ ਪੱਧਰਾ ਕਰਨ ਲਈ ਮੁੱਖ ਮੰਤਰੀ ਵਲੋਂ ਲੈਂਡ ਮਾਰਗੇਜ ਬੈਂਕ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਦੇ ਹੁਕਮ ਦਿੱਤੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਬੀਕੇਯੂ ਏਕਤਾ ਸਿੱਧੂਪੁਰ ਕਿਸਾਨਾਂ ਦੇ ਹਿੱਤਾਂ ਲਈ ਹਰੇਕ ਸੰਘਰਸ਼ ਲੜਨ ਲਈ ਵਚਨਬੱਧ ਹੈ ਅਤੇ ਉਹ ਨਾ ਕਿਸੇ ਕਿਸਾਨ ਦੀ ਜ਼ਮੀਨ ਦੀ ਕੁਰਕੀ ਹੋਣ ਦੇਣਗੇ ਅਤੇ ਨਾ ਹੀ ਸਰਕਾਰ ਨੂੰ ਕਿਸੇ ਕਿਸਾਨ ਨੂੰ ਜੇਲ੍ਹ ਵਿਚ ਬੰਦ ਕਰਨ ਦੇਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖ਼ੋਜੇ ਮਾਜਰਾ, ਅਮਰੀਕ ਸਿੰਘ, ਮਦਨਜੀਤ ਸਿੰਘ, ਵਰਿੰਦਰ ਸਿੰਘ, ਸੁਖਵਿੰਦਰ ਸਿੰਘ ਪੋਲਾ, ਅਮਰੀਕ ਸਿੰਘ, ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੁਹਾਗਹੇੜੀ ਅਵਤਾਰ ਸਿੰਘ ਖਰੌੜਾ ਅਤੇ ਸੰਦੀਪ ਸਿੰਘ ਬਧੌਛੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਨੈਸ਼ਨਲ ਹਾਈਵੇਅ 'ਤੇ ਜ਼ਮੀਨਾਂ ਨੂੰ ਰਸਤਾ ਨਾ ਛੱਡੇ ਜਾਣ ਦੇ ਵਿਰੋਧ ਵਿਚ ਲੋਕਾਂ ਨੇ ਲਗਾਇਆ ਰੋਸ ਧਰਨਾ <br/> ਅਗਲੀ ਖ਼ਬਰ ਪਿੰਡ ਪੰਡਤਾਂ ਖੇੜੀ 'ਚ ਕਰਵਾਏ ਵਾਲੀਬਾਲ ਟੂਰਨਾਮੈਂਟ 'ਚ ਪਿੰਡ ਸੇਖੂਪੁਰ ਦੀ ਟੀਮ ਨੇ ਮਾਰੀ ਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।