22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪਾਈਨ ਗਰੋਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਗੁਰਮਤਿ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 27-05-2026
ਬਸੀ ਪਠਾਣਾਂ, 26 ਮਈ (ਪੱਤਰ ਪ੍ਰੇਰਕ)-ਪਾਈਨ ਗਰੋਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਇਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦੇ ਹੋਏ ਗੁਰਮਤਿ ਗਿਆਨ ਅਤੇ ਲੰਮੇ ਕੇਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਉੱਚ ਸਥਾਨ ਪ੍ਰਾਪਤ ਕੀਤੇ ਹਨ | ਇਸ ਮੌਕੇ ਗਿਆਰਵੀਂ ਜਮਾਤ ਆਰਟਸ ਦੇ ਵਿਦਿਆਰਥੀ ਅਮਰਿੰਦਰ ਸਿੰਘ ਨੇ ਗੁਰਬਾਣੀ ਕੰਠ ਮੁਕਾਬਲੇ ਵਿਚ ਪਹਿਲਾ, ਵਿਦਿਆਰਥਣ ਪ੍ਰਭਨੂਰ ਕੌਰ ਨੇ ਪੰਜਵਾਂ ਸਥਾਨ, ਅੱਠਵੀਂ ਜਮਾਤ ਦੇ ਵਿਦਿਆਰਥੀ ਇਰਮਾਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਨਾਂ ਪ੍ਰਾਪਤੀਆਂ ਨੇ ਨਾ ਸਿਰਫ਼ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਨੂੰ ਦਰਸਾਇਆ, ਸਗੋਂ ਪਾਈਨ ਗਰੋਵ ਪਬਲਿਕ ਸਕੂਲ ਵਲੋਂ ਦਿੱਤੀ ਜਾ ਰਹੀ ਸੰਸਕਾਰਮਈ ਅਤੇ ਗੁਣਵੱਤਾ ਭਰਪੂਰ ਸਿੱਖਿਆ ਦੀ ਵੀ ਸੁੰਦਰ ਝਲਕ ਪੇਸ਼ ਕੀਤੀ | ਸਕੂਲ ਦੇ ਪ੍ਰਧਾਨ ਵਿਜੈ ਕੌਸ਼ਲ, ਚੇਅਰਪਰਸਨ ਵੀਨਾ ਕੌਸ਼ਲ ਅਤੇ ਪਿ੍ੰਸੀਪਲ ਨੀਤੂ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ, ਅਧਿਆਤਮਿਕ ਚੇਤਨਾ ਅਤੇ ਸਿੱਖੀ ਮੁੱਲਾਂ ਨੂੰ ਮਜ਼ਬੂਤ ਕਰਦੀਆਂ ਹਨ | ਵਿਜੈ ਕੌਸ਼ਲ ਅਤੇ ਵੀਨਾ ਕੌਸ਼ਲ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਭਰਪੂਰ ਪ੍ਰਸੰਸਾ ਕੀਤੀ, ਜਿਨਾਂ ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਵਿਦਿਆਰਥੀ ਹਰ ਖੇਤਰ ਵਿਚ ਕਾਮਯਾਬੀ ਦੀਆਂ ਨਵੀਆਂ ਉੱਚਾਈਆਂ ਛੂਹ ਰਹੇ ਹਨ | ਇਨਾਂ ਮੁਕਾਬਲਿਆਂ ਵਿਚ ਅਵੱਲ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਵਲੋਂ ਨਗਦ ਇਨਾਮ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਵਲੋਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਲਈ ਕੀਤੀ ਪਾਣੀ ਦੀ ਸੇਵਾ <br/> ਅਗਲੀ ਖ਼ਬਰ ਨੈਸ਼ਨਲ ਹਾਈਵੇਅ 'ਤੇ ਜ਼ਮੀਨਾਂ ਨੂੰ ਰਸਤਾ ਨਾ ਛੱਡੇ ਜਾਣ ਦੇ ਵਿਰੋਧ ਵਿਚ ਲੋਕਾਂ ਨੇ ਲਗਾਇਆ ਰੋਸ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।