16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਅੱਜ ਹੋਵੇਗੀ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਦੀ ਤਾਜਪੋਸ਼ੀ

ਅਜੀਤ ਡੈਸਕ 28-05-2026
ਪਟਿਆਲਾ, 27 ਮਈ (ਧਰਮਿੰਦਰ ਸਿੰਘ ਸਿੱਧੂ)-ਗੁਰਦੇਵ ਸਿੰਘ ਟਿਵਾਣਾ ਵਲੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਕੱਲ੍ਹ 28 ਮਈ ਨੂੰ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਅਰਦਾਸ ਕੀਤੀ ਜਾਵੇਗੀ | ਜਿਸ 'ਚ ਵਿੱਤ ਮੰਤਰੀ ਹਰਪਾਲ ਚੀਮਾ, ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਅਮਨ ਅਰੋੜਾ ਕੈਬਨਿਟ ਮੰਤਰੀ, ਵਰਿੰਦਰ ਗੋਇਲ ਕੈਬਨਿਟ ਮੰਤਰੀ ਸਮੇਤ ਜ਼ਿਲ੍ਹੇ ਦੇ ਵਿਧਾਇਕ ਹਾਜ਼ਰ ਹੋਣਗੇ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਉਕਤ ਵਿਧਾਇਕਾਂ ਅਤੇ ਮੰਤਰੀਆਂ ਦੀ ਹਾਜ਼ਰੀ 'ਚ ਗੁਰਦੇਵ ਸਿੰਘ ਟਿਵਾਣਾ ਦੀ ਤਾਜਪੋਸ਼ੀ ਕੀਤੀ ਜਾਵੇਗੀ | ਦੱਸਣਯੋਗ ਹੈ ਕਿ ਬੀਤੀ 14 ਮਈ ਨੂੰ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਵਿਖੇ ਗੁਰਦੇਵ ਸਿੰਘ ਟਿਵਾਣਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ | ਜਿੱਥੇ ਵੱਡੀ ਗਿਣਤੀ ਆਮ ਆਦਮੀ ਪਾਰਟੀ ਦੇ ਸਮਰਥਕਾਂ ਸਮੇਤ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਹਾਜ਼ਰ ਰਹਿ ਕੇ ਗੁਰਦੇਵ ਸਿੰਘ ਟਿਵਾਣਾ ਨੂੰ ਆਪ ਮੌਕੇ 'ਤੇ ਸ਼ਾਮਲ ਹੋ ਕੇ ਉਕਤ ਅਹੁਦੇ ਦੀਆਂ ਵਧਾਈਆਂ ਦਿੱਤੀਆਂ ਸਨ |
ਪਿਛਲੀ ਖ਼ਬਰ ਡੇਰਾ ਬਾਬਾ ਸੀ੍ਰਚੰਦ ਲੌਟ ਵਿਖੇ ਦਸਮੀਂ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ 6 ਵਿਦਿਆਰਥੀਆਂ ਨੂੰ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਨਾਲ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।