13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ 'ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ - ਉਪ ਜ਼ਿਲ੍ਹਾ ਸਿੱਖਿਆ ਅਫ਼ਸਰ

ਅਜੀਤ ਡੈਸਕ 31-05-2026
ਪਟਿਆਲਾ, 30 ਮਈ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬੇ ਭਰ ਵਿਚ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਮਨਾਏ ਜਾ ਰਹੇ Tਸਿੱਖਿਆ ਦਾ ਮਹਾਂ ਜਸ਼ਨU ਮੈਗਾ ਪੀਟੀਐਮ ਮਾਪਿਆਂ ਦੀ ਵਰਕਸ਼ਾਪ ਤਹਿਤ ਅੱਜ ਜਿਲ੍ਹਾ ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ 'ਚ ਸਕੂਲ ਆਫ਼ ਐਮੀਨੈਂਸ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਮਾਪਿਆਂ ਨੇ ਸ਼ਮੂਲੀਅਤ ਕਰਕੇ ਆਪਣੇ ਬੱਚਿਆਂ ਦੀ ਵਿੱਦਿਅਕ ਕਾਰਗੁਜ਼ਾਰੀ, ਸਕੂਲ ਦੀਆਂ ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਫ਼ੀਲ ਖਾਨਾ ਸਕੂਲ ਵਿਚ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਬੋਰਡ ਪ੍ਰੀਖਿਆਵਾਂ ਵਿਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਬੋਰਡ ਜਮਾਤਾਂ ਵਿਚ ਕਿਸੇ ਵੀ ਵਿਸ਼ੇ 'ਚ 100 ਵਿਚੋਂ 100 ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਆਰ.ਸੀ.ਏ. ਪ੍ਰੋਗਰਾਮ ਅਧੀਨ ਮਹੱਤਵਪੂਰਨ ਪ੍ਰਗਤੀ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਇਸ ਦੇ ਨਾਲ ਹੀ ਜੇਈ , ਕਲੈਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ 'ਚ ਸਫਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕਰਕੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਰਾਹਿਆ ਗਿਆ | ਸਕੂਲਾਂ ਦੇ ਸਮੂਹ ਅਧਿਆਪਕਾਂ ਅਤੇ ਸਟਾਫ਼ ਦੀ ਵੀ ਵਿਸ਼ੇਸ਼ ਹੌਸਲਾ ਅਫ਼ਜ਼ਾਈ ਕੀਤੀ ਗਈ, ਜਿਨ੍ਹਾਂ ਦੀ ਅਣਥੱਕ ਮਿਹਨਤ ਅਤੇ ਸਮਰਪਣ ਸਦਕਾ ਸਕੂਲ ਨੇ ਅਕਾਦਮਿਕ, ਸਹਿ-ਅਕਾਦਮਿਕ, ਖੇਡਾਂ ਅਤੇ ਹੋਰ ਖੇਤਰਾਂ ਵਿਚ ਮਹੱਤਵਪੂਰਨ ਉਪਲੱਬਧੀਆਂ ਹਾਸਲ ਕੀਤੀਆਂ ਹਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਸ਼ਰਮਾ ਨੇ ਕਿਹਾ ਕਿ Tਸਿੱਖਿਆ ਦਾ ਮਹਾਂ-ਜਸ਼ਨU ਪੰਜਾਬ ਸਰਕਾਰ ਦੀ ਇੱਕ ਦੂਰਅੰਦੇਸ਼ੀ ਪਹਿਲ ਹੈ, ਜਿਸ ਦਾ ਮਕਸਦ ਮਾਪਿਆਂ ਨੂੰ ਸਕੂਲਾਂ ਨਾਲ ਹੋਰ ਨੇੜਿਓਾ ਜੋੜਨਾ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਹਰ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰ ਰਹੇ ਹਨ ਅਤੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਤੋਂ ਲੈ ਕੇ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ 'ਚ ਵੀ ਸ਼ਾਨਦਾਰ ਸਫਲਤਾਵਾਂ ਹਾਸਲ ਕਰ ਰਹੇ ਹਨ | ਡਾ. ਸ਼ਰਮਾ ਨੇ ਸਨਮਾਨਿਤ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਉਪਲੱਬਧੀਆਂ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹਨ | ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ 'ਚ ਸਕੂਲ, ਪਰਿਵਾਰ ਅਤੇ ਸਮਾਜ ਦੀ ਸਾਂਝੀ ਭੂਮਿਕਾ ਹੁੰਦੀ ਹੈ | ਫੀਲ਼ ਖਾਨਾ ਸਕੂਲ ਦੇ ਪਿ੍ੰਸੀਪਲ ਡਾ. ਰਜਨੀਸ਼ ਗੁਪਤਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ Tਸਿੱਖਿਆ ਦਾ ਮਹਾਂ ਜਸ਼ਨU ਸਕੂਲ, ਮਾਪਿਆਂ ਅਤੇ ਵਿਦਿਆਰਥੀਆਂ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਨ ਦਾ ਇੱਕ ਵਿਲੱਖਣ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਬੋਰਡ ਪ੍ਰੀਖਿਆਵਾਂ, ਜੇ ਈ, ਕਲੈਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਇਸ ਗੱਲ ਦਾ ਸਬੂਤ ਹਨ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ 'ਚ ਆਪਣੀ ਯੋਗਤਾ ਦਾ ਲੋਹਾ ਮਨਵਾ ਰਹੇ ਹਨ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਰਾਜਪਾਲ ਪੰਜਾਬ ਨੇ ਪੰਜਾਬ ਪਬਲਿਕ ਸਕੂਲ ਨਾਭਾ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਡੀਏਵੀ ਪਬਲਿਕ ਸਕੂਲ 'ਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।