13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਕੀਤਾ ਸਨਮਾਨ

ਅਜੀਤ ਡੈਸਕ 31-05-2026
ਪਾਤੜਾਂ, 30 ਮਈ (ਗੁਰਇਕਬਾਲ ਸਿੰਘ ਖਾਲਸਾ)-ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੇ 10 ਉਮੀਦਵਾਰਾਂ ਦੇ ਜੇਤੂ ਹੋਣ 'ਤੇ ਅੱਜ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ ਆਪਣੇ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਸਮੂਹ ਉਮੀਦਵਾਰਾਂ ਦਾ ਸਨਮਾਨ ਕਰਦਿਆਂ ਵਧਾਈ ਦਿੱਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਪਾਤੜਾਂ ਸ਼ਹਿਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿਚ ਉਮੀਦਵਾਰਾਂ ਨੂੰ ਜਿਤਾ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਕੰਮਾਂ 'ਤੇ ਮੋਹਰ ਲਗਾਈ ਹੈ | ਉਨਾਂ ਕਿਹਾ ਕਿ ਉਹ ਪਾਤੜਾਂ ਸ਼ਹਿਰ ਅਤੇ ਹਲਕਾ ਸ਼ਤਰਾਨਾ ਦੇ ਲੋਕਾਂ ਦੇ ਸਦਾ ਰਿਣੀ ਰਹਿਣਗੇ ਕਿਉਂਕਿ ਹਰ ਚੋਣ ਵਿੱਚ ਉਹਨਾਂ ਆਮ ਆਦਮੀ ਪਾਰਟੀ ਦਾ ਸਾਥ ਦੇ ਕੇ ਵੱਡੀ ਜਿੱਤ ਦਵਾਈ ਹੈ | ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਪਾਤੜਾਂ ਸ਼ਹਿਰ ਦੇ ਰੁਕ ਹੋਏ ਵਿਕਾਸ ਕਾਰਜਾਂ ਨੂੰ ਜਲਦ ਸਿਰੇ ਚੜਾਇਆ ਜਾਵੇਗਾ ਅਤੇ ਪਾਤੜਾ ਸ਼ਹਿਰ ਦੀ ਮੁੱਖ ਮੰਗ ਫਾਇਰ ਬਿ੍ਗੇਡ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਜੇਤੂ ਕੌਂਸਲਰਾਂ ਨੇ ਕਿਹਾ ਕਿ ਉਹ ਆਪਣੇ ਵਾਰਡਾਂ ਦੇ ਸਮੂਹ ਮੋਟਰਾਂ ਦੇ ਧੰਨਵਾਦੀ ਹਨ ਜਿਨਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਭਰੋਸਾ ਜਿਤਾਉਂਦਿਆਂ ਉਹਨਾਂ ਨੂੰ ਜਿੱਤ ਹਾਸਿਲ ਕਰਵਾਈ ਹੈ | ਉਨਾਂ ਕਿਹਾ ਕਿ ਉਹ ਪਾਤੜਾਂ ਸ਼ਹਿਰ ਦੇ ਵਾਰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਕੇ ਰਹਿੰਦੀ ਸਾਰੇ ਕੰਮ ਜਲਦ ਤੋਂ ਜਲਦ ਪੂਰਾ ਕਰਵਾਉਣਗੇ | ਇਸ ਮੌਕੇ ਇੱਥੇ ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ, ਕੌਂਸਲਰ ਕੁਲਦੀਪ ਸਿੰਘ ਥਿੰਦ, ਭਗਵਤ ਦਿਆਲ ਨਿੱਕਾ, ਸੋਨੀ ਜਲੂਰ, ਅੰਮਿ੍ਤ ਕਾਲੇਕਾ, ਕੁਲਦੀਪ ਸਿੰਘ ਬਿੱਟੂ ਬਦੇਸ਼ਾਂ, ਮਨਵੀਰ ਸਿੰਘ ਮੰਨਾ, ਗੁਰਮੀਤ ਅਰੋੜਾ, ਅਨਮਿੰਦਰ ਸਿੰਘ, ਕੰਵਲ ਵਧਵਾ, ਪ੍ਰੀਤੀ ਜੈਨ, ਅਜੇਪਾਲ ਸਿੰਘ ਕਾਲੇਕਾ, ਸੁਖਪਾਲ ਸਿੰਘ, ਸੋਨੂ ਗਰਗ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਨਾਭਾ ਦੇ ਵਾਰਡ ਨੰਬਰ 20 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਦੀਪ ਸਿੰਘ ਖੰਨਾ ਰਹੇ ਜੇਤੂ, ਅਗਲੀ ਖ਼ਬਰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਬੁਰਜ ਟਿੱਲਾ ਵਿਖੇ ਆਉਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।