03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕੈਨੇਡਾ ਦੀ ਪੀ.ਆਰ. ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 18 ਲੱਖ

ਅਜੀਤ ਡੈਸਕ 03-06-2026
ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਕੈਨੇਡਾ ਦੀ ਪੀ.ਆਰ. ਦਿਵਾਉਣ ਦਾ ਝਾਂਸਾ ਦੇ ਕੇ ਉਸ ਤੋਂ 18 ਲੱਖ ਰੁਪਏ ਲੈਣ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਇਮੀਗ੍ਰੇਸ਼ਨ ਏਜੰਟ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਮਦਨ ਸਿੰਘ ਵਾਸੀ ਪਟਿਆਲਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਲੜਕੇ ਨੂੰ ਕੈਨੇਡਾ 'ਚ ਪੀ.ਆਰ. ਦਿਵਾ ਕੇ ਭੇਜਣ ਦਾ ਝਾਂਸਾ ਦੇ ਕੇ ਪਟਿਆਲਾ 'ਚ ਇਮੀਗੇ੍ਰਸ਼ਨ ਦਾ ਕੰਮ ਕਰਦੇ ਜਤਿਨ ਗਰਗ, ਭੂਮਿਕ ਕੁਮਾਰ ਨੇ 18 ਲੱਖ ਰੁਪਏ ਲਏ | ਪਰੰਤੂ ਬਾਅਦ 'ਚ ਨਾ ਤਾਂ ਏਜੰਟਾਂ ਨੇ ਪੈਸੇ ਵਾਪਸ ਕੀਤੇ ਅਤੇ ਨਾ ਹੀ ਲੜਕੇ ਨੂੰ ਕੈਨੇਡਾ ਭੇਜਿਆ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ ਅਗਲੀ ਖ਼ਬਰ ਚਾਚੇ ਭਤੀਜੇ ਦੀ ਕੀਤੀ ਕੁੱਟਮਾਰ ਕਰ 10 ਹਜ਼ਾਰ ਖੋਹੇ, ਤਿੰਨ ਨਾਮਜ਼ਦ, ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।