02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

'ਆਪ' ਆਗੂ ਰੋਜ਼ੀ ਨਾਗਪਾਲ ਨੇ ਭਰੇ ਗਏ ਸਰਕਾਰੀ ਸਕੀਮਾਂ ਦੇ ਫਾਰਮ

ਅਜੀਤ ਡੈਸਕ 03-06-2026
ਨਾਭਾ, 2 ਜੂਨ (ਜਗਨਾਰ ਸਿੰਘ ਦੁਲੱਦੀ)-ਅੱਜ 'ਆਪ' ਆਗੂ ਸਾਬਕਾ ਕੌਂਸਲਰ ਰੋਜ਼ੀ ਨਾਗਪਾਲ ਵਲੋਂ ਵਾਰਡ ਨੰਬਰ 23 ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਚਲਾਈ ਗਈ 1 ਹਜ਼ਾਰ ਰੁਪਏ ਅਤੇ 1500 ਰੁਪਏ ਮਹਿਲਾ ਸਕੀਮ ਵਾਲੇ ਫਾਰਮ ਭਰਨੇ ਸ਼ੁਰੂ ਕਿਤੇ ਗਏ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੌਂਸਲਰ ਰੋਜ਼ੀ ਨਾਗਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਹੀ ਸਕੀਮਾਂ ਨੂੰ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਹਰ ਘਰ ਤੱਕ ਪਹੁੰਚਾਇਆ ਜਾਵੇਗਾ | ਉੱਘੇ ਸਮਾਜ ਸੇਵੀ ਦੀਪਕ ਨਾਗਪਾਲ ਨੇ ਕਿਹਾ ਕਿ ਉਹ ਅਤੇ ਉਸ ਦਾ ਪਰਿਵਾਰ ਵਾਰਡ ਵਾਸੀਆਂ ਦੀ ਸੇਵਾ ਵਿਚ ਹਰ ਵਕਤ ਹਾਜ਼ਰ ਰਹੇਗਾ, ਕਿਉਂ ਜੋ ਵਾਰਡ ਵਾਸੀਆਂ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਪਿਛਲੇ ਲੰਮੇ ਸਮੇਂ ਵੱਡਾ ਸਹਿਯੋਗ ਮਿਲਦਾ ਰਿਹਾ ਹੈ |
ਪਿਛਲੀ ਖ਼ਬਰ ਸਿੱਖਿਆ ਬੋਰਡ ਨੇ ਫੇਲ੍ਹ ਵਿਦਿਆਰਥੀਆਂ ਲਈ ਆਨਲਾਈਨ ਦਾਖ਼ਲਿਆਂ ਸੰਬੰਧੀ ਅੰਤਿਮ ਮਿਤੀ 12 ਜੂਨ ਐਲਾਨੀ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।