02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

'ਬੋਲੇਗਾ ਘਨੌਰ, ਬਦਲੇਗਾ ਦੌਰ' ਮਾਰਚ ਦੇ ਚੌਥੇ ਦਿਨ ਸੁਖਬੀਰ ਸਿੰਘ ਬਾਦਲ ਨੇ ਵੀਡੀਓ ਕਾਲ ਰਾਹੀਂ ਝਿੰਜਰ ਨਾਲ ਕੀਤੀ ਗੱਲਬਾਤ

'ਬੋਲੇਗਾ ਘਨੌਰ, ਬਦਲੇਗਾ ਦੌਰ' ਪੈਦਲ ਮਾਰਚ ਦੌਰਾਨ ਚੱਪੜ ਪਿੰਡ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵੀਡੀਓ ਕਾਲ 'ਤੇ ਗੱਲਬਾਤ ਕਰਦੇ ਹੋਏ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ | ਅਜੀਤ ਤਸਵੀਰ <br/> 03-06-2026
ਘਨੌਰ, 2 ਜੂਨ (ਸਰਦਾਰਾ ਸਿੰਘ ਲਾਛੜੂ)-''ਬੋਲੇਗਾ ਘਨੌਰ, ਬਦਲੇਗਾ ਦੌਰ'' ਪੈਦਲ ਮਾਰਚ ਦੇ ਚੌਥੇ ਦਿਨ ਘਨੌਰ ਦੇ ਲੋਕਾਂ ਦੀਆਂ ਸਮੱਸਿਆਵਾਂ ਸਿੱਧੇ ਤੌਰ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੱਕ ਪਹੁੰਚੀਆਂ, ਜਿਨ੍ਹਾਂ ਨੇ ਮੰਗਲਵਾਰ ਨੂੰ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਅਤੇ ਜਸਮੇਰ ਸਿੰਘ ਲਾਛੜੂ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ | ਦਿਨ ਦਾ ਇਕ ਮਹੱਤਵਪੂਰਨ ਪਲ ਉਸ ਵੇਲੇ ਆਇਆ ਜਦੋਂ ਮਾਰਚ ਚੱਪੜ ਪਿੰਡ ਪਹੁੰਚਿਆ ਅਤੇ ਸੁਖਬੀਰ ਸਿੰਘ ਬਾਦਲ ਨੇ ਖੁਦ ਝਿੰਜਰ ਨੂੰ ਫੋਨ ਕਰਕੇ ਮਾਰਚ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ | ਇਸ ਦੌਰਾਨ ਝਿੰਜਰ ਨੇ ਦੱਸਿਆ ਕਿ ਲੋਕਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਪਿੰਡਾਂ ਦੇ ਦੌਰਿਆਂ ਦੌਰਾਨ ਵੱਡੀ ਗਿਣਤੀ 'ਚ ਲੋਕ ਆਪਣੀਆਂ ਮੁਸ਼ਕਲਾਂ ਸਾਂਝੀਆਂ ਕਰ ਰਹੇ ਹਨ | ਬਾਦਲ ਨੇ ਇਸ ਜਨ-ਸੰਪਰਕ ਮੁਹਿੰਮ 'ਚ ਹਿੱਸਾ ਲੈ ਰਹੇ ਵਰਕਰਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਹਰ ਪਿੰਡ ਤੱਕ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣਨ ਲਈ ਪ੍ਰੇਰਿਤ ਕੀਤਾ | 30 ਮਈ ਨੂੰ ਝਿੰਜਰ ਵਲੋਂ ਸ਼ੁਰੂ ਕੀਤਾ ਗਿਆ ਇਹ ਪੈਦਲ ਮਾਰਚ ਮੰਗਲਵਾਰ ਨੂੰ ਅਜਰੌਰ ਪਿੰਡ ਤੋਂ ਸ਼ੁਰੂ ਹੋਇਆ ਅਤੇ ਪੰਡਤਾਂ, ਖੇੜੀ, ਸੀਲ, ਚੱਪੜ, ਜਰੀਕਪੁਰ, ਕਤਲਹਾਰ, ਹਰੀਪੁਰ ਝੁੰਗੀਆਂ, ਅੱਡਾ ਰਸੂਲਪੁਰ ਅਤੇ ਮੰਜੌਲੀ ਪਿੰਡਾਂ 'ਚੋਂ ਲੰਘਿਆ | ਝਿੰਜਰ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਦੌਰਾਨ ਮਾਰਚ ਕਰੀਬ 40 ਪਿੰਡਾਂ ਤੱਕ ਪਹੁੰਚ ਚੁੱਕਾ ਹੈ ਅਤੇ 8 ਜੂਨ ਤੱਕ ਜਾਰੀ ਰਹੇਗਾ, ਜਿਸ ਦੌਰਾਨ ਹਲਕੇ ਦੇ ਲਗਭਗ 100 ਪਿੰਡਾਂ ਦਾ ਦੌਰਾ ਕੀਤਾ ਜਾਵੇਗਾ | ਗੱਲਬਾਤ ਦੌਰਾਨ ਝਿੰਜਰ ਨੇ ਲੋਕਾਂ ਵਲੋਂ ਉਠਾਏ ਗਏ ਕਈ ਮੁੱਦਿਆਂ ਦਾ ਜ਼ਿਕਰ ਕੀਤਾ, ਜਿਨ੍ਹਾਂ 'ਚ ਆਟਾ-ਦਾਲ ਸਕੀਮ ਦਾ ਬੰਦ ਹੋਣਾ, ਲਾਭਪਾਤਰੀਆਂ ਲਈ ਕਣਕ ਦੀ ਵੰਡ 'ਚ ਕਥਿਤ ਕਟੌਤੀ, ਮਕਾਨਾਂ ਦੀ ਮਾੜੀ ਹਾਲਤ ਅਤੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦੀ ਵਧਦੀ ਸਮੱਸਿਆ ਸ਼ਾਮਲ ਹੈ | ਉਨ੍ਹਾਂ ਨੇ ਸਗਨ ਸਕੀਮ ਸਬੰਧੀ ਵੀ ਲੋਕਾਂ ਦੀਆਂ ਸ਼ਿਕਾਇਤਾਂ ਬਾਦਲ ਦੇ ਧਿਆਨ 'ਚ ਲਿਆਂਦੀਆਂ ਅਤੇ ਦੱਸਿਆ ਕਿ ਕਈ ਯੋਗ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲਿਆ | ਝਿੰਜਰ ਨੇ ਸਥਾਨਕ ਟਰਾਂਸਪੋਰਟ ਆਪਰੇਟਰਾਂ ਦੀਆਂ ਚਿੰਤਾਵਾਂ ਵੀ ਉਠਾਈਆਂ | ਉਨ੍ਹਾਂ ਦੋਸ਼ ਲਾਇਆ ਕਿ ਸਥਾਨਕ ਆਪਰੇਟਰਾਂ ਨੂੰ ਉਨ੍ਹਾਂ ਦੇ ਆਪਣੇ ਰੂਟਾਂ ਤੋਂ ਬਾਹਰ ਕੀਤਾ ਜਾ ਰਿਹਾ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਕਈ ਟਰਾਂਸਪੋਰਟ ਰੂਟਾਂ 'ਤੇ ਦਿੱਲੀ ਆਧਾਰਿਤ ਆਪਰੇਟਰਾਂ ਦਾ ਕਬਜ਼ਾ ਹੋ ਗਿਆ ਹੈ, ਜਿਨ੍ਹਾਂ ਨੂੰ ਕਥਿਤ ਤੌਰ 'ਤੇ ਆਮ ਆਦਮੀ ਪਾਰਟੀ ਸਰਕਾਰ ਦੀ ਸਰਪ੍ਰਸਤੀ ਹਾਸਲ ਹੈ, ਜਿਸ ਕਾਰਨ ਸਥਾਨਕ ਟਰਾਂਸਪੋਰਟਰਾਂ ਅਤੇ ਵਪਾਰੀਆਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ | ਉਠਾਏ ਗਏ ਮੁੱਦਿਆਂ ਦੇ ਜਵਾਬ 'ਚ ਬਾਦਲ ਨੇ ਝਿੰਜਰ ਨੂੰ ਭਰੋਸਾ ਦਿਵਾਇਆ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਗਨ ਸਕੀਮ ਅਧੀਨ ਸਹਾਇਤਾ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ ਅਤੇ ਲੋੜਵੰਦ ਤੇ ਯੋਗ ਪਰਿਵਾਰਾਂ ਨੂੰ 5 ਮਰਲੇ ਦੇ ਪਲਾਟ ਦਿੱਤੇ ਜਾਣਗੇ | ਝਿੰਜਰ ਨੇ ਕਿਹਾ ਕਿ ਇਸ ਪੈਦਲ ਮਾਰਚ ਦਾ ਇਕੋ-ਇਕ ਮਕਸਦ ਹਰ ਪਿੰਡ ਤੱਕ ਪਹੁੰਚਣਾ, ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਬੁਲੰਦ ਕਰਨਾ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਰਕਾਰ ਵਲੋਂ ਅਣਗੌਲੀਆਂ ਕੀਤੀਆਂ ਜਾ ਰਹੀਆਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨਾ ਹੈ |
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪਾਰਟੀ ਦੀ ਬਣੇਗੀ ਸਰਕਾਰ-ਪ੍ਰਨੀਤ ਕੌਰ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਸਵ. ਰਾਜਾ ਰਣਧੀਰ ਸਿੰਘ ਨਮਿਤ ਪਾਠ ਦਾ ਭੋਗ 7 ਜੂਨ ਨੂੰ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।