01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਦਰਗਾਹ 'ਤੇ ਨਤਮਸਤਕ ਹੋਏ ਨਿਰਮਲ ਸਿੰਘ ਭੱਟੀਆਂ

ਚੌਧਰੀ ਨਿਰਮਲ ਸਿੰਘ ਭੱਟੀਆਂ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਣ ਤੋਂ ਬਾਅਦ | ਅਜੀਤ ਤਸਵੀਰ <br/> 03-06-2026
ਸਨੌਰ, 2 ਜੂਨ (ਸੋਖਲ)-ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆਂ ਨੇ ਇਲਾਕੇ ਦੇ ਪ੍ਰਸਿੱਧ ਅਤੇ ਇਤਿਹਾਸਕ ਧਾਰਮਿਕ ਅਸਥਾਨ ਖੇਤਾਂ ਵਾਲਾ ਪੀਰ ਕਰਤਾਰਪੁਰ ਵਿਖੇ ਦਰਗਾਹ 'ਤੇ ਨਤਮਸਤਕ ਹੋ ਕੇ ਮੱਥਾ ਟੇਕਿਆ | ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ, ਆਪਸੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਹਲਕੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ | ਦਰਗਾਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਖੇਤਾਂ ਵਾਲਾ ਪੀਰ ਕਰਤਾਰਪੁਰ ਲੋਕਾਂ ਦੀ ਡੂੰਘੀ ਆਸਥਾ ਦਾ ਕੇਂਦਰ ਹੈ, ਜਿੱਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਸੀਸ ਨਿਵਾਉਣ ਲਈ ਪਹੁੰਚਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਸਥਾਨ ਸਾਨੂੰ ਪਿਆਰ, ਸਦਭਾਵਨਾ, ਏਕਤਾ ਅਤੇ ਮਾਨਵਤਾ ਦੀ ਸੇਵਾ ਦਾ ਸੰਦੇਸ਼ ਦਿੰਦੇ ਹਨ | ਇਸ ਮੌਕੇ ਸੇਵਾਦਾਰ ਬਾਬਾ ਬਲਕਾਰ ਸਿੰਘ ਲੱਖੀ ਅਸਰਪੁਰ, ਜਸਵਿੰਦਰ ਸ਼ਰਮਾ, ਕੁਲਦੀਪ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਸਨੌਰ, ਰਾਮ ਸਰਨ ਅਤੇ ਗੁਰਮੀਤ ਬਾਵਾ ਸਮੇਤ ਹੋਰ ਸ਼ਰਧਾਲੂ ਵੀ ਹਾਜ਼ਰ ਸਨ | ਨਿਰਮਲ ਸਿੰਘ ਭੱਟੀਆਂ ਨੇ ਦਰਗਾਹ ਦੀਆਂ ਰਵਾਇਤਾਂ ਅਤੇ ਲੋਕ ਭਲਾਈ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ 18 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਨੇ ਕੀਤਾ ਕਾਬੂ ਅਗਲੀ ਖ਼ਬਰ 18 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਨੇ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।