31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

'ਆਪ' ਦੀ ਸਰਕਾਰ ਦੀਆਂ ਵਧੀਕੀਆਂ ਅਤੇ ਧੱਕੇਸ਼ਾਹੀਆ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਕਦੇ ਬਰਦਾਸ਼ਤ ਨਹੀਂ ਕਰਨਗੇ-ਝਿੰਜਰ, ਚੱਠਾ, ਚੌਹਾਨ, ਕੌਲ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬਿੱਟੂ ਚੱਠਾ, ਵਿਕਰਮਜੀਤ ਚੌਹਾਨ ਅਤੇ ਗੁਰਤੇਜ ਸਿੰਘ ਕੌਲ | ਤਸਵੀਰ : ਵਰਿੰਦਰ ਵਰਮਾ <br/> 03-06-2026
ਨਾਭਾ, 2 ਜੂਨ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਵਧੀਕੀਆਂ ਅਤੇ ਧੱਕੇਸ਼ਾਹੀਆ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਇਨਾਂ ਗੱਲਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਹਲਕਾ ਇੰਚਾਰਜ ਘਨੌਰ ਸਰਬਜੀਤ ਸਿੰਘ ਝਿੰਜਰ, ਪਟਿਆਲਾ ਦਿਹਾਤੀ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਹਲਕਾ ਇੰਚਾਰਜ ਸ਼ਤਰਾਣਾ ਤੋਂ ਬਾਬੂ ਕਬੀਰ ਦਾਸ ਦੇ ਪੁੱਤਰ ਵਿਕਰਮਜੀਤ ਚੌਹਾਨ ਤੇ ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਗੁਰਤੇਜ ਸਿੰਘ ਕੌਲ ਨੇ ਸੂਬਾ ਸਰਕਾਰ ਨੂੰ ਕੜੇ ਹੱਥੀ ਲੈਂਦਿਆਂ ਕੀਤਾ, ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਰਕਾਰ ਤੋਂ ਹਰ ਵਰਗ ਦੁੱਖੀ ਹੋ, ਉਕਤ ਆਗੂਆ ਨੇ ਮਜੀਠਾ ਵਿਖੇ ਵਾਪਰੇ ਘਟਨਾਕ੍ਰਮ 'ਤੇ ਗੁੱਸੇ ਭਰੇ ਲਹਿਜ਼ੇ 'ਚ ਬੋਲਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜ਼ਿਲਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਸਮੇਤ ਦਰਜਨਾਂ ਸਾਥੀਆਂ 'ਤੇ ਸਰਕਾਰ ਦੇ ਇਸ਼ਾਰੇ 'ਤੇ ਜੋ ਝੂਠਾ ਪਰਚਾ ਦਰਜ ਕੀਤਾ ਗਿਆ ਹੈ, ਉਹ ਸਿਰਫ ਸਰਕਾਰ ਦੀ ਬਦਲਾ ਖੋਰੀ ਅਤੇ ਬੋਖਲਾਹਟ ਦਾ ਨਤੀਜਾ ਹੈ | ਉਨਾਂ ਸਾਂਝੇ ਤੌਰ 'ਤੇ ਦੱਸਿਆ ਕਿ ਪੁਲਿਸ ਵੱਲੋਂ ਜੋਬਨਪ੍ਰੀਤ ਸਿੰਘ ਨਾਮੀ ਨੌਜਵਾਨ ਨੂੰ ਨਾਜਾਇਜ਼ ਹਿਰਾਸਤ 'ਚ ਰੱਖਿਆ ਹੋਇਆ ਸੀ, ਜਦੋਂ ਇਸ ਗੈਰਕਾਨੂੰਨੀ ਕਾਰਵਾਈ ਦਾ ਪਰਦਾਫਾਸ਼ ਕਰਨ ਵਾਸਤੇ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਆਗੂ ਉੱਥੇ ਪਹੁੰਚੇ ਤਾਂ ਪੁਲਿਸ ਨੇ ਇਨਸਾਫ ਦੇਣ ਦੀ ਬਜਾਏ ਉਲਟਾ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਧੱਕੇਸ਼ਾਹੀ ਕੀਤੀ | ਹੁਣ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਤੇ ਹੋਰ ਆਗੂਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜੋ ਕਿ ਸਰਾਸਰ ਲੋਕਤੰਤਰ ਦਾ ਘਾਣ ਹੈ | ਉਨਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੌਰਾਨ ਕਾਉਟਿੰਗ ਸੈਂਟਰ ਦੇ ਅੰਦਰ ਵੀ ਭਾਰੀ ਧੱਕੇਸ਼ਾਹੀ ਹੋਈ ਸੀ, ਉੱਥੇ ਮੌਜੂਦ ਅਕਾਲੀ ਦਲ ਦੇ ਕਾਊਾਟਿੰਗ ਏਜੰਟ ਅਤੇ ਜਿਲਾ ਦਿਹਾਤੀ ਪ੍ਰਧਾਨ ਰਾਜਾ ਲਦੇਹ ਨਾਲ ਜੋ ਮਾੜਾ ਵਿਵਹਾਰ ਹੋਇਆ, ਉਹ ਕਹਿਣ ਤੋਂ ਬਾਹਰ ਹੈ |
ਪਿਛਲੀ ਖ਼ਬਰ ਸ਼ਾਮਲਾਟ ਜ਼ਮੀਨ ਦੇ ਹੱਕ ਮੰਗਣ 'ਤੇ ਦਲਿਤ ਪਰਿਵਾਰਾਂ ਦਾ ਸਮਾਜਿਕ ਬਾਈਕਾਟ, ਸਰਕਾਰ ਤੁਰੰਤ ਦਖ਼ਲ ਦੇਵੇ-ਪਰਮਜੀਤ ਸਿੰਘ ਕੈਂ... ਅਗਲੀ ਖ਼ਬਰ ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਹਰਿਆਊ ਖੁਰਦ ਦੀ ਪੰਚਾਇਤ ਵਲੋਂ ਪੰਜਾਬ ਸਰਕਾਰ ਕੋਲੋਂ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੀ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।