31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸ਼ਾਮਲਾਟ ਜ਼ਮੀਨ ਦੇ ਹੱਕ ਮੰਗਣ 'ਤੇ ਦਲਿਤ ਪਰਿਵਾਰਾਂ ਦਾ ਸਮਾਜਿਕ ਬਾਈਕਾਟ, ਸਰਕਾਰ ਤੁਰੰਤ ਦਖ਼ਲ ਦੇਵੇ-ਪਰਮਜੀਤ ਸਿੰਘ ਕੈਂਥ

ਭਾਜਪਾ ਆਗੂ ਪਰਜਮੀਤ ਸਿੰਘ ਕੈਂਥ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 03-06-2026
ਨਾਭਾ, 2 ਜੂਨ (ਵਰਿੰਦਰ ਵਰਮਾ)-ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਨਾਭਾ ਹਲਕੇ ਦੇ ਪਿੰਡ ਚੱਠੇ ਵਿਚ ਦਲਿਤ ਪਰਿਵਾਰਾਂ ਨਾਲ ਹੋ ਰਹੇ ਕਥਿਤ ਸਮਾਜਿਕ ਅਤੇ ਆਰਥਿਕ ਬਾਈਕਾਟ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ¢ ਪਿੰਡ ਦਾ ਦÏਰਾ ਕਰਨ ਉਪਰੰਤ ਕੈਂਥ ਨੇ ਕਿਹਾ ਕਿ ਲਗਭਗ 115 ਏਕੜ ਪੰਚਾਇਤੀ ਸ਼ਾਮਲਾਟ ਜ਼ਮੀਨ ਵਿਚੋਂ ਅਨੁਸੂਚਿਤ ਜਾਤੀਆਂ ਲਈ ਰਾਖਵੇਂ ਇੱਕ-ਤਿਹਾਈ ਹਿੱਸੇ ਦੇ ਹੱਕਾਂ ਦੀ ਮੰਗ ਕਰਨ ਵਾਲੇ ਦਲਿਤ ਪਰਿਵਾਰਾਂ ਨੂੰ ਕਥਿਤ ਤÏਰ 'ਤੇ ਸਮਾਜਿਕ ਤÏਰ 'ਤੇ ਅਲੱਗ-ਥਲੱਗ ਕੀਤਾ ਜਾ ਰਿਹਾ ਹੈ¢ ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਪਸ਼ੂਆਂ ਲਈ ਚਾਰਾ ਨਹੀਂ ਮਿਲਣ ਦਿੱਤਾ ਜਾ ਰਿਹਾ ਅਤੇ ਉਨ੍ਹਾਂ ਨੂੰ ਠੇਕੇ 'ਤੇ ਜ਼ਮੀਨ ਲੈਣ ਤੋਂ ਵੀ ਰੋਕਿਆ ਜਾ ਰਿਹਾ ਹੈ¢ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਐਕਟ, 1961 ਅਨੁਸਾਰ ਪੰਚਾਇਤੀ ਸ਼ਾਮਲਾਟ ਜ਼ਮੀਨ ਦਾ ਇੱਕ-ਤਿਹਾਈ ਹਿੱਸਾ ਅਨੁਸੂਚਿਤ ਜਾਤੀਆਂ ਲਈ ਰਾਖਵਾਂ ਹੈ¢ ਇਸ ਦੇ ਬਾਵਜੂਦ ਉਨ੍ਹਾਂ ਨੂੰ ਕਾਨੂੰਨੀ ਹੱਕਾਂ ਤੋਂ ਵਾਂਝਾ ਰੱਖਣਾ ਅਤੇ ਸਮਾਜਿਕ ਬਾਈਕਾਟ ਕਰਨਾ ਸੰਵਿਧਾਨਕ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ¢ਉਨ੍ਹਾਂ ਦੱਸਿਆ ਕਿ 11 ਅਪ੍ਰੈਲ 2025 ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਜਾਰੀ ਹੁਕਮਾਂ ਵਿੱਚ ਵਿਵਾਦਤ ਜ਼ਮੀਨ ਨੂੰ ਗ੍ਰਾਮ ਪੰਚਾਇਤ ਚੱਠੇ ਦੀ ਸ਼ਾਮਲਾਤ ਦੇਹ ਮੰਨਿਆ ਗਿਆ ਸੀ¢ ਇਸ ਦੇ ਬਾਵਜੂਦ ਨਾਜਾਇਜ਼ ਕਬਜ਼ੇ ਨਾ ਹਟਣਾ ਪ੍ਰਸ਼ਾਸਨਿਕ ਨਾਕਾਮੀ ਨੂੰ ਦਰਸਾਉਂਦਾ ਹੈ¢ ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਆਰਟੀਕਲ 14, 15, 17, 21 ਅਤੇ 46 ਹਰ ਨਾਗਰਿਕ ਨੂੰ ਸਮਾਨਤਾ ਅਤੇ ਸਮਾਜਿਕ ਨਿਆਂ ਦੀ ਗਾਰੰਟੀ ਦਿੰਦੇ ਹਨ¢ ਅਨੁਸੂਚਿਤ ਜਾਤੀ ਪਰਿਵਾਰਾਂ ਦਾ ਸਮਾਜਿਕ ਜਾਂ ਆਰਥਿਕ ਬਾਈਕਾਟ ਕਰਨਾ ਐਸਸੀ/ਐਸਟੀ (ਅੱਤਿਆਚਾਰ ਰੋਕਥਾਮ) ਐਕਟ, 1989 ਤਹਿਤ ਵੀ ਗੰਭੀਰ ਅਪਰਾਧ ਹੈ¢ ਹਰਮੀਤ ਸਿੰਘ ਵਲੋਂ ਪ੍ਰਾਪਤ ਸ਼ਿਕਾਇਤ ਰਾਹੀਂ ਕੈਂਥ ਨੇ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਮੰਗ ਕੀਤੀ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਕਾਨੂੰਨੀ ਤੇ ਸੰਵਿਧਾਨਕ ਹੱਕ ਯਕੀਨੀ ਬਣਾਏ ਜਾਣ¢ ਇਸ ਮÏਕੇ ਹਰਮੀਤ ਸਿੰਘ, ਮੋਹਣ ਸਿੰਘ, ਬਲਵਿੰਦਰ ਹਨੀ, ਰਣਜੀਤ ਰਾਣਾ, ਹਰਦਾਸ ਸਿੰਘ, ਫਕੀਰ ਸਿੰਘ, ਅਮਰੀਕ ਸਿੰਘ, ਬਲਵੀਰ ਸਿੰਘ, ਸੋਨੀ, ਭੂਰਾ ਸਿੰਘ,
ਪਿਛਲੀ ਖ਼ਬਰ ਪੰਥ ਅਤੇ ਪੰਜਾਬੀਆਂ ਦੇ ਮਸਲਿਆਂ ਨੂੰ ਸੂਬਾ ਅਤੇ ਕੇਂਦਰ ਸਰਕਾਰ ਤੁਰੰਤ ਹੱਲ ਕਰੇ-ਪ੍ਰੋ. ਚੰਦੂਮਾਜਰਾ ਅਗਲੀ ਖ਼ਬਰ 'ਆਪ' ਦੀ ਸਰਕਾਰ ਦੀਆਂ ਵਧੀਕੀਆਂ ਅਤੇ ਧੱਕੇਸ਼ਾਹੀਆ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਕਦੇ ਬਰਦਾਸ਼ਤ ਨਹੀਂ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।